ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 12 ਅਗਸਤ :ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ.ਪਟਿਆਲਾ ਵੱਲੋਂ 15 ਅਗਸਤ ਦੇ ਪ੍ਰੋਗਰਾਮ ਨੂੰ ਵੇਖਦੇ ਹੋਏ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਕੁਲਦੀਪ ਸਿੰਘ ਬੁੱਢੇਵਾਲ,ਬਲਵਿੰਦਰ ਸਿੰਘ ਸੈਣੀ,ਟੇਕ ਚੰਦ ਅਤੇ ਸੰਦੀਪ ਸਿੰਘ ਨਾਲ਼ ਮੀਟਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਮੋਰਚਾ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ.ਵੱਲੋਂ ਮੋਰਚੇ ਦੇ ਆਗੂਆਂ ਨੂੰ ਆਪਣਾ 15 ਅਗਸਤ ਵਾਲਾ ਪ੍ਰੋਗਰਾਮ ਮੁਲਤਵੀ ਕਰਨ ਲਈ ਆਖਿਆ ਗਿਆ
ਮੁਹੱਲਾ ਕਲੀਨਿਕ ਦੀ ਮੁਲਾਜ਼ਮ ਨੂੰ ਪ੍ਰਸੂਤਾ ਛੁੱਟੀ ’ਤੇ ਜਾਣਾ ਪਿਆ ਮਹਿੰਗਾ, ਵਿਭਾਗ ਨੇ ਨੌਕਰੀ ਤੋਂ ਕੀਤਾ ਫ਼ਾਰਗ
ਜਿਸ ਦੇ ਸੰਬੰਧ ਵਿੱਚ ਮੋਰਚੇ ਦੇ ਆਗੂਆਂ ਵੱਲੋੰ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ.ਨੂੰ ਦੱਸਿਆ ਗਿਆ ਕਿ ਅਸੀਂ ਪਿਛਲੇ ਡੇਢ ਸਾਲ ਦੇ ਅਰਸੇ ਤੋਂ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਨ ਦੀ ਮੰਗ ਕਰਦੇ ਆ ਰਹੇ ਹਾਂ।ਇਸ ਅਰਸੇ ਦੌਰਾਨ ਮੁੱਖ ਮੰਤਰੀ ਪੰਜਾਬ ਵੱਲੋਂ 15 ਵਾਰ ਮੋਰਚੇ ਨੂੰ ਲਿਖਤੀ ਤੌਰ ਤੇ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਪਰ ਐਨ ਮੌਕੇ ਤੇ ਜਾਕੇ ਜਰੂਰੀ ਰੁਝੇਵਿਆਂ ਦੇ ਬਹਾਨੇ ਹੇਠ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਜਾਦਾ ਰਿਹਾ ਹੈ।ਇਹ ਇਨਕਾਰ ਸਿਰਫ ਮੀਟਿੰਗ ਰੱਦ ਕਰਨ ਤੱਕ ਸੀਮਤ ਨਹੀਂ ਸੀ ਸਗੋਂ ਵਾਰ-ਵਾਰ ਮੋਰਚੇ ਦੇ ਆਗੂਆਂ ਨੂੰ ਜਲੀਲ ਵੀ ਕੀਤਾ ਜਾਂਦਾ ਰਿਹਾ।ਜਿਸ ਦੇ ਸੰਬੰਧ ਵਿੱਚ ਆਗੂਆਂ ਵੱਲੋੰ ਡੀਸੀ ਪਟਿਆਲਾ ਨੂੰ ਆਖਿਆ ਗਿਆ ਕਿ ਇਹ ਸਿਰਫ ਇਕੱਲਾ ਮੁੱਖ ਮੰਤਰੀ ਪੰਜਾਬ ਦਾ ਕੰਮ ਨਹੀਂ ਸਗੋਂ ਪੰਜਾਬ ਦੇ ਵੱਖ-ਵੱਖ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਪਟਿਆਲਾ ਵੀ ਸ਼ਾਮਿਲ ਹਨ।
ਥਾਣਾ ਕੈਂਟ ਮਾਮਲਾ: ਇੱਕ ਹੋਰ ਮੁਲਜਮ ਗ੍ਰਿਫਤਾਰ, ਐਸਐਲਆਰ ਰਾਈਫ਼ਲ ਦੀ ਭਾਲ ਜਾਰੀ
ਆਪਣੇ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦੀ ਲਿਖਤੀ ਗਰੰਟੀ ਦਿੱਤੀ ਸੀ ਪਰ ਲਿਖਤੀ ਗਰੰਟੀ ਦੇਣ ਦੇ ਬਾਵਜੂਦ ਵੀ ਮੀਟਿੰਗ ਕਰਵਾਉਣ ਦੇ ਵਿੱਚ ਅਸਫਲ ਰਹੇ। ਇਸ ਦੇ ਸਬੰਧ ਵਿੱਚ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ 13 ਅਗਸਤ ਤੱਕ ਮੀਟਿੰਗ ਕਰਨ ਤੇ ਜੇ ਮੀਟਿੰਗ ਨਹੀਂ ਕਰਦੇ ਤਾਂ ਅਸੀਂ ਪ੍ਰੋਗਰਾਮ ਨੂੰ ਲਾਗੂ ਕਰਾਗੇ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸਮੂਹ ਆਗੂਆਂ ਨੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ 15 ਅਗਸਤ ਦੇ ਸੰਘਰਸ਼ ਦੀ ਸਫਲਤਾ ਲਈ ਕਮਰਕੱਸੇ ਕਰਕੇ ਜੁੱਟ ਜਾਣ ਤਾਂ ਜੋ ਮੁੱਖ ਮੰਤਰੀ ਨੂੰ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਲਈ ਮਜਬੂਰ ਕੀਤਾ ਜਾ ਸਕੇ!
Share the post "ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ.ਵੱਲੋੰ ਮੋਰਚੇ ਦੇ ਆਗੂਆਂ ਨਾਲ਼ ਕੀਤੀ ਮੀਟਿੰਗ ਰਹੀ ਬੇਸਿੱਟਾ"