WhatsApp Image 2024-02-16 at 14.53.03
WhatsApp Image 2024-02-15 at 20.55.12
WhatsApp Image 2024-02-16 at 14.53.04
WhatsApp Image 2024-02-15 at 20.55.45
WhatsApp Image 2023-12-30 at 13.23.33
WhatsApp Image 2023-12-28 at 12.16.20
WhatsApp Image 2024-02-21 at 10.32.16_5190d063
WhatsApp Image 2024-02-21 at 10.32.36_d2484a13
previous arrow
next arrow
Punjabi Khabarsaar
ਪੰਜਾਬ

ਡੀਏਪੀ ਦੀ ਕਮੀ ਜਲਦ ਪੂਰੀ ਹੋਵੇਗੀ : ਰਣਦੀਪ ਨਾਭਾ

ਕੇਂਦਰ ਸਰਕਾਰ ਵੱਲੋਂ ਪ੍ਰਤੀ ਦਿਨ ਸੱਤ ਰੈਕ ਦੇਣ ਦਾ ਭਰੋਸਾ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੇ ਅਣਥੱਕ ਯਤਨਾਂ ਸਦਕਾ ਕੇਂਦਰ ਸਰਕਾਰ ਨੇ ਅੱਜ ਤੋਂ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਦੇ ਸੱਤ ਰੈਕ ਪ੍ਰਤੀ ਦਿਨ ਦੇਣ ਦਾ ਭਰੋਸਾ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਰਣਦੀਪ ਨਾਭਾ ਨੇ ਦੱਸਿਆ ਕਿ ਇਸ ਖੇਪ ਨਾਲ ਅਸੀਂ ਇੱਕ ਹਫਤੇ ਅੰਦਰ ਹੀ ਮੌਜੂਦਾ ਸਥਿਤੀ ਨਾਲ ਨਜਿੱਠਣ ਯੋਗ ਹੋ ਗਏ ਹਾਂ ਕਿਉਂਕਿ ਭਾਰਤ ਸਰਕਾਰ ਵੱਲੋਂ ਅੱਜ ਤੋਂ ਰੋਜਾਨਾ ਸੱਤ ਰੈਕ ਦੇਣ ਦਾ ਵਾਅਦਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਸਾਰੇ ਜਿਿਲ੍ਹਆਂ ਦੇ ਕੁੱਲ 42 ਰੈਕ ਬਕਾਇਆ ਹਨ। ਜੇਕਰ ਹਰ ਰੋਜ ਸੱਤ ਰੈਕ ਆਉਣਗੇ, ਤਾਂ ਅਸੀਂ ਇੱਕ ਹਫਤੇ ਵਿੱਚ ਸਾਰੀ ਘਾਟ ਪੂਰੀ ਕਰ ਲਵਾਂਗੇ।
ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅੱਜ ਪੰਜਾਬ ਨੂੰ ਡੀਏਪੀ ਦੀ ਸਪਲਾਈ ਦੇ ਸਬੰਧ ਵਿੱਚ ਭਾਰਤ ਸਰਕਾਰ ਦੇ ਸਕੱਤਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਵੱਲੋਂ ਇਸ ਅਲਾਟਮੈਂਟ ਦਾ ਭਰੋਸਾ ਦਿੱਤਾ ਗਿਆ। ਇਸ ਉਪਰੰਤ ਮੰਤਰੀ ਨੇ ਅੱਜ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੇ ਫੀਲਡ ਸਟਾਫ ਨੂੰ ਜਮ੍ਹਾਂਖੋਰੀ/ਕਾਲੇਬਾਜਾਰੀ ਅਤੇ ਵੱਧ ਕੀਮਤ ਦੇ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਫੀਲਡ ਸਟਾਫ ਨੂੰ ਕਿਸਾਨ ਯੂਨੀਅਨਾਂ ਦੇ ਸੰਪਰਕ ਵਿੱਚ ਰਹਿਣ ਅਤੇ ਭਾਰਤ ਸਰਕਾਰ ਦੁਆਰਾ ਡੀਏਪੀ ਦੀ ਨਵੀਨਤਮ ਅਲਾਟਮੈਂਟ ਯੋਜਨਾ ਬਾਰੇ ਜਾਣੂ ਕਰਵਾਉਣ ਲਈ ਵੀ ਕਿਹਾ ਤਾਂ ਜੋ ਕੋਈ ਵਿਰੋਧ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਡਿਪਟੀ ਕਮਿਸਨਰਾਂ ਨਾਲ ਤਾਲਮੇਲ ਕਰਕੇ ਰੇਲਵੇ ਸਟੇਸਨਾਂ ‘ਤੇ ਸੁਰੱਖਿਅਤ ਲੁਹਾਈ ਨੂੰ ਯਕੀਨੀ ਬਣਾਉਣ।
ਡੀ.ਏ.ਪੀ ਦੀ ਘਾਟ ਦੀ ਸਮੱਸਿਆ ਨੂੰ ਦੂਰ ਕਰਨ ਲਈ ਮਾਈਕਰੋ ਪਲਾਨਿੰਗ ਬਾਰੇ ਗੱਲ ਕਰਦਿਆਂ ਸ੍ਰੀ ਨਾਭਾ ਨੇ ਕਿਹਾ ਕਿ ਨਿਯਮਿਤ ਸਟਾਕ ਦੀ ਜਾਂਚ ਕਰਨ ਲਈ ਉਨ੍ਹਾਂ ਵੱਲੋਂ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫਸਰਾਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਡੀਏਪੀ ਸਪਲਾਇਰ ਕੰਪਨੀਆਂ ਵੱਲੋਂ 15 ਤੋਂ 20 ਨਵੰਬਰ ਤੱਕ ਦੇ 32 ਡੀਏਪੀ ਰੈਕ ਦੀ ਮੰਗ ਕੀਤੀ ਗਈ ਹੈ ਅਤੇ ਜਿਸ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਸਬੰਧਤ ਡੀਏਪੀ ਸਪਲਾਇਰਾਂ ਨੂੰ ਮੰਗ ਪੱਤਰ ਦੇਣ ਦੇ ਨਿਰਦੇਸ ਦਿੱਤੇ ਗਏ ਹਨ। ਉਹਨਾਂ ਅੱਗੇ ਕਿਹਾ ਕਿ ਕੁੱਲ 2.56 ਲੱਖ ਮੀਟਰਕ ਟਨ ਦੀ ਵੰਡ ਦੇ ਮੁਕਾਬਲੇ, ਹੁਣ ਤੱਕ 32 ਰੈਕ (87744 ਮੀਟਰਿਕ ਟਨ) ਪ੍ਰਾਪਤ ਹੋ ਚੁੱਕੇ ਹਨ ਅਤੇ 6 ਹੋਰ ਰੈਕ (18095 ਮੀਟਰਿਕ ਟਨ) ਆ ਰਹੇ ਹਨ ਅਤੇ ਜਿਹਨਾਂ ਦੇ ਜਲਦ ਹੀ ਪ੍ਰਾਪਤ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਵੱਲੋਂ 14 ਹੋਰ ਰੈਕਾਂ (41514 ਮੀਟਰਕ ਟਨ) ਦੀ ਮੰਗ ਕੀਤੀ ਗਈ ਹੈ।

Related posts

ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਪੰਜਾਬ ਨੂੰ ਬਣਾਏਗੀ ਸ਼ਾਂਤਮਈ ਅਤੇ ਖੁਸ਼ਹਾਲ ਸੂਬਾ- ਰਾਘਵ ਚੱਢਾ

punjabusernewssite

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

punjabusernewssite

ਸਿਕੰਦਰ ਸਿੰਘ ਮਲੂਕਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜਮ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

punjabusernewssite