ਸੁਖਜਿੰਦਰ ਮਾਨ
ਬਠਿੰਡਾ, 22 ਨਵੰਬਰ: ਸਥਾਨਕ ਡੀ.ਏ.ਵੀ ਕਾਲਜ ਬਠਿੰਡਾ ਦੇ ਯੂਥ ਵੈੱਲਫੇਅਰ ਵਿਭਾਗ, ਹਿੰਦੀ ਵਿਭਾਗ ਅਤੇ ਆਰੀਆ ਸਮਾਜ ਦੁਆਰਾ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਦੁਆਰਾ 75ਵਾਂ ਆਜ਼ਾਦੀ ਮਹਾਉਤਸਵ ’ਤੇ ‘ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ’ ਵਿਸ਼ੇ ਉਪਰ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕਰਵਾਇਆ ਗਿਆ। ਇਸ ਪ੍ਰਤੀਯੋਗਤਾ ਵਿਚ ਜ਼ਿਲ੍ਹਾ ਪੱਧਰ ’ਤੇ ਤਿੰਨ ਵਿਦਿਆਰਥੀਆਂ ਰਿਤਿਕਾ, ਦਿਸ਼ੀਕਾ ਅਤੇ ਕੁਲਦੀਪ ਦੀ ਚੋਣ ਹੋਈ। ਮੰਚ ਸੰਚਾਲਨ ਹਿੰਦੀ ਵਿਭਾਗ ਦੇ ਮੁਖੀ ਅਤੇ ਆਰੀਆ ਸਮਾਜ ਦੇ ਸੰਚਾਲਕ ਡਾ. ਮੋਨਿਕਾ ਘੁੱਲਾ ਨੇ ਕੀਤਾ। ਕਾਲਜ ਪਿ੍ਰੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਅਤੇ ਵਾਈਸ-ਪਿ੍ਰੰਸੀਪਲ ਪ੍ਰੋ. ਪਰਵੀਨ ਕੁਮਾਰ ਗਰਗ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਯੂਥ ਵੈੱਲਫੇਅਰ ਦੇ ਸੰਚਾਲਕ ਡਾ. ਸੁਖਦੀਪ ਕੌਰ ਨੇ ਨਹਿਰੂ ਯੁਵਾ ਕੇਂਦਰ ਬਠਿੰਡਾ ਅਤੇ ਵਿਦਿਆਰਥੀਆਂ ਦਾ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ।
Share the post "ਡੀ.ਏ.ਵੀ. ਕਾਲਜ ਵਿਖੇ ਸੁਤੰਤਰਤਾ ਦੇ 75ਵੇਂ ਆਜ਼ਾਦੀ ਮਹਾਉਤਸਵ ’ਤੇ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ"