ਰਾਸ਼ਟਰੀ ਦਿਵਯਾਂਗ ਐਸੋਸੀਏਸ਼ਨ ਨੇ ਦਿੱਤਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 10 ਜੁਲਾਈ :ਰਾਸ਼ਟਰੀ ਦਿਵਯਾਂਗ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਨੇ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੂੰ ਮੰਗ ਪੱਤਰ ਦਿੰਦਿਆਂ ਜ਼ਿਲ੍ਹੇ ਵਿਚ ਜਾਅਲੀ ਅੰਗਹੀਣ ਸਰਟੀਫਿਕੇਟਾਂ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਕਾਵੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜਾਅਲੀ ਅੰਗਹੀਣਾਂ ਨੇ ਅਸਲ ਅੰਗਹੀਣਾਂ ਦਾ ਵੀ ਹੱਕ ਮਾਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜੋ ਪੰਜਾਬ ਸਰਕਾਰ ਵੱਲੋਂ ਅੰਗਹੀਣ ਪੈਨਸ਼ਨ ਸੰਬੰਧੀ ਜੋ ਨਵੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿਸ ਵਿਚ ਇਹ ਪੈਨਸ਼ਨ ਲਗਵਾਉਣ ਸਮੇਂ ਜਨਮ ਸਰਟੀਫਿਕੇਟ ਦੀ ਮੰਗ ਕੀਤੀ ਜਾਦੀ ਹੈ। ਪ੍ਰੰਤੂ ਹਰੇਕ ਅੰਗਹੀਣ ਕੋਲ ਇਹ ਸਰਟੀਫਿਕੇਟ ਨਹੀਂ ਹੈ, ਜਿਸ ਕਾਰਨ ਉਹ ਪੈਨਸ਼ਨ ਲਗਾਉਣ ਤੋਂ ਵਾਂਝਾ ਰਹਿ ਜਾਂਦਾ ਹੈ। ਇਸ ਮੌਕੇ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਅਜੈ ਕੁਮਾਰ ਸਾਂਸੀ , ਜਿਲਾ ਪ੍ਰਧਾਨ ਲੱਖਾ ਸਿੰਘ ਸੰਘਰ, ਜਨਰਲ ਸੈਕਟਰੀ ਬਲਜਿੰਦਰ ਸਿੰਘ ਅਤੇ ਹੋਰ ਮੈਬਰ ਮੌਜੂਦ ਹਨ।
Share the post "ਜਾਅਲੀ ਅੰਗਹੀਣ ਸਰਟੀਫਿਕੇਟਾਂ ਦੇ ਆਧਾਰ ’ਤੇ ਨੌਕਰੀ ਕਰਨ ਵਾਲਿਆਂ ਵਿਰੁਧ ਮੰਗੀ ਕਾਰਵਾਈ"