Punjabi Khabarsaar
ਬਠਿੰਡਾ

ਜ਼ਿਲ੍ਹੇ ਭਰ ਦੀਆਂ ਮੰਡੀਆਂ ਚ ਹੁਣ ਤੱਕ ਕਣਕ ਦੀ 70 ਫੀਸਦੀ ਹੋ ਚੁੱਕੀ ਹੈ ਲਿਫਟਿੰਗ : ਡਿਪਟੀ ਕਮਿਸ਼ਨਰ

ਖਰੀਦ ਕੀਤੀ ਕਣਕ ਦੀ 1629.22 ਕਰੋੜ ਕੀਤੀ ਗਈ ਅਦਾਇਗੀ
ਸੁਖਜਿੰਦਰ ਮਾਨ
ਬਠਿੰਡਾ, 5 ਮਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੀਰਵਾਰ ਦੇਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 8,30,271 ਆਮਦ ਹੋਈ, ਜਿਸ ਵਿੱਚੋਂ 8,25,461 ਖਰੀਦ ਕੀਤੀ ਗਈ ਅਤੇ 70 ਫੀਸਦੀ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਦੇਸ਼ ਦਿੱਤੇ ਤਾਂ ਜੋ ਮੰਡੀਆਂ ਵਿੱਚ ਕਣਕ ਦੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ 48 ਘੰਟਿਆਂ ਤੱਕ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਜੋ ਕਿ 1628.49 ਕਰੋੜ ਬਣਦੀ ਸੀ ਦੀ ਬਜਾਏ 1629.22 ਕਰੋੜ ਕੀਤੀ ਜਾ ਚੁੱਕੀ ਹੈ ਜੋ ਕਿ 100.04 ਫ਼ੀਸਦੀ ਬਣਦੀ ਹੈ। ਜ਼ਿਲ੍ਹੇ ਅੰਦਰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਪਨਗਰੇਨ ਵੱਲੋਂ 2,46,107 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 2,20,769, ਪਨਸਪ ਵੱਲੋਂ 2,02,304, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,20,653 ਅਤੇ ਵਪਾਰੀਆਂ ਵੱਲੋਂ 35,628 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਮੀਟਿੰਗ ਵਿਚ ਏਡੀਸੀ ਪੱਲਵੀ ਚੌਧਰੀ ਤੋਂ ਇਲਾਵਾ ਮਾਰਕਫ਼ੈਡ ਦੇ ਜ਼ਿਲ੍ਹਾ ਮੈਨੇਜਰ ਮਨਦੀਪ ਸਿੰਘ ਬਰਾੜ ਅਤੇ ਹੋਰਨਾਂ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

Related posts

ਬਲਵਿੰਦਰ ਸਿੰਘ ਸਰਬਸਹਿਮਤੀ ਦੇ ਨਾਲ ਬਣੇ ਕਮਲਾ ਨਹਿਰੂ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ

punjabusernewssite

ਸਾਬਕਾ ਪਿ੍ਰੰਸੀਪਲ ਨੇ ਖਾਲਸਾ ਸਕੂਲ ਦੇ ਵਿਦਿਆਰਥੀਆਂ ਲਈ ਦਿੱਤੇ 51,000 ਰੁਪੈ ਦਾਨ

punjabusernewssite

ਦਿਆਲ ਸੋਢੀ ਨੇ ਮੋੜ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਕਾਗਜ਼ ਭਰੇ

punjabusernewssite