ਨਰਸਾਂ ਦੀ ਹੜਤਾਲ ਜਾਰੀ, ਸਰਕਾਰ ਦੀ ਲਾਪਰਵਾਹੀ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ ਮਰੀਜ਼ਾਂ ਨੂੰ

0
66

ਸੁਖਜਿੰਦਰ ਮਾਨ
ਬਠਿੰਡਾ, 9 ਦਸੰਬਰ: ਅਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅਣਮਿਥੇ ਸਮੇਂ ਦੀ ਹੜ੍ਹਤਾਲ ’ਤੇ ਚੱਲ ਰਹੀਆਂ ਸਿਹਤ ਵਿਭਾਗ ਦੀਆਂ ਨਰਸਾਂ ਦਾ ਅੱਜ ਵੀ ਸਥਾਨਕ ਸਿਵਲ ਸਰਜਨ ਦਫ਼ਤਰ ਦੇ ਅੱਗੇ ਧਰਨਾ ਜਾਰੀ ਰਿਹਾ। ਇਸ ਮੌਕੇ ਨਰਸਿੰਗ ਸਟਾਫ਼ ਐਸੋਸੀਏਸਨ ਦੇ ਆਗੂਆਂ ਨੇ ਪੰਜਾਬ ਸਰਕਾਰ ਵਿਰੁਧ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਜਾਣਬੁੱਝ ਕੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੋਲਿਆ ਕਰ ਰਹੀ ਹੈ। ਨਰਸਿੰਗ ਸਟਾਫ਼ ਦੀ ਆਗੂ ਸਰਵਨਜੀਤ ਕੌਰ ਨੇ ਇਸ ਮੌਕੇ ਪੱਤਰਕਾਰਾਂ ਨੂੰ ਦਸਿਆ ਕਿ ਸਮੂਹ ਨਰਸਾਂ ਅਪਣੀਆਂ ਤਨਖਾਹਾਂ ਦੀ ਬਰਾਬਰੀ ਦੀ ਮੰਗ, ਇਸ ਵਿਚ ਬੇਨਿਯਮੀਆਂ ਨੂੰ ਦੂਰ ਕਰਨ, ਪੇ-ਕਮਿਸ਼ਨ ਦੌਰਾਨ ਕੱਟੇ ਗਏ ਭੱਤਿਆਂ ਨੂੰ ਬਹਾਲ ਕਰਨ, ਨਰਸਿੰਗ ਅਫ਼ਸਰ ਦੀ ਪੋਸਟ ਬਦਲਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਪ੍ਰੰਤੂ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਵਾਰ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਕੋਈ ਧਿਆਨ ਨਹੀਂ ਦੇ ਰਹੀ ਹੈ, ਜਿਸਦੇ ਚੱਲਦੇ ਮਜਬੂਰਨ ਉਨ੍ਹਾਂ ਨੂੰ ਅਣਮਿਥੇ ਸਮੇਂ ਦੀ ਹੜਤਾਲ ’ਤੇ ਜਾਣਾ ਪੈ ਰਿਹਾ ਹੈ। ਉਧਰ ਨਰਸਾਂ ਦੀ ਹੜਤਾਲ ਕਾਰਨ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਤੇ ਆਮ ਲੋਕਾਂ ਨੂੰ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ। ਮਰੀਜ਼ਾਂ ਮੁਤਾਬਕ ਮੁਲਾਜਮ ਅਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਜਿਸਦੇ ਚੱਲਦੇ ਸਰਕਾਰ ਨੂੰ ਉਨ੍ਹਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here