Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸਾਡੀ ਸਿਹਤ

ਡਿਪਟੀ ਕਮਿਸ਼ਨਰ ਨੇ ‘‘ਆਮ ਆਦਮੀ ਕਲੀਨਿਕਾਂ’’ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

14 Views

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 6 ਫ਼ਰਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਚ ਚੱਲ ਰਹੇ ‘‘ਆਮ ਆਦਮੀ ਕਲੀਨਿਕਾਂ’’ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਚ ਚੱਲ ਰਹੇ ‘‘ਆਮ ਆਦਮੀ ਕਲੀਨਿਕਾਂ’’ ਚ ਜੋ ਥੋੜ੍ਹੇ-ਬਹੁਤ ਕਾਰਜ ਅਧੂਰੇ ਹਨ, ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇ ਮੱਦੇਨਜ਼ਰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 24 ‘‘ਆਮ ਆਦਮੀ ਕਲੀਨਿਕ’’ (ਬਸਤੀ ਖੇਤਾ ਸਿੰਘ, ਊਧਮ ਸਿੰਘ ਨਗਰ, ਅਕਲੀਆਂ ਕਲਾਂ, ਬੀੜ ਬਹਿਮਣ, ਕੋਟਫ਼ੱਤਾ, ਤਲਵੰਡੀ ਸਾਬੋ, ਮੌੜ ਤੇ ਰਾਮਾਂ, ਬੱਲੂਆਣਾ, ਚੱਕ ਅਤਰ ਸਿੰਘ ਵਾਲਾ, ਦਿਆਲਪੁਰਾ ਮਿਰਜਾ, ਜੋਧਪੁਰ ਪਾਖਰ, ਕਰਾੜਵਾਲਾ, ਲਹਿਰਾ ਮੁਹੱਬਤ, ਪੱਕਾ ਕਲਾਂ, ਮੌੜ ਕਲਾਂ, ਮੰਡੀ ਕਲਾਂ, ਵਿਰਕ ਕਲਾਂ, ਮੰਡੀ ਫੂਲ, ਬੇਅੰਤ ਨਗਰ, ਜਨਤਾ ਨਗਰ, ਲਾਲ ਸਿੰਘ ਬਸਤੀ, ਪਰਸਰਾਮ ਨਗਰ ਅਤੇ ਗਣੇਸ਼ਾ ਬਸਤੀ) ਚੱਲ ਰਹੇ ਹਨ, ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਜੋ ਵੀ ਆਮ ਆਦਮੀ ਕਲੀਨਿਕਾਂ ਵਿੱਚ ਥੋੜੀਆਂ ਬਹੁਤ ਉਣਤਾਈਆਂ ਹਨ, ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਡਾ. ਪਾਮਿਲ ਬਾਂਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਐਸਐਮਓਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Related posts

ਬੱਚੇ ਲਈ ਅੰਮ੍ਰਿਤ ਵਰਗਾ ਹੁੰਦਾ ਹੈ ਮਾਂ ਦਾ ਦੁੱਧ: ਡਾ: ਧੀਰਾ ਗੁਪਤਾ

punjabusernewssite

ਸਿਵਲ ਸਰਜਨ ਵੱਲੋਂ ਜਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਐਸ.ਐਮ.ਓਜ਼ ਨਾਲ ਕੀਤੀ ਮਹੀਨਾਵਾਰ ਮੀਟਿੰਗ

punjabusernewssite

ਬਠਿੰਡਾ ਏਮਜ਼ ’ਚ ਤਿੰਨ ਰਾਜ਼ਾਂ ਦੇ ਪੇਂਡੂ ਖੇਤਰਾਂ ਦੇ ਉਪਭੋਗਤਾ ਬਾਰੇ ਵਰਕਸ਼ਾਪ ਦਾ ਆਯੋਜਿਨ

punjabusernewssite