Punjabi Khabarsaar
ਬਠਿੰਡਾ

ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸੁਖਜਿੰਦਰ ਮਾਨ
ਬਠਿੰਡਾ, 13 ਦਸੰਬਰ: ਭਾਰਤ ਚੋਣ ਕਮਿਸ਼ਨਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਇੱਕ ਵਿਸ਼ੇਸ ਪ੍ਰਚਾਰ ਵੈਨ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ.ਅਰਵਿੰਦਪਾਲ ਸਿੰਘ ਸੰਧੂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਵੈਨ ਬਿਨਾਂ ਕਿਸੇ ਡਰ ਭੈ ਦੇ ਆਪਣੀ ਵੋਟ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰਚਾਰ ਵੈਨ 13, 14 ਤੇ 15 ਦਸੰਬਰ ਨੂੰ ਬਠਿੰਡਾ ਸ਼ਹਿਰੀ ਖੇਤਰ, 16 ਦਸੰਬਰ ਨੂੰ ਫੂਲ, ਰਾਮਪੁਰਾ ਅਤੇ ਮਹਿਰਾਜ, 17 ਦਸੰਬਰ ਨੂੰ ਫੂਲ, ਭਾਈਰੂਪਾ, ਭਗਤਾ ਭਾਈਕਾ, 18 ਦਸੰਬਰ ਨੂੰ ਗਿੱਲ ਪੱਤੀ, ਨਈਆਂ ਵਾਲਾ, ਗੋਨਿਆਣਾ ਮੰਡੀ ਅਤੇ ਭੌਖੜਾ, 19 ਦਸਬੰਰ ਨੂੰ ਭੁੱਚੋ ਖੁਰਦ, ਭੁੱਚੋ ਮੰਡੀ, ਪੂਹਲਾ ਤੇ ਨਥਾਣਾ, 20 ਦਸਬੰਰ ਨੂੰ ਬਠਿੰਡਾ ਦਿਹਾਤੀ ਦੇ ਪਿੰਡਾਂ ਵਿਚ ਜਾ ਕੇ ਪ੍ਰਚਾਰ ਕਰੇਗੀ। ਇਸ ਮੌਕੇ ਤਹਿਸੀਲਦਾਰ ਚੋੋਣਾਂ ਗੁਰਚਰਨ ਸਿੰਘ ਆਦਿ ਹਾਜ਼ਰ ਸਨ।

Related posts

ਹਿਮਾਚਲ ਚੋਣਾਂ ’ਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਕਾਂਗਰਸ ਭਵਨ ਵਿਖੇ ਵੰਡੇ ਲੱਡੂ

punjabusernewssite

ਐਮਆਰਐਸਪੀਟੀਯੂ ਵਿਖੇ ਤਿੰਨ ਰੋਜ਼ਾ ਸਵੈ ਰੋਜ਼ਗਾਰ ਸੰਮੇਲਨ ਸਮਾਪਤ

punjabusernewssite

ਖਰਾਬ ਸੀਵਰੇਜ ਸਿਸਟਮ ਤੋਂ ਪ੍ਰੇਸ਼ਾਨ ਸਿਵ ਕਲੌਨੀ ਵਾਸੀਆਂ ਨੇ ਕੀਤਾ ਰੋਸ਼ ਪ੍ਰਦਰਸ਼ਨ

punjabusernewssite