ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 15 ਮਾਰਚ:ਸਾਧਵੀਆਂ ਨਾਲ ਬਲਾਤਕਾਰ ਤੇ ਕਤਲ ਦੇ ਮਾਮਲੇ ’ਚ ਹਰਿਆਣਾ ਦੀ ਸੁਨਾਰੀਆ ਜੇਲ੍ਹ ’ਚ ਬੰਦ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਵਲਂੋ ਅਪਣੇ ਵਿਰੁਧ ਪਿਛਲੇ ਦਿਨੀਂ ਜਲੰਧਰ ਦੇ ਪਤਾਰਾ ਪੁਲਿਸ ਥਾਣੇ ’ਚ ਦਰਜ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਖਲ ਕੀਤੀ ਗਈ ਹੈ, ਜਿਸ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ’ਚ ਅਗਲੀ ਸੁਣਵਾਈ 30 ਮਈ 2023 ਨੂੰ ਹੋਵੇਗੀ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੇ 28 ਫਰਵਰੀ 2016 ਨੂੰ ਸਤਿਸੰਗ ਦੌਰਾਨ ਸੰਤ ਕਬੀਰ ਜੀ ਅਤੇ ਰਵਿਦਾਸ ਜੀ ਨਾਲ ਸਬੰਧਿਤ ਇੱਕ ਸਾਖੀ ਸੁਣਾਈ ਸੀ । ਇਸ ਦੌਰਾਨ ਵੀ ਕਿਸੇ ਨੇ ਇਸ ’ਤੇ ਕੋਈ ਇਤਰਾਜ ਨਹੀਂ ਕੀਤਾ। ਪ੍ਰੰਤੂ ਹੁਣ ਸਾਖੀ ਦੇ ਇਂੱਕ ਹਿੱਸੇ ਨੂੰ ਆਧਾਰ ਬਣਾ ਕੇ ਉਨ੍ਹਾਂ ਵਿਰੁਧ ਪਰਚਾ ਦਰਜ਼ ਕੀਤਾ ਗਿਆ ਹੈ ਜਦੋਂਕਿ ਉਸਨੇ ਸੰਤ ਰਵਿਦਾਸ ਜੀ ਦੇ ਅਪਮਾਨ ਦੀ ਕੋਈ ਗੱਲ ਨਹੀਂ ਤੇ ਸਾਖੀ ਵਿੱਚ ਮਹਾਨ ਸੰਤ ਕਬੀਰ ਜੀ ਅਤੇ ਸੰਤ ਰਵਿਦਾਸ ਜੀ ਦੀ ਮਹਿਮਾ ਦੱਸੀ ਗਈ।
Share the post "ਡੇਰਾ ਸਿਰਸਾ ਮੁਖੀ ਅਪਣੇ ਵਿਰੁਧ ਦਰਜ਼ ਪਰਚੇ ਨੂੰ ਰੱਦ ਕਰਵਾਉਣ ਲਈ ਪੁੱਜਿਆ ਹਾਈਕੋਰਟ ਦੀ ਸ਼ਰਨ ’ਚ, ਨੋਟਿਸ ਜਾਰੀ"