ਜੈਜੀਤ ਜੌਹਲ ਨੇ ਕੇਜਰੀਵਾਲ ਵਿਰੁਧ ਦਾਈਰ ਕੀਤਾ ਮਾਣਹਾਨੀ ਦਾ ਕੇਸ

0
14

ਬਠਿੰਡਾ ’ਚ ਜੋਜੋ ਟੈਕਸ ਲੱਗਣ ਦਾ ਕੀਤਾ ਸੀ ਦਾਅਵਾ
ਸੁਖਜਿੰਦਰ ਮਾਨ
ਬਠਿੰਡਾ, 1 ਨਵੰਬਰ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁਧ ਅੱਜ ਕਿ੍ਰਮੀਨਲ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਹੈ। ਵਕੀਲ ਵਕੀਲ ਸੰਜੇ ਗੋਇਲ ਰਾਹੀ ਅਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਪਿਲ ਦੇਵ ਸਿੰਗਲਾ ਦੀ ਅਦਾਲਤ ਵਿਚ ਜੈਜੀਤ ਜੌਹਲ ਦੇ ਬਿਆਨ ਵੀ ਕਲਮਬੰਦ ਕੀਤੇ ਗਏ। ਭਾਰਤੀ ਦੰਡਾਵਲੀ ਦੀ ਧਾਰਾ 499,500 ਤਹਿਤ ਦਾਇਰ ਕੀਤੇ ਂਿੲਸ ਕੇਸ ਦੀ ਅਗਲੀ ਸੁਣਵਾਈ 15 ਨਵੰਬਰ ਨੂੰ ਹੋਵੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌਹਲ ਨੇ ਦੋਸ਼ ਲਗਾਇਆ ਕਿ ਕੇਜਰੀਵਾਲ ਨੇ ਉਸ ਦੇ ਸਿਆਸੀ ਅਕਸ ਨੂੰ ਢਾਹ ਲਾਉਣ ਲਈ ਬੇਤੁਕੀ ਬਿਆਨਬਾਜੀ ਕੀਤੀ ਹੈ ਤੇ ਉਹ ਅਜਿਹਾ ਕਰਨ ਦੇ ਆਦੀ ਹਨ ਤੇ ਪਹਿਲਾਂ ਵੀ ਉਨ੍ਹਾਂ ਬਿਕਰਮ ਸਿੰਘ ਮਜੀਠੀਆ ਅਤੇ ਅਰੁਣ ਜੇਤਲੀ ਵਿਰੁਧ ਦੋਸ਼ ਲਗਾਏ ਤੇ ਬਾਅਦ ਵਿਚ ਮਾਫੀ ਮੰਗ ਲਈ ਸੀ। ਜੈਜੀਤ ਨੇ ਦਾਅਵਾ ਕੀਤਾ ਕਿ ਉਹ ਕੇਜ਼ਰੀਵਾਲ ਦੀ ਮੁਆਫ਼ੀ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਸ ਰਾਹੀਂ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਅਰਵਿੰਦ ਕੇਜਰੀਵਾਲ ਸਿਆਸੀ ਮਾਈਲੇਜ ਲੈਣ ਲਈ ਚੋਣਾਂ ਤੋਂ ਪਹਿਲਾਂ ਅਜਿਹੇ ਦੋਸ਼ ਲਾਉਂਦਾ ਹੈ ਪਰ ਚੋਣਾਂ ਹੋਣ ਤੋਂ ਬਾਅਦ ਤੁਰੰਤ ਮੁਆਫੀ ਮੰਗ ਲੈਂਦਾ ਹੈ । ਜ਼ਿਕਰਯੋਗ ਹੈ ਕਿ 29 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਵਿੱਚ ਵਪਾਰੀਆਂ ਨਾਲ ਮੀਟਿੰਗ ਕੀਤੀ ਸੀ ਜਿਸ ਦੌਰਾਨ ਉਨ੍ਹਾਂ ਜੈਜੀਤ ਸਿੰਘ ਜੌਹਲ ’ਤੇ ਜੋ ਜੋ ਟੈਕਸ ਕੁਝ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਤੁਰੰਤ ਬਾਅਦ ਹੀ ਜੈਜੀਤ ਜੌਹਲ ਨੇ ਐਲਾਨ ਕਰ ਦਿੱਤਾ ਸੀ ਕਿ ਉਹ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਨ ਗਰਗ, ਕੇ.ਕੇ.ਅਗਰਵਾਲ, ਅਸੋਕ ਪ੍ਰਧਾਨ, ਬਲਜਿੰਦਰ ਠੇਕੇਦਾਰ, ਮਾਸਟਰ ਹਰਮੰਦਰ ਸਿੰਘ, ਗੁਰਇਕਬਾਲ ਸਿੰਘ ਚਹਿਲ ਅਤੇ ਸਮੂਹ ਕੌਂਸਲਰ ਮੌਜੂਦ ਸਨ।

LEAVE A REPLY

Please enter your comment!
Please enter your name here