Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਟਰਾਂਸਪੋਰਟ ਵਿਭਾਗ ਦੀਆਂ ਮੁਲਾਜਮ ਯੂਨੀਅਨਾਂ ਵਿਭਾਗ ਨੂੰ ਤਰੱਕੀ ਦੀ ਲੀਹ ‘ਤੇ ਲਿਆਉਣ ਲਈ ਮਾਨ ਸਰਕਾਰ ਦਾ ਸਾਥ ਦੇਣ-ਹਰਪਾਲ ਸਿੰਘ ਚੀਮਾ

10 Views

ਵਿੱਤ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨੂੰ ਇਸ ਮਿਸਨ ‘ਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।ਅੱਜ ਇਥੇ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਪੰਜਾਬ ਰੋਡਵੇਜ ਅਤੇ ਪੀ.ਆਰ.ਟੀ.ਸੀ ਦੀਆਂ ਮੁਲਾਜਮ ਯੂਨੀਅਨਾਂ ਨੇ ਸਰਕਾਰੀ ਬੱਸਾਂ ਦੇ ਬੇੜੇ ਵਿੱਚ ਵਾਧਾ ਕਰਨ, ਬੱਸਾਂ ਦੇ ਰੂਟਾਂ ਅਤੇ ਠੇਕੇ ’ਤੇ ਰੱਖੇ ਮੁਲਾਜਮਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਸਮੇਤ ਕਈ ਮੁੱਦੇ ਉਠਾਏ।
ਯੂਨੀਅਨਾਂ ਵੱਲੋਂ ਸਰਕਾਰੀ ਬੱਸਾਂ ਦੇ ਬੇੜੇ ਵਿੱਚ ਵਾਧਾ ਕਰਨ ਦੀ ਮੰਗ ਦਾ ਸਵਾਗਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਮਜਬੂਤ ਕਰਨ ਦੇ ਨਾਲ-ਨਾਲ ਲਾਹੇਵੰਦ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਲਈ ਰੁਜਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਉਨ੍ਹਾਂ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਟਰਾਂਸਪੋਰਟ ਵਿਭਾਗ ਦੀ ਬਿਹਤਰੀ ਲਈ ਹੇਠਲੇ ਪੱਧਰ ‘ਤੇ ਭਿ੍ਰਸਟਾਚਾਰ ਨੂੰ ਨੱਥ ਪਾਉਣ ਲਈ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਵਿਭਾਗ ਦੀ ਤਰੱਕੀ ਹੀ ਉਨ੍ਹਾਂ ਦੇ ਸਾਰੇ ਮਸਲਿਆਂ ਦਾ ਹੱਲ ਹੋਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਟਰਾਂਸਪੋਰਟ ਮਾਫੀਆ ਦੇ ਪ੍ਰਭਾਵ ਹੇਠ ਸਨ ਅਤੇ ਉਨ੍ਹਾਂ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਨੇ ਵਿਭਾਗ ਨੂੰ ਵਿੱਤੀ ਸੰਕਟ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਨਾ ਸਿਰਫ ਸਰਕਾਰੀ ਬੱਸਾਂ ਨੂੰ ਸਿੱਧੇ ਦਿੱਲੀ ਹਵਾਈ ਅੱਡੇ ਤੱਕ ਚਲਾਉਣਾ ਸੁਰੂ ਕੀਤਾ ਹੈ, ਸਗੋਂ ਸੂਬੇ ਦੇ ਵੱਖ-ਵੱਖ ਰੂਟਾਂ ‘ਤੇ ਸਰਕਾਰੀ ਬੱਸਾਂ ਨੂੰ ਸਫਲਤਾਪੂਰਵਕ ਚਲਾਉਣ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਮਾਫੀਆ ਨੂੰ ਵੀ ਨੱਥ ਪਾਈ ਹੈ।ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਵੱਲੋਂ ਉਠਾਈਆਂ ਜਾਇਜ ਮੰਗਾਂ ਜਿਸ ਲਈ ਵਿੱਤੀ ਸਹਾਇਤਾ ਦੀ ਲੋੜ ਹੈ, ਬਾਰੇ ਇੱਕ ਨੋਟ ਤਿਆਰ ਕਰਕੇ ਉਨ੍ਹਾਂ ਨਾਲ ਸਾਂਝਾ ਕਰਨ ਦੇ ਨਿਰਦੇਸ ਦਿੱਤੇ। ਉਨ੍ਹਾਂ ਕਿਹਾ ਕਿ ਠੇਕਾ ਆਧਾਰਿਤ ਮੁਲਾਜਮਾਂ ਦੀਆਂ ਸੇਵਾਵਾਂ ਪੱਕਿਆਂ ਕਰਨ ਦਾ ਮੁੱਦਾ ਬੀਤੇ ਦਿਨ ਹੋਈ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਅਤੇ ਯਕੀਨ ਦਿਵਾਇਆ ਕਿ ਸਰਕਾਰ ਵੱਲੋਂ 36000 ਮੁਲਾਜਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਐਮਡੀ ਪੀ.ਆਰ.ਟੀ.ਸੀ ਪੂਨਮਦੀਪ ਕੌਰ ਢਿੱਲੋਂ ਅਤੇ ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ ਵੀ ਹਾਜਰ ਸਨ।

Related posts

ਹੁਣ ਆਪ ਸਰਕਾਰ ਕਰਵਾਏਗੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ 

punjabusernewssite

ਕਾਂਗਰਸ ਨੇ ਪੰਚਾਇਤ ਚੋਣਾਂ ਟਾਲਣ ਦੀ ਕੀਤੀ ਮੰਗ, ਵਫ਼ਦ ਕਮਿਸ਼ਨ ਨੂੰ ਮਿਲਿਆ

punjabusernewssite

ਓਲੰਪਿਕ ਮੈਡਲ ਜੇਤੂ ਪਹਿਲਵਾਨ ਰਵੀ ਦਹਿਆ ਦਾ ਪਰਿਵਾਰ ਮੁੱਖ ਮੰਤਰੀ ਨੂੰ ਮਿਲਿਆ

punjabusernewssite