ਨਗਰ ਨਿਗਮ ਹੁਸ਼ਿਆਰਪੁਰ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ

0
27

ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਦਾ ਢੁੱਕਵਾਂ ਜਵਾਬ ਮਿਲਿਆ

ਆਮ ਆਦਮੀ ਪਾਰਟੀ ਦੇ ਬਹੁਮਤ ਨੇ ਮੁੱਖ ਮੰਤਰੀ ਦੀ ਅਗਾਂਹਵਧੂ ਸੋਚ ਦੀ ਪੁਸ਼ਟੀ ਕੀਤੀ: ਬ੍ਰਹਮ ਸ਼ੰਕਰ ਜ਼ਿੰਪਾ
ਹੁਸ਼ਿਆਰਪੁਰ, 18 ਅਗਸਤ:ਨਗਰ ਨਿਗਮ ਹੁਸ਼ਿਆਰਪੁਰ ‘ਚ ਆਮ ਆਦਮੀ ਪਾਰਟੀ ਦੇ ਖਿਲਾਫ ਵਿਰੋਧੀ ਧਿਰ ਵਲੋਂ ਲਿਆਂਦੇ ਗਏ ਬੇਭਰੋਸਗੀ ਮਤੇ ਖਿਲਾਫ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵਿੱਚ ਵਿਰੋਧੀ ਧਿਰ ਵੱਲੋਂ ਲਿਆਂਦੇ ਬੇਭਰੋਸਗੀ ਮਤੇ ਦਾ ਅੱਜ ਢੁੱਕਵਾਂ ਜਵਾਬ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬੇਭਰੋਸਗੀ ਮਤੇ ਵਿਰੁੱਧ ਨਿਗਮ ਵਿੱਚ ਆਮ ਆਦਮੀ ਪਾਰਟੀ ਦਾ ਬਹੁਮਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਾਂਹਵਧੂ ਸੋਚ ਦੀ ਪੁਸ਼ਟੀ ਕਰਦਾ ਹੈ।

ਮਾਨ ਸਰਕਾਰ ਦੇ ਸੂਰਜੀ ਊਰਜਾ ਸਮਝੌਤੇ ਤੋਂ ਬਾਅਦ ‘ਆਪ’ ਨੇ ਅਕਾਲੀ ਦਲ ‘ਤੇ ਕੀਤਾ ਹਮਲਾ

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਭਾਜਪਾ-ਕਾਂਗਰਸ ਦੇ ਵੱਡੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਵਿਕਾਸ ਪੱਖੀ ਨਗਰ ਨਿਗਮ ਨੂੰ ਤੋੜਨ ਦੀ ਪੂਰੀ ਕੋਸ਼ਿਸ਼ ਕੀਤੀ ਪਰ ਕੌਂਸਲਰਾਂ ਨੇ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਜਨਤਾ ਵੱਲੋਂ ਨਕਾਰੇ ਗਏ ਆਗੂ ਜਿਤਾਉਣ ਦੀ ਜਿੰਨੀ ਮਰਜ਼ੀ ਕੋਸ਼ਿਸ਼ ਕਰਨ ਪਰ ਉਹ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ।ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਕੌਂਸਲਰਾਂ ਨੇ ਹੁਸ਼ਿਆਰਪੁਰ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਦੀ ਅਗਵਾਈ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਭਾਵੇਂ ਜਿੰਨੀਆਂ ਮਰਜ਼ੀ ਸਾਜ਼ਿਸ਼ਾਂ ਕਰ ਲੈਣ ਪਰ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।

ਲੁਧਿਆਣਾ ਦੀਆਂ ਪ੍ਰਮੁੱਖ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਇਆਂ ਸ਼ਾਮਲ

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨਗਰ ਨਿਗਮ ਦੇ ਤਿੰਨ ਵਾਰਡਾਂ 6, 7 ਅਤੇ 27 ਦੀਆਂ ਆਗਾਮੀ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਵੱਡੀ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਸਾਰੇ ਵਾਰਡਾਂ ਦੇ ਲੋਕਾਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗਾ ਅਤੇ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਕਿਸੇ ਵੀ ਵਾਰਡ ਵਿੱਚ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਸਿਆਸਤ ਤੋਂ ਉਪਰ ਉਠ ਕੇ ਸਾਰੇ ਵਾਰਡਾਂ ਦਾ ਵਿਕਾਸ ਕਰਵਾਉਣਾ ਹੈ ਅਤੇ ਇਸੇ ਨੀਤੀ ‘ਤੇ ਚੱਲਦਿਆਂ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ |

 

 

LEAVE A REPLY

Please enter your comment!
Please enter your name here