ਡੀਟੀਐੱਫ਼ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਰੈਲੀ ਚ ਸ਼ਮੂਲੀਅਤ ਦਾ ਐਲਾਨ

0
16

ਸੁਖਜਿੰਦਰ ਮਾਨ

ਬਠਿੰਡਾ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਤੇ ਹੋਰ ਮੁਲਾਜਮ ਮੰਗਾਂ ਨੂੰ ਹੱਲ ਕਰਵਾਉਣ ਲਈ 29 ਅਗਸਤ ਨੂੰ ਲੁਧਿਆਣਾ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਜਿਲ੍ਹਾ ਇਕਾਈ ਬਠਿੰਡਾ ਦੇ ਪ੍ਰਧਾਨ ਰੇਸ਼ਮ ਸਿੰਘ , ਜਿਲ੍ਹਾ ਸਕੱਤਰ ਬਲਜਿੰਦਰ ਸਿੰਘ ,ਸੂਬਾ ਕਮੇਟੀ ਮੈਂਬਰ ਜਸਵਿੰਦਰ ਬਠਿੰਡਾ ਅਤੇ ਨਵਚਰਨਪ੍ਰੀਤ ਨੇ ਆਖਿਆ ਕਿ ਪੰਜਾਬ ਸਰਕਾਰ ਸੰਸਾਰੀਕਰਨ, ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਵੱਖ ਵੱਖ ਫੁਰਮਾਨ ਤੇ ਨੀਤੀਆਂ ਲਿਆ ਰਹੀ ਹੈ। ਇਸੇ ਤਹਿਤ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਰੱਦ ਕਰਕੇ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ‘ਤੇ ਨਵੀਂ ਪੈਨਸ਼ਨ ਸਕੀਮ ਲਾਗੂ ਕਰਕੇ ਅਧਿਆਪਕ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਦੇ ਬੁਢਾਪੇ ਨੂੰ ਰੋਲਣ ਦਾ ਨੀਂਹ ਰੱਖ ਦਿੱਤਾ ਹੈ। ਇਸ ਨੀਤੀ ਨੂੰ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਨੇ ਲਾਗੂ ਕੀਤਾ ਅਤੇ ਮਨਮੋਹਨ ਸਿੰਘ ਤੇ ਨਰਿੰਦਰ ਮੋਦੀ ਦੀਆਂ ਸਰਕਾਰਾਂ ਨੇ ਇਸਨੂੰ ਲਾਗੂ ਰੱਖਿਆ। ਜਿਲ੍ਹਾ ਵਿੱਤ ਸਕੱਤਰ ਅਨਿਲ ਭੱਤ,ਮੀਤ ਪ੍ਰਧਾਨ ਪਰਵਿੰਦਰ ਸਿੰਘ ਅਤੇ ਸਹਿ ਸਕੱਤਰ ਗੁਰਪ੍ਰੀਤ ਖੇਮੂਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮ ਵਿਰੋਧੀ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਇੱਕ ਵਾਰ ਫੇਰ ਆਪਣਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਕੀਤਾ ਹੈ। ਮੁਲਾਜਮਾਂ ਤੋਂ ਉਨਾਂ ਦੇ ਬਣਦੇ ਤੇ ਮਿਲਦੇ ਹੱਕ ਖੋਹੇ ਗਏ ਹਨ। ਜਿਲ੍ਹੇ ਦੇ ਸਾਰੇ ਬਲਾਕ ਪ੍ਰਧਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਕੱਚੇ ਮੁਲਾਜ਼ਮ ਤੁਰੰਤ ਪੱਕੇ ਕੀਤੇ ਜਾਣ, ਨਵੀਂ ਸਿੱਖਿਆ ਨੀਤੀ 2020 ਵਾਪਸ ਲਈ ਜਾਵੇ, ਪੇਅ ਕਮਿਸ਼ਨ ਤਹਿਤ 3.74 ਦਾ ਗੁਣਾਂਕ ਨਾਲ ਤਨਖਾਹ ਦਾ ਵਾਧਾ ਦਿੱਤਾ ਜਾਵੇ, ਕੇਂਦਰ ਸਰਕਾਰ ਦੀ ਤਰਜ਼ ਤੇ ਬਣਦਾ 28 ਫੀਸਦੀ ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ।ਸਰਕਾਰ ਵੱਲੋਂ ਪੇ ਕਮਿਸ਼ਨ ਜਾਰੀ ਕਰਨ ਦੇ ਨਾਂ ‘ਤੇ ਝਪੱਟ ਮਾਰ ਕੇ ਖੋਹੀਆਂ ਆਰਥਿਕ ਸਹੂਲਤਾਂ ਸਹੂਲਤਾਂ ਦੁਬਾਰਾ ਲਾਗੂ ਕੀਤੀਆਂ ਜਾਣ। ਇਹਨਾਂ ਮੰਗਾਂ ਨੂੰ ਮੰਨਵਾਉਣ ਲਈ ਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਮੋੜਾ ਦੇਣ ਲਈ ਇੱਕ ਜੁੱਟ ਹੋ ਕੇ ਸੰਘਰਸ਼ਾਂ ਦੇ ਮੈਦਾਨ ਵਿੱਚ ਕੁੱਦਣਾ ਸਮੇੰ ਦੀ ਅਣਸਰਦੀ ਲੋੜ ਬਣ ਗਈ ਹੈ । ਜੱਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ਨੂੰ ਲਾਗੂ ਕਰਦਿਆਂ ਬਠਿੰਡਾ ਜਿਲ੍ਹਾ ਇਕਾਈ ਨੇ ਜਿਲ੍ਹੇ ਦੇ ਸਮੂਹ
ਅਧਿਆਪਕਾਂ ਨੂੰ 29 ਅਗਸਤ ਦੀ ਲੁਧਿਆਣਾ ਦੀ ਸੂਬਾ ਰੈਲੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਰਕਾਰ ਦੇ ਮੁਲਾਜ਼ਮ ਮਾਰੂ ਫੈਸਲਿਆ ਖਿਲਾਫ਼ ਸੜਕਾਂ ਤੇ ਆਉਣ ਲਈ ਤਿਆਰ ਹੋਣ।

LEAVE A REPLY

Please enter your comment!
Please enter your name here