Friday, November 7, 2025
spot_img

ਤਮਗਾ ਜੇਤੂ ਕੌਮਾਂਤਰੀ ਖਿਡਾਰੀਆਂ ਦੀ ਪੈਨਸਨ ਉਤੇ ਆਮਦਨ ਹੱਦ ਦੀ ਲਗਾਈ ਸਰਤ ਹਟਾਈ ਜਾਵੇਗੀ: ਪਰਗਟ ਸਿੰਘ

Date:

spot_img

ਪਰਗਟ ਸਿੰਘ ਨੇ ਵੱਖ-ਵੱਖ ਵਿਭਾਗਾਂ ਵਿੱਚ ਸਰਵਿਸ ਕਰਦੇ ਖਿਡਾਰੀਆਂ ਦੀਆਂ ਸੇਵਾਵਾਂ ਖੇਡ ਵਿਭਾਗ ਵੱਲੋਂ ਲੈਣ ਉਤੇ ਦਿੱਤਾ ਜੋਰ
*ਖੇਡ ਮੰਤਰੀ ਨੇ ਸਾਬਕਾ ਓਲੰਪੀਅਨ ਖਿਡਾਰੀਆਂ ਨੂੰ ਸਵੈ ਇੱਛਾ ਨਾਲ ਖੇਡ ਵਿਭਾਗ ਵਿੱਚ ਡੈਪੂਟੇਸਨ ਉਤੇ ਆਉਣ ਦਾ ਸੱਦਾ ਦਿੱਤਾ
ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਪਰਗਟ ਸਿੰਘ ਨੇ ਸਾਬਕਾ ਓਲੰਪੀਅਨਾਂ ਨਾਲ ਕੀਤਾ ਸਲਾਹ ਮਸਵਰਾ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਸਾਬਕਾ ਓਲੰਪੀਅਨਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਸੋਮਵਾਰ ਨੂੰ ਤਮਗਾ ਜੇਤੂ ਕੌਮਾਂਤਰੀ ਖਿਡਾਰੀਆਂ ਦੀ ਪੈਨਸਨ ਉਤੇ ਆਮਦਨ ਹੱਦ ਦੀ ਲਗਾਈ ਸਰਤ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਇਹ ਐਲਾਨ ਅੱਜ ਸੈਕਟਰ-26 ਸਥਿਤ ਮੈਗਸੀਪਾ ਵਿਖੇ ਪੁਰਾਣੇ ਖਿਡਾਰੀਆਂ ਨਾਲ ਸੱਦੀ ਇਕ ਮਿਲਣੀ ਦੌਰਾਨ ਕਹੀ।ਪਰਗਟ ਸਿੰਘ ਨੇ ਕਿਹਾ ਕਿ ਵੱਡੇ ਸਟੇਡੀਅਮ ਦੀ ਬਜਾਏ ਸਿਖਲਾਈ ਕੇਂਦਰ ਸਥਾਪਤ ਕਰਨ ਉਤੇ ਜੋਰ ਦਿੱਤਾ ਜਾਵੇਗਾ।ਸੂਬੇ ਵਿੱਚ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖਿਡਾਰੀਆਂ ਦੀ ਹੀ ਕਮੇਟੀ ਬਣਾਈ ਜਾ ਰਹੀ ਹੈ ਜਿਸ ਵਿੱਚ 20 ਦੇ ਕਰੀਬ ਖੇਡਾਂ ਨਾਲ ਸਬੰਧਤ ਖੇਡ ਦਾ ਖਿਡਾਰੀ ਮੈਂਬਰ ਹੋਵੇਗਾ ਜੋ ਉਸ ਦੇ ਨਿੱਜੀ ਤਜਰਬੇ ਦਾ ਲਾਹਾ ਲਿਆ ਜਾਵੇ।
ਪਰਗਟ ਸਿੰਘ ਨੇ ਕਿਹਾ ਕਿ ਖੇਡਾਂ ਦੇ ਕੋਟੇ ਤਹਿਤ ਸਰਕਾਰੀ ਨੌਕਰੀ ਕਰ ਰਹੇ ਖਿਡਾਰੀਆਂ ਦੀਆਂ ਸੇਵਾਵਾਂ ਖੇਡ ਵਿਭਾਗ ਵੱਲੋਂ ਲਈਆਂ ਜਾਣਗੀਆਂ ਜਿਸ ਬਾਰੇ ਸਰਕਾਰ ਨੀਤੀ ਬਣਾ ਰਹੀ ਹੈ।ਉਨ੍ਹਾਂ ਸਾਰੀਆਂ ਖੇਡਾਂ ਦੇ ਖਿਡਾਰੀਆਂ ਨੂੰ ਸੱਦਾ ਦਿੱਤਾ ਜਿਹੜੇ ਆਪਣੀ ਇੱਛਾ ਨਾਲ ਡੈਪੂਟੇਸਨ ਉਤੇ ਖੇਡ ਵਿਭਾਗ ਨਾਲ ਜੁੜ ਕੇ ਸਬੰਧਤ ਖੇਡ ਦੀ ਵਾਗਡੋਰ ਸੰਭਾਲ ਸਕਣ। ਉਨ੍ਹਾਂ ਇਸ ਗੱਲ ਦੀ ਵੀ ਵਕਾਲਤ ਕੀਤੀ ਕਿ ਵੱਡੇ ਖਿਡਾਰੀ ਸਰਕਾਰੀ ਨੌਕਰੀ ਜੁਆਇਨ ਕਰਨ ਲੱਗਿਆ ਖੇਡ ਵਿਭਾਗ ਨੂੰ ਤਰਜੀਹ ਦੇਣ ਤਾਂ ਜੋ ਉਹ ਆਪਣੀ ਸਬੰਧਤ ਖੇਡ ਦੀ ਅਗਵਾਈ ਕਰ ਸਕਣ।ਉਨ੍ਹਾਂ ਖਿਡਾਰੀਆਂ ਨੂੰ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਦੇਣ ਲਈ ਵੀ ਸੱਦਾ ਦਿੱਤਾ ਤਾਂ ਜੋ ਛੋਟੀ ਉਮਰ ਤੋਂ ਖਿਡਾਰੀ ਦੀ ਨੀਂਹ ਰੱਖੀ ਜਾਵੇ।ਖੇਡ ਮੰਤਰੀ ਨੇ ਤਿੰਨ ਪੱਧਰ ਉਤੇ ਖੇਡਾਂ ਅਪਣਾਉਣ ਉਤੇ ਜੋਰ ਦਿੱਤਾ ਜਿਸ ਵਿੱਚ ਹੇਠਲੇ ਪੱਧਰ ਉਤੇ, ਵਿਸੇਸੀਕਿ੍ਰਤ ਤੇ ਸੁਪਰ ਵਿਸੇਸਕਿ੍ਰਤ ਉਤੇ ਖਿਡਾਰੀ ਤਿਆਰ ਕੀਤੇ ਜਾਣ।ਉਨ੍ਹਾਂ ਕਿਹਾ ਕਿ ਸੂਬੇ ਦੇ 5 ਲੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਟੀਚਾ ਮਿੱਥਿਆ ਗਿਆ ਹੈ।ਉਨ੍ਹਾਂ ਕਿਹਾ ਕਿ ਖੇਡ ਮਾਹੌਲ ਸਿਰਜਣ ਲਈ ਕਾਰਪੋਰੇਟ ਅਦਾਰਿਆਂ, ਪ੍ਰਾਈਵੇਟ ਕੰਪਨੀਆਂ ਤੇ ਪਰਵਾਸੀ ਭਾਰਤੀਆਂ ਨੂੰ ਵੀ ਨਾਲ ਜੋੜਿਆ ਜਾਵੇਗਾ। ਸਾਬਕਾ ਓਲੰਪੀਅਨ ਖਿਡਾਰੀਆਂ ਨੇ ਖੇਡ ਮੰਤਰੀ ਵੱਲੋੰ ਖੇਡ ਨੀਤੀ ਬਣਾਉਣ ਲਈ ਸਾਰੇ ਪੁਰਾਣੇ ਖਿਡਾਰੀਆਂ ਨਾਲ ਮਿਲ ਬੈਠ ਕੇ ਮਸਵਰਾ ਕਰਨ ਦੀ ਸਲਾਘਾ ਕਰਦਿਆਂ ਕਿਹਾ ਕਿ ਪਹਿਲੀ ਵਾਰ ਹੈ ਕਿ ਸਰਕਾਰ ਵੱਲੋਂ ਇਸ ਤਰ੍ਹਾਂ ਖਿਡਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ।
ਮੀਟਿੰਗ ਦੌਰਾਨ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ ਤੇ ਕੋਚਾਂ ਨੇ ਆਪੋ ਆਪਣੇ ਸੁਝਾਅ ਦਿੱਤੇ ਜਿਨ੍ਹਾਂ ਵਿੱਚ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ, ਕੋਚਾਂ ਦੀ ਤਾਇਨਾਤੀ, ਸਕੂਲਾਂ-ਕਾਲਜਾਂ ਦੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਦਾ ਖੇਡ ਵਿਭਾਗ ਨਾਲ ਤਾਲਮੇਲ ਕਰ ਕੇ ਖੇਡ ਸੈਂਟਰ ਚਲਾਉਣੇ, ਸਕੂਲਾਂ ਵਿੱਚ ਇਕ ਦਿਨ ਬੱਚਿਆ ਲਈ ਖੇਡਾਂ ਲਈ ਇਕ ਦਿਨ ਤੈਅ ਕਰਨਾ, ਸਰਹੱਦੀ ਖੇਤਰ ਦੇ ਖਿਡਾਰੀਆਂ ਲਈ ਸਟੇਡੀਅਮ ਬਣਾਏ ਜਾਣ, ਕੋਚਾਂ ਨੂੰ ਇਨਾਮ, ਪੁਰਾਣੇ ਖਿਡਾਰੀਆਂ ਨੂੰ ਹੀਰੋ ਵਿੱਚ ਉਭਾਰਨਾ, ਸਟੇਟ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਲਈ ਨੌਕਰੀਆਂ ਅਤੇ ਨਗਦ ਇਨਾਮ ਨਿਯਮਤ ਦੇਣੇ, ਖਿਡਾਰੀਆਂ ਦਾ ਸਿਹਤ ਬੀਮਾ, ਸਾਰੇ ਖੇਡ ਸਟੇਡੀਅਮ ਛੁੱਟੀ ਵਾਲੇ ਦਿਨ ਆਮ ਲੋਕਾਂ ਲਈ ਵੀ ਖੋਲ੍ਹੇ ਜਾਣ, ਸਾਬਕਾ ਓਲੰਪੀਅਨਾਂ ਤੇ ਐਵਾਰਡੀਆਂ ਦੀ ਪੈਨਸਨ ਉਤੇ ਲੱਗੀ ਰੋਕ ਹਟਾਉਣੀ ਆਦਿ ਸਾਮਲ ਸਨ। ਇਸ ਤੋਂ ਇਲਾਵਾ ਵੱਡੇ ਸਟੇਡੀਅਮ ਬਣਾਉਣ ਦੀ ਬਜਾਏ ਖੇਡ ਮੈਦਾਨ ਜਿਵੇਂ ਕਿ ਟਰੈਕ, ਐਸਟੋਟਰਫ, ਕੋਰਟ ਆਦਿ ਬਣਾਏ ਜਾਣ ਭਾਵੇਂ ਤਿਆਰੀ ਦੇ ਲਿਹਾਜ ਨਾਲ ਸਿਕਸ-ਏ-ਸਾਈਡ ਮੈਦਾਨ ਜਾਂ ਦੋ/ਤਿੰਨ ਲੇਨ ਟਰੈਕ ਹੀ ਬਣਾਏ ਜਾਣ।
ਸਕੱਤਰ ਖੇਡਾਂ ਅਜੋਏ ਸਰਮਾ ਨੇ ਸੰਬੋਧਨ ਕਿਹਾ ਕਿ ਖੇਡ ਸੱਭਿਆਚਾਰ ਪੈਦਾ ਕਰਨ ਲਈ ਖਿਡਾਰੀਆਂ, ਯੁਵਕ ਕਲੱਬਾਂ ਤੇ ਹੋਰ ਜੁੜੇ ਹੋਏ ਲੋਕਾਂ ਵਲੋ ਮਿਲ ਕੇ ਕੰਮ ਕਰਨ ਦੀ ਲੋੜ ਹੈ। ਅੱਜ ਦੀ ਮੀਟਿੰਗ ਵਿੱਚ ਮਿਲੇ ਸੁਝਾਅ ਵਿਭਾਗ ਨੂੰ ਖੇਡ ਨੀਤੀ ਦਾ ਖਾਕਾ ਉਲੀਕਣ ਵਿੱਚ ਮੱਦਦ ਮਿਲੇਗੀ। ਖੇਡ ਵਿਭਾਗ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਨੇ ਸਵਾਗਤੀ ਸਬਦ ਬੋਲਦਿਆਂ ਕਿਹਾ ਕਿ ਵਿਭਾਗ ਵੱਲੋਂ ਖੇਡ ਮੰਤਰੀ ਦੀ ਅਗਵਾਈ ਵਿੱਚ ਸਾਰੇ ਸਾਬਕਾ ਓਲੰਪੀਅਨਾਂ ਦੇ ਰਾਏ ਨਾਲ ਅਜਿਹੀ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।ਖੇਡ ਵਿਭਾਗ ਦੇ ਡਿਪਟੀ ਸਕੱਤਰ ਕਿਰਪਾਲ ਵੀਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।ਮੀਟਿੰਗ ਵਿੱਚ ਦਰੋਣਾਚਾਰੀਆ ਐਵਾਰਡੀ ਹਾਕੀ ਓਲੰਪੀਅਨ ਰਾਜਿੰਦਰ ਸਿੰਘ ਸੀਨੀਅਰ, ਓਲੰਪੀਅਨ ਨਿਸਾਨੇਬਾਜ ਗੁਰਬੀਰ ਸਿੰਘ ਸੰਧੂ, ਅਰਜੁਨਾ ਐਵਾਰਡੀ ਮੁੱਕੇਬਾਜ ਜੈਪਾਲ ਸਿੰਘ, ਅਰਜੁਨਾ ਐਵਾਰਡੀ ਬਾਸਕਟਬਾਲ ਖਿਡਾਰਨ ਸੁਮਨ ਸਰਮਾ, ਓਲੰਪੀਅਨ ਬਾਸਕਟਬਾਲ ਖਿਡਾਰੀ ਤਰਲੋਕ ਸਿੰਘ ਸੰਧੂ, ਕੌੰਮਾਂਤਰੀ ਹਾਕੀ ਖਿਡਾਰੀ ਤੇ ਓਲੰਪੀਅਨ ਕੋਚ ਸੁਖਬੀਰ ਸਿੰਘ ਗਰੇਵਾਲ ਪਦਮ ਸ੍ਰੀ ਅਥਲੀਟ ਬਹਾਦਰ ਸਿੰਘ, ਓਲੰਪੀਅਨ ਅਥਲੀਟ ਹਰਬੰਸ ਕੌਰ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਾਜਪਾਲ ਸਿੰਘ, ਅਰਜੁਨਾ ਐਵਾਰਡੀ ਓਲੰਪੀਅਨ ਨਿਸਾਨੇਬਾਜ ਅਵਨੀਤ ਕੌਰ ਸਿੱਧੂ, ਨਿਸਾਨੇਬਾਜੀ ਕੋਚ ਤੇਜਿੰਦਰ ਸਿੰਘ ਢਿੱਲੋੰ ਆਦਿ ਹਾਜਰ ਸਨ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਸੀ.ਏ.ਕਿਊ.ਐੱਮ. ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਦਾ ਦੌਰਾ ਕਰਕੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਲੇਕ ਵਿਊ ਵਿਖੇ ਪਹੁੰਚਣ...

ਸਬਜ਼ੀ ਦੇ ਵੱਧ ਰੇਟਾਂ ਨੂੰ ਲੈ ਕੇ ਬਠਿੰਡਾ ਦੀ ਸਬਜ਼ੀ ਮੰਡੀ ‘ਚ ਹੰਗਾਮਾ, ਪੁਲਿਸ ਨੂੰ ਸਥਿਤੀ ਸੰਭਾਲਣੀ ਪਈ

👉ਸਾਬਕਾ ਕੋਸਲਰ ਵਿਜੇ ਕੁਮਾਰ ਸਾਥੀਆਂ ਸਹਿਤ ਸਬਜ਼ੀ ਮੰਡੀ ਨੂੰ...