11 Views
ਸੁਖਜਿੰਦਰ ਮਾਨ
ਬਠਿੰਡਾ, 1 ਅਕਤੂਬਰ : ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਡੀ.ਐਮ. ਗਰੁੱਪ ਕਰਾੜਵਾਲਾ ਵਿਖੇ ਵਿਦਿਆਰਥੀਆਂ ਨੂੰ ਰੇਬੀਜ(ਹਲਕਾਅ) ਵਰਗੀ ਭਿਆਨਕ ਬਿਮਾਰੀ ਸੰਬੰਧੀ ਜਾਣਕਾਰੀ ਦੇਣ ਲਈ ਇਂੱਕ ਸੈਮੀਨਾਰ ਕਰਵਾਇਆ ਗਿਆ ।ਇਸ ਪ੍ਰੋਗਰਾਮ ਵਿੱਚ ਵੈਟਨਰੀ ਕਾਲਜ ਦੀ ਟੀਮ ਨੇ ਇਸ ਬਿਮਾਰੀ ਦੇ ਘਾਤਕ ਅੰਜਾਮ ਅਤੇ ਇਸ ਤੋ ਬਚਾਅ ਲਈ ਸੰਚਾਰੂ ਢੰਗ ਨਾਲ ਸਮੇਂ ਸਿਰ ਇਲਾਜ ਕਰਵਾਉਣ ਲਈ ਰੇਬੀਜ ਨਾਲ ਗ੍ਰਹਿਸਤ ਜਾਨਵਰਾਂ ਦੇ ਕੱਟੇ ਜਾਣ ਵਾਲੇ ਮਰੀਜਾਂ ਦੇ ਟੀਕੇ ਆਦਿ ਨਾਲ ਇਲਾਜ ਸਬੰਧੀ ਜਾਣਕਾਰੀ ਦਿੱਤੀ ।ਇਸ ਮੌਕੇ ਤੇ ਵਿਦਿਆਰਥੀਆਂ ਦੁਆਰਾ ਵਿਸੇ ਨਾਲ ਸਬੰਧਤ ਪੇਂਟਿੰਗਜ ਆਦਿ ਦਾ ਮੁਕਾਬਲਾ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ ਅਤੇ ਅਖੀਰ ਵਿੱਚ ਸੰਸਥਾ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਵਾਸਤੇ ਪਹੁੰਚੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ।
Share the post "ਡੀ ਐਮ ਗਰੁੱਪ ਕਰਾੜਵਾਲਾ ਵਿਖੇ ‘ਵਿਸਵ ਐਂਟੀ ਰੇਬੀਜ ਦਿਵਸ ਸਬੰਧੀ ਸੈਮੀਨਾਰ ਆਯੋਜਿਤ"