ਸਕੂਲ ਦੇ ਐਮਡੀ ਡਾ. ਮਾਨ ਨੇ ਦਿੱਤੀ ਵਧਾਈ
ਸੁਖਜਿੰਦਰ ਮਾਨ
ਬਠਿੰਡਾ, 9 ਜੁਲਾਈ: ਸ਼ਹਿਰ ਦੇ ਪ੍ਰਸਿੱਧ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਬਹੁਤੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ ਹੈ। ਵਿਦਿਆਰਥਣ ਕੁਮਕੁਮ ਨੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਬਾਰ੍ਹਵੀਂ ਦੇ ਨਤੀਜੇ ਵਿੱਚ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦਸਮੇਸ਼ ਬਾਬਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਐੱਮਡੀ ਡਾ ਹਰਵਿੰਦਰ ਸਿੰਘ ਮਾਨ ਅਤੇ ਪਿ੍ਰੰਸੀਪਲ ਤਸਵਿੰਦਰ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਸਟਾਫ਼ ਦੀ ਪ੍ਰਸੰਸਾ ਕੀਤੀ। ਪਿ੍ਰੰਸੀਪਲ ਤਸਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਹਿਲਾਂ ਵਾਂਗ ਹੀ ਬਾਰ੍ਹਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਆਰਟਸ ਗਰੁੱਪ ਵਿਚ ਕੁਮਕੁਮ ਨੇ 476 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਜਦੋਂ ਕਿ ਵਿਦਿਆਰਥਣ ਸਪਨਾ ਨੇ 454 ਅੰਕ ਲੈ ਕੇ ਦੂਜਾ ਅਤੇ ਮਹਿਕ ਜੀਤ ਕੌਰ ਨੇ 453 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਮਰਸ ਗਰੁੱਪ ਵਿਚ ਸਕੂਲ ਦੀ ਵਿਦਿਆਰਥਣ ਪ੍ਰਭਜੀਤ ਕੌਰ ਨੇ 458 ਅੰਕ ਲੈ ਕੇ ਪਹਿਲਾ, ਮੁਸਕਾਨ ਨੇ 456 ਅੰਕ ਲੈ ਕੇ ਦੂਜਾ ਅਤੇ ਕਿਰਨਦੀਪ ਕੌਰ ਨੇ 443 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਤਰ੍ਹਾਂ ਸਾਇੰਸ ਗਰੁੱਪ ਵਿੱਚ ਮਨਸੰਜਮ ਨੇ 462 ਅੰਕ ਲੈ ਕੇ ਪਹਿਲਾ‘ ਗੁਰਨੂਰ ਨੇ 459 ਅੰਕ ਲੈ ਕੇ ਦੂਜਾ ਅਤੇ ਹਰਮੇਲ ਨੇ 456 ਅੰਕ ਲੈ ਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਐਮਡੀ ਡਾ ਰਵਿੰਦਰ ਸਿੰਘ ਮਾਨ ਨੇ ਕਿਹਾ ਕਿ ਚੰਗੇ ਨਤੀਜਿਆਂ ਦਾ ਸਿਹਰਾ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਨਤੀਜੇ ਹਮੇਸ਼ਾ ਹੀ ਸ਼ਾਨਦਾਰ ਰਹੇ ਹਨ। ਡਾ ਮਾਨ ਨੇ ਦੱਸਿਆ ਕਿ ਇਸ ਸੈਸ਼ਨ ਵਿੱਚ ਸਕੂਲ ਨੂੰ ਪੂਰਾ ਏਅਰਕੰਡੀਸ਼ਨ ਕੀਤਾ ਗਿਆ ਹੈ ਜਦੋਂ ਕਿ ਬੱਚਿਆਂ ਨੂੰ ਕਿਤਾਬਾਂ ਵੀ ਮੁਫ਼ਤ ਦਿੱਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸਕੂਲ ਦੇ ਤਜਰਬੇਕਾਰ ਅਧਿਆਪਕ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਨੈਤਿਕ ਸਿੱਖਿਆ ਅਤੇ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਪੜ੍ਹਾਈ ਹੀ ਨਹੀਂ ਸਗੋਂ ਖੇਡਾਂ ਦੇ ਖੇਤਰ ਵਿੱਚ ਵੀ ਵੱਡੀਆਂ ਮੱਲਾਂ ਮਾਰੀਆਂ ਹਨ। ਇਸ ਮੌਕੇ ਸਕੂਲ ਦੀ ਵਾਈਸ ਪਿ੍ਰੰਸੀਪਲ ਰੇਨੂੰ ਉੱਪਰ ਜਸਦੇਵ ਸਿੰਘ ਅਤੇ ਅਮਨਦੀਪ ਸਿੰਘ ਨੇ ਵੀ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਦਸਮੇਸ਼ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
14 Views