ਬਾਲਿਆਂਵਾਲੀ ਦੇ ਨਾਲ ਨਾਲ ਦੇਖਣਗੇ ਨਥਾਣਾ ਦਾ ਕੰਮਕਾਜ
ਸੁਖਜਿੰਦਰ ਮਾਨ
ਬਠਿੰਡਾ, 21 ਮਾਰਚ : ਲੰਬੇ ਸਮੇਂ ਤੋਂ ਬਠਿੰਡਾ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਤੈਨਾਤ ਰਹੇ ਡਾਕਟਰ ਗੁਰਮੇਲ ਸਿੰਘ ਨੇ ਅੱਜ ਕਮਿਊਨਿਟੀ ਹੈਲਥ ਸੈਂਟਰ ਨਥਾਣਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਦਾ ਚਾਰਜ ਸੰਭਾਲਿਆ ਹੈ। ਉਨ੍ਹਾਂ ਨੂੰ ਨਥਾਣਾ ਹਸਪਤਾਲ ਦਾ ਅਡੀਸ਼ਨਲ ਚਾਰਜ ਦਿੱਤਾ ਗਿਆ ਹੈ,ਜਦੋਂਕਿ ਮੌਜੂਦਾ ਸਮੇਂ ਡਾਕਟਰ ਗੁਰਮੇਲ ਸਿੰਘ ਕਮਿਊਨਿਟੀ ਹੈਲਥ ਸੈਂਟਰ ਬਾਲਿਆਂਵਾਲੀ ਵਿਖੇ ਸੇਵਾਵਾਂ ਨਿਭਾ ਰਹੇ ਹਨ। ਅੱਜ ਨਥਾਣਾ ਵਿਖੇ ਚਾਰਜ ਸੰਭਾਲਣ ਸਮੇਂ ਸਮੂਹ ਸਟਾਫ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਡਾਕਟਰ ਸਤਵਿੰਦਰ ਸਿੰਘ, ਡਾਕਟਰ ਨਵਪ੍ਰੀਤ ਕੌਰ, ਡਾਕਟਰ ਮਨਜੋਤ ਕੌਰ, ਡਾਕਟਰ ਮਨਪ੍ਰੀਤ ਸਿੰਘ, ਡਾਕਟਰ ਯੋਗੇਸ਼ ਜੋਸ਼ੀ, ਡਾਕਟਰ ਪੂਜਾ, ਬਲਾਕ ਐਕਸਟੈਨਸ਼ਨ ਐਜੂਕੇਟਰ ਰੋਹਿਤ ਜਿੰਦਲ, ਨਰਸਿੰਗ ਸਿਸਟਰ ਪਰਮਜੀਤ ਕੌਰ, ਸਟਾਫ਼ ਨਰਸ ਰਾਜਿੰਦਰ ਕੌਰ, ਸੀਨੀਅਰ ਫਾਰਮਾਸਿਸਟ ਅਵਤਾਰ ਸਿੰਘ, ਰਮਨਦੀਪ ਸਿੰਘ, ਰਾਜਿੰਦਰ ਸਿੰਘ, ਲੈਬ ਟੈਕਨੀਸ਼ੀਅਨ ਬਲਦੇਵ ਸਿੰਘ ਤੋਂ ਇਲਾਵਾ ਹੋਰ ਸਟਾਫ ਮੈਂਬਰ ਹਾਜ਼ਰ ਰਹੇ। ਡਾਕਟਰ ਗੁਰਮੇਲ ਸਿੰਘ ਨੇ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਨਥਾਣਾ ਹਸਪਤਾਲ ਦੇ ਕੰਮਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਪਬਲਿਕ ਡੀਲਿੰਗ ਵਾਲੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ। ਉਨ੍ਹਾਂ ਸਟਾਫ ਨੂੰ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਡਾਕਟਰ ਗੁਰਮੇਲ ਸਿੰਘ ਨੇ ਨਥਾਣਾ ਦੇ ਐਸ.ਐਮ.ਓ ਵਜੋਂ ਵੀ ਸੰਭਾਲਿਆ ਅਹੁਦਾ
21 Views