ਸੁਖਜਿੰਦਰ ਮਾਨ
ਬਠਿੰਡਾ, 15 ਨਵੰਬਰ: ਡੀਏਪੀ ਖਾਦ ਦੀ ਘਾਟ ਤੇ ਝੋਨੇ ਦੀ ਸਰਕਾਰੀ ਖਰੀਦ ਜਾਰੀ ਰੱਖਣ ਦੇ ਮਸਲੇ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਭੁੱਚੋਂ ਖੁਰਦ ਦੀ ਅਗਵਾਈ ਵਿਚ ਅੱਜ ਜਥੇਬੰਦੀ ਦਾ ਇੱਕ ਏ ਡੀ ਸੀ ਨੂੰ ਮਿਲਿਆ। ਇ ਮੌਕੇ ਏ ਡੀ ਸੀ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਡੀਏਪੀ ਦਾ ਮਸਲਾ ਦੋ ਦਿਨਾਂ ਦੇ ਅੰਦਰ ਅੰਦਰ ਹੱਲ ਕੀਤਾ ਜਾਊਗਾ ਝੋਨੇ ਦੀ ਖਰੀਦ ਬਾਰੇ ਸਰਕਾਰ ਨੂੰ ਲਿਖ ਕੇ ਭੇਜ ਦਿੱਤਾ ਜਾਵੇਗਾ। ਜਥੇਬੰਦੀ ਦੇ ਆਗੂ ਅਮਰਜੀਤ ਹਨੀ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਉਂਦਿਆਂ ਹੋਇਆਂ ਕਿਹਾ ਜਾਣ ਬੁੱਝ ਕੇ ਕਿਸਾਨਾਂ ਨੂੰ ਖੱਜਲ ਖਰਾਬ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਦੇ ਖਿਲਾਫ ਸਭ ਤੋਂ ਮੂਹਰੇ ਹੋ ਕੇ ਅੰਦੋਲਨ ਕਰ ਰਹੇ ਹਨ। ਇਸਦੇ ਲਈ ਝੋਨੇ ਦੀ ਸਰਕਾਰੀ ਖਰੀਦ ਪਹਿਲਾਂ ਬੰਦ ਕਰ ਕੇ ਕਿਸਾਨਾਂ ਨੂੰ ਸਬਕ ਸਿਖਾਉਣ ਤੇ ਪੰਜਾਬ ਨੂੰ ਲੋੜੀਦੀ ਡੀਏਪੀ ਖਾਦ ਨਾ ਭੇਜ ਕਿ ਕਿਸਾਨਾਂ ਦੀ ਬਾਂਹ ਮਰੋੜ ਦਾ ਕੰਮ ਕੀਤਾ ਜਾ ਰਿਹਾ ਤਾਂ ਕਿਸਾਨਾਂ ਨੂੰ ਦਿੱਲੀ ਮੋਰਚੇ ਚ ਜਾਣ ਤੋਂ ਰੋਕਿਆ ਜਾ ਸਕੇ ਪੰ੍ਰੰਤੂ ਕਿਸਾਨ ਮੋਦੀ ਸਰਕਾਰ ਦੀਆਂ ਸਭ ਚਾਲਾਂ ਫੇਲ੍ਹ ਕਰਦੇ ਹੋਏ ਵੱਡੀ ਗਿਣਤੀ ਦਿੱਲੀ ਪੁੱਜ ਰਹੇ ਹਨ। ਇਸ ਮੌਕੇ ਖਜਾਨਚੀ ਸੁਖਵਿੰਦਰ ਸਿੰਘ ਸਰਾਭਾ, ਮੀਤ ਪ੍ਰਧਾਨ ਗੇਲਾ ਸਿੰਘ ਸੰਧੂ, ਕੁਲਵੰਤ ਸਿੰਘ ਸੰਧੂ, ਬੰਤ ਸਿੰਘ ਬਾਵਾ, ਬੰਤ ਸਿੰਘ, ਕੁਲਵੰਤ ਸਿੰਘ, ਬਖਸ਼ੀਸ਼ ਸਿੰਘ ਖਾਲਸਾ ਗੋਬਿੰਦਪੁਰਾ ਆਦਿ ਹਾਜ਼ਰ ਸਨ।
previous post