ਸੁਖਜਿੰਦਰ ਮਾਨ
ਬਠਿੰਡਾ, 8 ਸਤੰਬਰ : ਜ਼ਿਲ੍ਹਾ ਪੱਧਰੀ ਵਿਕਾਸ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਅੱਜ ਬਾਅਦ ਦੁਪਿਹਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਚੈਅਰਪਰਸ਼ਨ ਮੈਂਬਰ ਪਾਰਲੀਮੈਂਟ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਭਰ ’ਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਹੁਣ ਤੱਕ ਦੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਕੀਤੀ ਗਈ।
ਪਟਵਾਰੀਆਂ ਲਈ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ: ਭੱਤੇ ਵਿੱਚ ਕੀਤਾ ਤਿੰਨ ਗੁਣਾ ਵਾਧਾ
ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ, ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਵਿਸ਼ਵਾਸ ਦਵਾਇਆ ਕਿ ਸਾਰੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ ਅਤੇ ਦਿੱਤੇ ਗਏ ਟੀਚਿਆਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇਗਾ।
ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ ’ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ ’ਤੇ ਵੱਡੀ ਕਾਰਵਾਈ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਐਮ.ਪੀ. ਲੈਂਡ ਸਕੀਮ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗ੍ਰਾਂਟਾ ਦੀ ਸਮੀਖਿਆ ਕੀਤੀ। ਵਿਕਾਸ ਕਾਰਜਾਂ ਦੀ ਸਮੀਖਿਆਂ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਜਮ?ਹਾਂ ਕਰਵਾਏ ਜਾਣ ਅਤੇ ਜੋ ਕੰਮ ਅਧੂਰੇ ਪਏ ਹਨ, ਉਨ੍ਹਾਂ ਨੂੰ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਇਆ ਜਾਵੇ।ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੰਮਾਂ ’ਚ ਦੇਰੀ ਤੇ ਕਿਸੇ ਵੀ ਤਰ੍ਹਾਂ ਅਣਗਹਿਲੀ ਨਾ ਕੀਤੀ ਜਾਵੇ।
ਪੰਜਾਬ ਪੁਲਿਸ ਦੀ ਮਿਲੀ ਭੁਗਤ ਨਾਲ ਹੋ ਰਹੀ ਗੈਰ ਕਾਨੂੰਨੀ ਮਾਇਨਿੰਗ: ਹਾਈਕੋਰਟ
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪ੍ਰਾਪਤ ਗ੍ਰਾਂਟਾਂ ਨੂੰ ਹਰ ਹਾਲਤ ਚ ਖ਼ਰਚ ਕੇ ਲੈਪਸ ਹੋਣ ਤੋਂ ਬਚਾਇਆ ਜਾਵੇ।ਇਸ ਮੌਕੇ ਸਾਬਕਾ ਮੰਤਰੀ ਸਿੰਕਦਰ ਸਿੰਘ ਮਲੂਕਾ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਏਸੀ ਜਨਰਲ ਪੰਕਜ਼ ਕੁਮਾਰ, ਮੇਅਰ ਰਮਨ ਗੋਇਲ, ਉਪ ਅਰਥ ਅਤੇ ਅੰਕੜਾ ਸਲਾਹਕਾਰ ਅਫ਼ਸਰ ਸ਼੍ਰੀਮਤੀ ਸੁਨੀਤਾ ਪਾਲ ਤੋਂ ਇਲਾਵਾ ਅਕਾਲੀ ਆਗੂ ਇਕਬਾਲ ਸਿੰਘ ਬਬਲੀ ਢਿੱਲੋਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Share the post "ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ ’ਚ ਐਮ.ਪੀ ਸ਼੍ਰੀਮਤੀ ਬਾਦਲ ਨੇ ਕੀਤੀ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ"