ਸੁਖਜਿੰਦਰ ਮਾਨ
ਚੰਡੀਗੜ, 7 ਦਸੰਬਰ: ਸ੍ਰੀ ਧਨਜੀਤ ਸਿੰਘ ਵਿਰਕ ਨੇ ਅੱਜ ਇੱਥੇ ਪੰਜਾਬ ਜੈਨਕੋ ਲਿਮਟਡ ਦੇ ਚੇਅਰਮੈਨ ਵਜੋਂ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਿਆ।ਪੰਜਾਬ ਜੈਨਕੋ ਲਿਮਿਟਡ , ਪੰਜਾਬ ਊਰਜਾ ਵਿਕਾਸ ਏਜੰਸੀ ਦੀ 100 ਫੀਸਦ ਸਹਾਇਕ ਕੰਪਨੀ ਹੈ। ਜੁਆਇਨਿੰਗ ਸਮਾਗਮ ਦੌਰਾਨ ਪੰਜਾਬ ਜੈਨਕੋ ਲਿਮਟਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ, ਡਾਇਰੈਕਟਰ ਐਮ.ਪੀ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।ਸ. ਨਵਜੋਤ ਪਾਲ ਸਿੰਘ ਰੰਧਾਵਾ, ਐਮ.ਡੀ./ਸੀ.ਈ.ਓ. ਪੇਡਾ ਨੇ ਡਾ: ਵੇਰਕਾ ਨੂੰ ਪੇਡਾ/ਪੀ.ਜੀ.ਐਲ ਦੁਆਰਾ ਚਲਾਏ ਜਾ ਰਹੇ ਆਰ.ਈ ਪ੍ਰੋਜੈਕਟਾਂ/ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਵੇਰਕਾ ਨੇ ਪੰਜਾਬ ਦੀਆਂ ਊਰਜਾ ਲੋੜਾਂ ਨੂੰ ਪੂਰਾ ਕਰਨ ਅਤੇ ਇਸ ਨੂੰ ਪ੍ਰਦੂਸ਼ਨ ਮੁਕਤ ਬਣਾਉਣ ਲਈ ਕਾਰਬਨ ਤੱਤਾਂ ਨੂੰ ਘਟਾਉਣ ਅਤੇ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਇਸ ਵਾਤਾਵਰਣ ਪੱਖੀ ਊਰਜਾ ਖੇਤਰ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਦੀ ਇੱਛਾ ਪ੍ਰਗਟਾਈ ਹੈ। ਪੀਜੀਐਲ ਦੇ ਐਮਡੀ ਨੇ ਡਾ. ਵੇਰਕਾ ਦੀ ਯੋਗ ਅਗਵਾਈ ਹੇਠ ਪੰਜਾਬ ਰਾਜ ਵਿੱਚ ਹੋਰ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਵਿੱਚ ਸੰਭਾਵਨਾਵਾਂ ਤਲਾਸ਼ਣ ਅਤੇ ਇਸ ਸੈਕਟਰ ਨੂੰ ਅੱਗੇ ਵਧਾਉਣ ਨੂੰ ਯਕੀਨੀ ਬਣਾਇਆ।
Share the post "ਧਨਜੀਤ ਸਿੰਘ ਵਿਰਕ ਨੇ ਡਾ. ਵੇਰਕਾ ਦੀ ਹਾਜ਼ਰੀ ਵਿੱਚ ਪੰਜਾਬ ਜੈਨਕੋ ਲਿਮਟਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ"