ਪੰਚਕੂਲਾਂ ਦੀ ਸੀਬੀਆਈ ਅਦਾਲਤ ਨੇ ਡੇਰਾ ਮੁੱਖੀ ਸਮੇਤ 5 ਜਾਣਿਆਂ ਨੂੰ ਸੁਣਾਈ ਸਜ਼ਾ
ਪੰਜਾਬੀ ਖ਼ਬਰਸਾਰ ਬਿਊਰੋ
ਪੰਚਕੂਲਾ, 18 ਅਕਤੂਬਰ: ਪਹਿਲਾਂ ਹੀ ਸਾਧਵੀਂਆਂ ਨਾਲ ਬਲਾਤਕਾਰ ਕਰਨ ਦੇ ਦੋਸ਼ਾਂ ਹੇਠ ਜੇਲ੍ਹ ਅੰਦਰ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕਾਂਡ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਡੇਰਾ ਮੁਖੀ ਨਾਲ 4 ਹੋਰ ਵਿਅਕਤੀਆਂ ਨੂੰ ਵੀ ਇਹੀ ਸਜ਼ਾ ਦਿੱਤੀ ਗਈ ਹੈ। ਹਾਲਾਂਕਿ ਬਚਾਅ ਪੱਖ ਦੇ ਵਕੀਲਾਂ ਨੇ ਡੇਰਾ ਸਿਰਸਾ ਵਲੋਂ ਕੀਤੇ ਲੋਕ ਪੱਖੀ ਕਾਰਜ਼ਾਂ ਨੂੰ ਦੇਖਦੇ ਹੋਏ ਘੱਟ ਤੋਂ ਘੱਟ ਸਜ਼ਾ ਦੇਣ ਦੀ ਮੰਗ ਕੀਤੀ ਸੀ। ਇੱਥੇ ਦਸਣਾ ਬਣਦਾ ਹੈ ਕਿ ਲੰਘੀ 8 ਅਕਤੂਬਰ ਨੂੰ ਅਦਾਲਤ ਨੇ ਡੇਰਾ ਮੁਖੀ ਸਹਿਤ ਬਾਕੀ ਜਣਿਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਉਣ ਦਾ ਫੈਸਲਾ ਰਾਖਵਾਂ ਰੱਖ ਲਿਆ ਸੀ। ਗੌਰਤਲਬ ਹੈ ਕਿ ਲੰਮਾ ਸਮਾਂ ਡੇਰਾ ਸਿਰਸਾ ਦੇ ਮੈਨੇਜਰ ਰਹੇ ਰਣਜੀਤ ਦਾ 10 ਜੁਲਾਈ 2002 ਨੂੰ ਕਤਲ ਕਰ ਦਿੱਤਾ ਗਿਆ ਸੀ। ਉਧਰ ਅੱਜ ਅਦਾਲਤ ਵਲੋਂ ਫੈਸਲਾ ਸੁਣਾਉਣ ਮੌਕੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।
ਡੇਰਾ ਮੈਨੇਜਰ ਦੇ ਕਤਲ ਕਾਂਡ ’ਚ ਵੀ ਡੇਰਾ ਸਿਰਸਾ ਦੇ ਮੁਖੀ ਨੂੰ ਉਮਰ ਕੈਦ
11 Views