WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਡੀ ਸਿਹਤ

ਡੀ-ਵਰਮਿੰਗ ਦਿਵਸ 25 ਅਗਸਤ ਨੂੰ ਮਨਾਇਆ ਜਾਵੇਗਾ: ਸਿਵਲ ਸਰਜਨ

ਬੱਚਿਆਂ ਵਿੱਚ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਐਲਬੈਂਡਾਜੋਲ ਦੀ ਮੁਫਤ ਗੋਲੀ ਦਿੱਤੀ ਜਾਵੇਗੀ
ਸੁਖਜਿੰਦਰ ਮਾਨ
ਬਠਿੰਡਾ, 23 ਅਗਸਤ : ਸਿਹਤ ਵਿਭਾਗ ਪੰਜਾਬ ਵੱਲੋਂ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਮਿਤੀ 25 ਅਗਸਤ 2021 ਨੂੰ ਡੀ-ਵਰਮਿੰਗ ਦਿਵਸ ਮਨਾਇਆ ਜਾਵੇਗਾ । ਇਸ ਦਿਨ ਜਿਲੇ ਦੇ ਸਮੂਹ ਇੱਕ ਸਾਲ ਤੋਂ ਉਨੀਂ ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਐਲਬੈਂਡਾਜੋਲ ਦੀ ਮੁਫਤ ਗੋਲੀ ਦਿੱਤੀ ਜਾਵੇਗੀ ।
ਇਸ ਸਬੰਧੀ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਰਕਾਰ ਦੀ ਹਦਾਇਤਾਂ ਅਨੁਸਾਰ ਮਿਤੀ 25 ਅਗਸਤ ਨੂੰ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਡੀ-ਵਰਮਿੰਗ ਦਿਵਸ ਮਨਾਇਆ ਜਾਵੇਗਾ ਅਤੇ ਜਿਲਾ ਸਿਖਿਆ ਅਫਸਰ ਜਿਲੇ ਦੇ ਸਮੂਹ ਸਕੂਲਾਂ ਦੀ ਦੇਖਰੇਖ ਕਰਨਗੇ । ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿਲਾ ਬਠਿੰਡਾ ਦੇ 686 ਸਰਕਾਰੀ ਸਕੂਲਾਂ ਨੂੰ ਲਗਭਗ ਡੇਢ ਲੱਖ ਬੱਚਿਆਂ ਲਈ ਗੋਲੀਆਂ ਦੀ ਸਪਲਾਈ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਆਂਗਣਵਾੜੀ ਤੇ ਰਜਿਸਟਰਡ ਬੱਚਿਆਂ ਅਤੇ ਕਿਸੇ ਵੀ ਸਕੂਲ ਜਾਂ ਆਂਗਣਵਾੜੀ ਜਾਣ ਵਾਲੇ ਬੱਚਿਆਂ ਨੂੰ ਆਸ਼ਾ ਵਰਕਰਾਂ ਵੱਲੋਂ ਉਹਨਾਂ ਦੇ ਘਰਾਂ ਵਿੱਚ ਗੋਲੀ ਆਪਣੀ ਦੇਖਰੇਖ ਵਿੱਚ ਦਿੱਤੀ ਜਾਵੇਗੀ । ਡਾ. ਢਿੱਲੋਂ ਨੇ ਦੱਸਿਆ ਕਿ 25 ਅਗਸਤ ਨੂੰ ਕਿਸੇ ਕਾਰਣ ਗੋਲੀ ਲੈਣ ਤੋਂ ਵਾਂਝੇ ਰਹਿਣ ਵਾਲੇ ਬੱਚਿਆਂ ਨੂੰ ਮਿਤੀ 01 ਸਤੰਬਰ 2021 ਮੋਪ ਅਪ ਡੇ ਵਾਲੇ ਦਿਨ ਗੋਲੀ ਦਿੱਤੀ ਜਾਵੇਗੀ ।
ਜਿਲਾ ਟੀਕਾਕਰਣ ਅਫਸਰ ਡਾ. ਮਿਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਬੱਚਿਆਂ ਵਿੱਚ ਪੇਟ ਦੇ ਕੀੜੇ ਹੋਣ ਕਾਰਣ ਉਹਨਾਂ ਵਿੱਚ ਆਇਰਨ ਅਤੇ ਖੂਨ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਣ ਉਹਨਾਂ ਨੂੰ ਕਈ ਤਰਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਬੱਚਿਆਂ ਦੁਆਰਾ ਨੰਗੇ ਪੈਰ ਮਿੱਟੀ ਵਿੱਚ ਖੇਡਣ ਨਾਲ, ਬਿਨਾ ਹੱਥ ਧੋਏ ਖਾਣ ਪੀਣ ਨਾਲ ਜਾਂ ਆਪਣੇ ਆਲੇ ਦੁਆਲੇ ਸਾਫ ਸਫਾਈ ਨਾ ਰੱਖਣ ਨਾਲ ਬੱਚਿਆਂ ਦੇ ਪੇਟ ਵਿੱਚ ਕੀੜੇ ਚਲੇ ਜਾਂਦੇ ਹਨ । ਜਿਸ ਕਾਰਣ ਬੱਚਿਆਂ ਨੂੰ ਪੇਟ ਦਰਦ ਕਰਨ, ਉਲਟੀਆਂ ਟੱਟੀਆਂ ਦੇ ਨਾਲ ਹੋਰ ਵੀ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਸੋ ਪੇਟ ਦੇ ਇਹਨਾਂ ਕੀੜਿਆਂ ਨੂੰ ਖਤਮ ਕਰਨ ਅਤੇ ਬੱਚੇ ਦੀ ਚੰਗੀ ਸਿਹਤ ਲਈ ਹਰ ਛੇ ਮਹੀਨਿਆਂ ਬਾਅਦ ਐਲਬੈਂਡਾਜੋਲ ਦੀ ਗੋਲੀ ਦੇਣਾ ਅਤਿ ਜਰੂਰੀ ਹੈ । ਉਹਨਾਂ ਦੱਸਿਆ ਕਿ ਇੱਕ ਤੋਂ ਦੋ ਸਾਲ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਅੱਧੀ ਗੋਲੀ ਜਾਂ ਸਿਰਪ ਅਤੇ ਦੋ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਪੂਰੀ ਗੋਲੀ ਦਿੱਤੀ ਜਾਵੇ ।
ਜਗਤਾਰ ਸਿੰਘ ਜਿਲਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਬੱਚਿਆਂ ਨੂੰ ਗੋਲੀ ਖਾਣਾ ਖਾਣ ਤੋਂ ਬਾਅਦ ਦਿੱਤੀ ਜਾਵੇ ਖਾਲੀ ਪੇਟ ਕਿਸੇ ਵੀ ਬੱਚੇ ਨੂੰ ਐਲਬੈਂਡਾਜੋਲ ਦੀ ਗੋਲੀ ਨਾ ਦਿੱਤੀ ਜਾਵੇ । ਦੁਜੀ ਖਾਸ ਗੱਲ ਕਿ ਹਰ ਬੱਚੇ ਵੱਲੋਂ ਗੋਲੀ ਚਬਾਕੇ ਲਈ ਜਾਵੇ ਇਹ ਗੋਲੀ ਖਾਣ ਵਿੱਚ ਮਿੱਠੀ ਹੈ । ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਧਿਆਪਕ ਦੀ ਨਿਗਰਾਨੀ ਵਿੱਚ ਹੀ ਬੱਚਿਆਂ ਨੂੰ ਗੋਲੀ ਦਿੱਤੀ ਜਾਵੇ । ਬੱਚਿਆਂ ਲਈ ਐਲਬੈਂਡਾਜੋਲ ਗੋਲੀ ਬਿਲਕੁਲ ਸੇਫ ਹੈ ਜੋ ਕਿ ਪਿਛਲੇ ਲਗਭਗ ਦਸ ਸਾਲਾਂ ਤੋਂ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ । ਇਸ ਮੌਕੇ ਕੁਲਵੰਤ ਸਿੰਘ ਡਿਪਟੀ ਮਾਸ ਮੀਡੀਆ ਅਫਸਰ, ਲਖਵਿੰਦਰ ਸਿੰਘ ਬਲਾਕ ਐਜੂਕੇਟਰ, ਮਨਫੂਲ ਸਿੰਘ ਆਰਬੀਐਸਕੇ ਜਿਲਾ ਕੋਆਰਡੀਨੇਟਰ ਵੀ ਮੌਜੂਦ ਸਨ ।

Related posts

ਕੈਂਸਰ ਜਾਗਰੂਕਤਾ ਸਬੰਧੀ ਕੱਢੀ ਵਾਕਾਥਨ ’ਚ ਡੀ.ਸੀ., ਵਿਧਾਇਕ ਤੇ ਮੇਅਰ ਸਹਿਤ ਵੱਡੀ ਗਿਣਤੀ ’ਚ ਲੋਕਾਂ ਨੇ ਕੀਤੀ ਸ਼ਮੂਲੀਅਤ

punjabusernewssite

ਵਿਸ਼ਵ ਰੋਗੀ ਸੁਰੱਖਿਆ ਸਪਤਾਹ ਤਹਿਤ ਜਾਗਰੂਕਤਾ ਸਮਾਗਮ ਕੀਤਾ ਆਯੋਜਨ

punjabusernewssite

ਸਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਵਿੱਚ ਸਹਿਯੋਗ ਕਰਨ ਵਾਲੇ ਖੂਨਦਾਨੀਆਂ ਨੂੰ ਕੀਤਾ ਸਨਮਾਨਿਤ

punjabusernewssite