9 Views
ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਪਿਛਲੇ ਲੰਮੇ ਸਮੇਂ ਤੋਂ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਮੁੜ ਪ੍ਰਸ਼ਾਸਨ ਵਿਰੁਧ ਖੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਅਗਵਾਈ ਹੇਠ ਸਥਾਨਕ ਮਿੰਨੀ ਸਕੱਤਰੇਤ ਦਾ ਘਿਰਾਓ ਕਰ ਲਿਆ। ਇਸਤੋਂ ਇਲਾਵਾ ਐਸ.ਡੀ.ਐਮ ਦਫਤਰ ਦੇ ਮੂਹਰੇ ਵੀ ਧਰਨੇ ’ਤੇ ਬੈਠ ਗਏ। ਇਸ ਦੌਰਾਨ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਵੀ ਕੀਤੀ ਪ੍ਰੰਤੂ ਮੀਟਿੰਗ ਬੇਸਿੱਟਾ ਰਹੀ। ਜਿਸਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਮੁਕੰਮਲ ਦਿਨ ਰਾਤ ਦੇ ਘਿਰਾਓ ਦਾ ਐਲਾਨ ਕਰ ਦਿੱਤਾ। ਕਿਸਾਨ ਆਗੂਆਂ ਜਗਸੀਰ ਸਿੰਘ ਝੁੰਬਾ, ਗੁਰਪਾਲ ਸਿੰਘ ਦਿਉਣ, ਦੀਨਾ ਸਿੰਘ ਸਿਵੀਆ, ਅਜੇਪਾਲ ਸਿੰਘ ਤੇ ਜੀਤ ਸਿੰਘ ਆਦਿ ਨੇ ਐਲਾਨ ਕੀਤਾ ਕਿ ਪ੍ਰਸ਼ਾਸਨ ਜਾਣਬੁੱਝ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਤੋਂ ਭੱਜ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨ ਮੁਆਵਜ਼ਾ ਲੈਣ ਲਈ ਆਖ਼ਰੀ ਸਮੇਂ ਤੱਕ ਸੰਘਰਸ਼ ਕਰਨਗੇ।