ਕਾਂਗਰਸ ਰਾਜ ਵੇਲੇ ਮਿਲਿਆ ਮਹਿਲਾਵਾਂ ਨੂੰ ਬਰਾਬਰਤਾ ਦਾ ਮਿਲਿਆ ਸਨਮਾਨ : ਨਵਪ੍ਰੀਤ ਕੌਰ ਜਟਾਣਾ
ਸੁਖਜਿੰਦਰ ਮਾਨ
ਰਾਮਾਂ ਮੰਡੀ, 28 ਦਸੰਬਰ: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਚੋਣ ਮੁਹਿੰਮ ਨੂੰ ਹੋਰ ਭਖਾਉਂਦਿਆਂ ਅੱਜ ਉਨ੍ਹਾਂ ਦੀ ਧਰਮ ਪਤਨੀ ਨਵਪ੍ਰੀਤ ਕੌਰ ਜਟਾਣਾ ਵੱਲੋਂ ਤਲਵੰਡੀ ਸਾਬੋ ਅਤੇ ਰਾਮਾਂ ਬਲਾਕ ਦੇ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮਹਿਲਾਵਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਮੌਕੇ ਤੇ ਹੱਲ ਵੀ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਵਪ੍ਰੀਤ ਕੌਰ ਜਟਾਣਾ ਨੇ ਕਿਹਾ ਕਿ ਕਾਂਗਰਸ ਰਾਜ ਵਿਚ ਹੀ ਮਹਿਲਾਵਾਂ ਨੂੰ ਬਰਾਬਰਤਾ ਦਾ ਸਨਮਾਨ ਮਿਲਿਆ ਹੈ, ਜਦੋਂਕਿ ਦੂਸਰੀਆਂ ਰਾਜਨੀਤਕ ਪਾਰਟੀਆਂ ਨੇ ਮਹਿਲਾਵਾਂ ਨੂੰ ਹਮੇਸ਼ਾਂ ਹੀ ਵੋਟਾਂ ਵਜੋ ਵਰਤਿਆ ਅਤੇ ਕਦੇ ਵੀ ਉਨ੍ਹਾਂ ਦੀ ਮਜਬੂਤੀ ਅਤੇ ਸਵੈ ਰੁਜਗਾਰ ਲਈ ਯਤਨ ਨਹੀਂ ਕੀਤੇ ਇਸ ਲਈ ਮਹਿਲਾਵਾਂ ਨੂੰ ਵੀ ਕਾਂਗਰਸ ਦੇ ਹੱਥ ਮਜਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਖੁਸ਼ਬਾਜ਼ ਸਿੰਘ ਜਟਾਣਾ ਨੇ ਇਸ ਇਲਾਕੇ ਦਾ ਚਹੁੰਮੁਖੀ ਵਿਕਾਸ ਕਰਵਾਇਆ ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਅਤੇ ਔਰਤਾਂ ਨੂੰ ਵੀ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ। ਉਨ੍ਹਾਂ ਕਿਹਾ ਕਿ ਸ੍ਰੀਮਤੀ ਸੋਨੀਆ ਗਾਂਧੀ ਅਤੇ ਸ੍ਰੀ ਮਤੀ ਪਿ੍ਰਯੰਕਾ ਗਾਂਧੀ ਦੀ ਸੋਚ ਮਹਿਲਾ ਵਰਗ ਦਾ ਸਨਮਾਨ ਬਰਕਰਾਰ ਰੱਖਣਾ ਤੇ ਉਨ੍ਹਾਂ ਦੀ ਮਜਬੂਤੀ ਹੈ ਜਿਸ ਲਈ ਆਉਂਦੀ ਸਰਕਾਰ ਵਿੱਚ ਹੋਰ ਉਪਰਾਲੇ ਕੀਤੇ ਜਾਣਗੇ ਅਤੇ ਪਿੰਡਾਂ ਵਿੱਚ ਲੜਕੀਆਂ ਨੂੰ ਰੁਜਗਾਰ ਦੇ ਸਾਧਨ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਕਾਂਗਰਸ ਲੀਡਰਸਪਿ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।
ਨਵਪ੍ਰੀਤ ਕੌਰ ਜਟਾਣਾ ਨੇ ਕੀਤਾ ਤਲਵੰਡੀ ਸਾਬੋ ਦੇ ਪਿੰਡਾਂ ਦਾ ਦੌਰਾ
10 Views