Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

30 Views

ਚੰਡੀਗੜ੍ਹ 2 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ੀ ਸੈਮੀ ਧੀਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਪੰਜ ਸਾਲ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁਕੱਦਮਾ ਨੰਬਰ 106 ਮਿਤੀ 05.07.2018 ਨੂੰ ਆਈ.ਪੀ.ਸੀ. ਦੀ ਧਾਰਾ 420, 120-ਬੀ ਅਤੇ ਜੀ.ਐਸ.ਟੀ ਐਕਟ 2017 ਦੀ ਧਾਰਾ 132(1) ਤਹਿਤ ਥਾਣਾ ਮੰਡੀ ਗੋਬਿੰਦਗੜ੍ਹ, ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਦਰਜ ਕੀਤਾ ਹੋਇਆ ਹੈ ਜਿਸ ਦੀ ਹੁਣ ਪੜਤਾਲ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ-1, ਪੰਜਾਬ ਮੁਹਾਲੀ ਹਵਾਲੇ ਹੈ।

ਵਿਜੀਲੈਂਸ ਬਿਊਰੋ ਵੱਲੋਂ ਪੁਲੀਸ ਦੇ ਏਆਈਜੀ ਸਹਿਤ ਤਿੰਨ ਜਣਿਆਂ ਖਿਲਾਫ ਜਬਰੀ ਵਸੂਲੀ, ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ

ਉਨਾਂ ਦੱਸਿਆ ਕਿ ਉਕਤ ਮੁਕੱਦਮੇ ਦੇ ਦੋਸ਼ੀ ਸੈਮੀ ਧੀਮਾਨ ਵਾਸੀ ਮੰਡੀ ਗੋਬਿੰਦਗੜ੍ਹ ਅਤੇ ਹੋਰ ਦੋਸ਼ੀਆਂ ਵੱਲੋਂ ਆਪਸੀ ਮਿਲੀਭੁਗਤ ਕਰਕੇ ਜਾਅਲੀ ਫਰਮਾਂ ਤੇ ਜਾਅਲੀ ਬਿੱਲ ਤਿਆਰ ਕਰਕੇ ਅਤੇ ਅੱਗੇ ਇਹ ਜਾਅਲੀ ਬਿੱਲ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਦੀਆਂ ਫਰਮਾਂ ਨੂੰ ਵੇਚ ਕੇ ਜੀ.ਐਸ.ਟੀ ਚੋਰੀ ਕੀਤਾ ਜਾਂਦਾ ਸੀ। ਇਸ ਤਰਾਂ ਦੋਸ਼ੀਆਂ ਨੇ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਉਕਤ ਦੋਸ਼ੀ ਸੈਮੀ ਧੀਮਾਨ ਕਾਫੀ ਲੰਮੇ ਸਮੇਂ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ, ਜਿਸਨੂੰ ਇੰਸਪੈਕਟਰ ਸੁਖਜਿੰਦਰ ਸਿੰਘ ਵਿਜੀਲੈਂਸ ਬਿਊਰੋ, ਉੱਡਣ ਦਸਤਾ-1, ਪੰਜਾਬ, ਮੋਹਾਲੀ ਵੱਲੋਂ ਰੇਡ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਸੈਮੀ ਧੀਮਾਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਪੁਲਿਸ ਹਾਸਿਲ ਕੀਤਾ ਗਿਆ। ਇਸ ਮੁਕੱਦਮਾ ਦੇ ਬਾਕੀ ਭਗੌੜੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਭਾਲ ਕੀਤੀ ਜਾ ਰਹੀ ਹੈ।

Related posts

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ’ਚ ਭਾਗ ਲੈਣ ਲਈ ਕਿਸਾਨਾਂ ਨਾਲ ਵਿਤਕਰਾ ਕਰਨ ’ਤੇ ਸੂਬਾ ਤੇ ਕੇਂਦਰ ਸਰਕਾਰ ਖਿਲਾਫ ਸੂਬੇ ਭਰ ਵਿਚ ਵਿਸ਼ਾਲ ਧਰਨੇ

punjabusernewssite

ਪੀ.ਐਸ.ਪੀ.ਸੀ.ਐਲ ਨੇ 16,078 ਮੈਗਾਵਾਟ ਦੀ ਮੰਗ ਪੂਰੀ ਕਰਕੇ ਕੀਤਾ ਰਿਕਾਰਡ ਕਾਇਮ: ਬਿਜਲੀ ਮੰਤਰੀ

punjabusernewssite

ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ

punjabusernewssite