ਕਾਲੇ ਬਿੱਲੇ ਲਗਾ ਕੇ ਕੀਤਾ ਰੋਸ਼ ਪ੍ਰਦਰਸ਼ਨ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਸਥਾਨਕ ਸਰਕਾਰੀ ਹਸਪਤਾਲ ਦੇ ਨਰਸਿੰਗ ਸਟਾਫ ਨੇ ਅਜ ਅਪਣੀਆਂ ਤਨਖ਼ਾਹਾਂ ਰੋਕੇ ਜਾਣ ਦੇ ਵਿਰੋਧ ’ਚ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਿਰੁਧ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਨਰਸਾਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਤਨਖ਼ਾਹਾਂ ਜਲਦੀ ਜਾਰੀ ਨਾ ਕੀਤੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੀਆਂ । ਨਰਸਿੰਗ ਐਸੋਸੀਏਸ਼ਨ ਦੀ ਪ੍ਰਧਾਨ ਸਵਰਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਜਾਬਤਾ ਲਾਗੂੁ ਤੋਂ ਪਹਿਲਾਂ ਉਨ੍ਹਾਂ ਆਪਣੀਆਂ ਮੰਗਾਂ ਲਈ ਲੰਮਾ ਸੰਘਰਸ਼ ਵਿੱਢੀ ਰੱਖਿਆ ਸੀ। ਜਿਸਦੇ ਚੱਲਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਦੇ ਨਰਸਿੰਗ ਸਟਾਫ਼ ਦੀਆਂ ਤਨਖਾਹਾਂ ਰੋਕ ਦਿੱਤੀਆਂ ਗਈਆਂ। ਉਨ੍ਹਾਂ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਅਤੇ ਸੂਬੇ ਦੇ ਸਿਹਤ ਵਿਭਾਗ ਨੂੰ ਚੇਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਤਨਖ਼ਾਹਾਂ ਨਾ ਜਾਰੀ ਕੀਤੀਆਂ ਗਈਆਂ ਤਾਂ ਪੰਜਾਬ ਦਾ ਸਮੁੱਚਾ ਨਰਸਿੰਗ ਸਟਾਫ਼ ਮੁੜ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ।
ਤਨਖ਼ਾਹਾਂ ਰੋਕੇ ਜਾਣ ਦੇ ਵਿਰੋਧ ’ਚ ਨਰਸਾਂ ਨੇ ਮੁੜ ਖੋਲਿਆ ਮੋਰਚਾ
12 Views