ਬਠਿੰਡਾ, 26 ਅਕਤੂਬਰ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਚ ਸਥਿਤ ਨਸ਼ਾ ਛੂਡਾਊ ਕੇਂਦਰ ਵਿਖੇ ਸੀ ਜੇ ਐਮ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਰੇਸ਼ ਕੁਮਾਰ ਗੋਇਲ ਦੀ ਪ੍ਰਧਾਨਗੀ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ, ਡਾ ਅਰੁਣ ਬਾਂਸਲ ਅਤੇ ਡਾ ਤਨੂਪ੍ਰੀਤ ਕੌਰ ਮਾਨਸਿਕ ਰੋਗਾਂ ਦੇ ਮਾਹਿਰ, ਡਾ ਮੁਨੀਸ਼ ਗੁਪਤਾ ਨੇ ਸਮੂਲੀਅਤ ਕੀਤੀ। ਅਪਣੇ ਭਾਸਣ ਵਿਚ ਸਕੱਤਰ ਸੁਰੇਸ਼ ਗੋਇਲ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਯੋਗ ਉਪਰਾਲੇ ਕੀਤੇ ਜਾ ਰਹੇ ਹਨ।
BIG NEWS: ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਵੀ ਜਲਦ ਬੱਝਣ ਜਾ ਰਹੇ ਨੇ ਵਿਆਹ ਦੇ ਬੱਧਨ ‘ਚ
ਉਹਨਾਂ ਮਰੀਜ਼ਾਂ ਨੂੰ ਨਸ਼ਾ ਪੂਰੇ ਮਨ ਨਾਲ ਛੱਡਣ ਲਈ ਪ੍ਰੇਰਿਤ ਕਰਦਿਆਂ ਨਸ਼ਾ ਛੱਡਣ ਆਏ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਲਹਿਰ ਵਿੱਚ ਆਉਣ ਦਾ ਸੱਦਾ ਦਿੱਤਾ।ਇਸ ਸਮੇਂ ਉਹਨਾਂ ਮਰੀਜਾਂ ਦੇ ਸੁਆਲਾਂ ਦੇ ਜੁਆਬ ਵੀ ਦਿੱਤੇ ਅਤੇ ਸਮਾਜ ਵਿੱਚ ਦੁਬਾਰਾ ਆਪਣੇ ਕੰਮ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਹਸਪਤਾਲ ਦੇ ਨਸ਼ਾ ਛੂਡਾਊ ਕੇਂਦਰ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਬਿਨਾ ਤਕਲੀਫ ਤੋਂ ਅਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ।
ਪੂਨਮ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਚਾਰਜ
ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਆਪਣੀਆਂ ਰੋਜਾਨਾ ਦੀਆਂ ਜਿੰਮੇਵਾਰੀਆਂ ਕਾਰਨ ਹਸਪਤਾਲਾਂ ਵਿਚ ਦਾਖਲ ਹੋ ਕੇ ਨਸ਼ਾ ਨਹੀ ਛੱਡ ਸਕਦੇ ਉਨ੍ਹਾਂ ਲਈ ਪੰਜਾਬ ਸਰਕਾਰ ਵਲੋਂ ਜਿਲ੍ਹੇ ਵਿੱਚ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਓਟ ਸੈਂਟਰ ਖੋਲੇ ਗਏ ਹਨ ਜਿੱਥੇ ਕੇ ਨਸ਼ਾ ਪੀੜਤ ਵਿਅਕਤੀਆਂ ਨੂੰ ਬਿਨਾ ਦਾਖਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ। ਇਸ ਸਮੇਂ ਵਿਨੋਦ ਖੁਰਾਣਾ, ਰੂਪ ਸਿੰਘ ਮਾਨ, ਗਗਨਦੀਪ ਸਿੰਘ ਭੁੱਲਰ ਅਤੇ ਡੀ ਅਡਿਕਸ਼ਨ ਸੈਂਟਰ ਦਾ ਸਾਰਾ ਸਟਾਫ਼ ਹਾਜ਼ਰ ਸੀ।
Share the post "ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਆਯੋਜਿਤ"