ਸੁਖਜਿੰਦਰ ਮਾਨ
ਬਠਿੰਡਾ, 9 ਮਈ : ਸਥਾਨਕ ਡੀ.ਏ.ਵੀ ਕਾਲਜ ਦੇ ਪ੍ਰਤੀਯੋਗੀ ਪ੍ਰੀਖਿਆ ਸੈੱਲ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਵਾਸਤੇ ਬੈਂਕਿੰਗ ਅਤੇ ਹੋਰ ਸਰਕਾਰੀ ਵਿਭਾਗਾਂ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਸੁਰੂ ਕੀਤੀਆਂ ਹਨ। ਡੀਨ, ਪ੍ਰਤੀਯੋਗੀ ਪ੍ਰੀਖਿਆ ਸੈੱਲ ਡਾ. ਕੁਸਮ ਗੁਪਤਾ ਨੇ ਦੱਸਿਆ ਕਿ ਤਰਕ, ਮਾਨਸਿਕ ਯੋਗਤਾ, ਜਨਰਲ ਅਵੇਅਰਨੈੱਸ ਅਤੇ ਅੰਗਰੇਜੀ ਲਈ ਕੋਚਿੰਗ ਦਿੱਤੀ ਜਾਵੇਗੀ। ਇਸ ਮਕਸਦ ਲਈ ਗਠਿਤ ਕੀਤੀ ਟੀਮ ਵਿੱਚ ਵੱਖ-ਵੱਖ ਵਿਸਿਆਂ ਦੇ ਮਾਹਿਰ ਸਾਮਲ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਰਵੇਂ ਹੁੰਗਾਰੇ ਨੇ ਪ੍ਰਤੀਯੋਗੀ ਪ੍ਰੀਖਿਆ ਸੈੱਲ ਨੂੰ ਹੁਲਾਰਾ ਦਿੱਤਾ ਹੈ ਅਤੇ ਭਵਿੱਖ ਵਿੱਚ ਹੋਰ ਕੋਰਸਾਂ ਲਈ ਵੀ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਕਾਲਜ ਪਿ੍ਰੰਸੀਪਲ ਡਾ. ਰਾਜੀਵ ਕੁਮਾਰ ਸਰਮਾ ਨੇ ਕਲਾਸਾਂ ਦੇ ਆਗਾਜ਼ ਮੌਕੇ ਵਿਦਿਆਰਥੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਕਾਲਜ ਵੱਲੋਂ ਇਹ ਕਲਾਸਾਂ ਉਨ੍ਹਾਂ ਨੂੰ ਮਾਹਿਰਾਂ ਵੱਲੋਂ ਇਨ-ਹਾਊਸ ਕੋਚਿੰਗ ਪ੍ਰਦਾਨ ਕਰਨ ਲਈ ਸੁਰੂ ਕੀਤੀਆਂ ਗਈਆਂ ਹਨ . ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਉਪਰਾਲੇ ਲਈ ਡਾ.ਕੁਸਮ ਗੁਪਤਾ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ, ਪ੍ਰੋ. ਅਤੁਲ ਸਿੰਗਲਾ, ਪ੍ਰੋ. ਅਮਿਤ ਕੁਮਾਰ ਸਿੰਗਲਾ, ਡਾ. ਪਰਮਜੀਤ ਕੌਰ, ਡਾ. ਪ੍ਰਭਜੋਤ ਕੌਰ ਅਤੇ ਡਾ. ਨੀਤੂ ਪੁਰੋਹਿਤ ਨੂੰ ਵੀ ਵਧਾਈ ਦਿੱਤੀ .
Share the post "ਡੀ.ਏ.ਵੀ. ਕਾਲਜ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਕੀਤੀਆਂ ਸ਼ੁਰੂ"