ਸੁਖਜਿੰਦਰ ਮਾਨ
ਬਠਿੰਡਾ, 18 ਅਪ੍ਰੈਲ: ਨਵੀਂ ਵਿਆਹੀ ਲੜਕੀ ਨੂੰ ਉਸਦੇ ਸਹੁਰਿਆਂ ਵਲੋਂ ਕਥਿਤ ਤੌਰ ’ਤੇ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਕਥਿਤ ਕਾਤਲਾਂ ਨੂੰ ਗਿ੍ਰਫਤਾਰ ਨਾ ਕਰਨ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਦੋ ਵਾਰ ਕੌਮੀ ਮਾਰਗ ਨੂੰ ਜਾਮ ਕਰਨ ਦੇ ਬਾਵਜੂਦ ਵੀ ਪੁਲਿਸ ਵਲੋਂ ਟੱਸ ਤੋਂ ਮੱਸ ਨਾ ਹੋਣ ਤੋਂ ਦੁਖੀ ਅੱਜ ਮੁੜ ਪੀੜਤ ਪ੍ਰਵਾਰ ਵਲੋਂ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਐਸ.ਐਸ.ਪੀ ਨਾਲ ਮੁਲਾਕਾਤ ਕੀਤੀ ਗਈ। ਦਸਣਯੋਗ ਹੈ ਕਿ ਮਿ੍ਰਤਕ ਹਰਪ੍ਰੀਤ ਕੌਰ ਦੀ ਸੱਸ ਬਲਜਿੰਦਰ ਕੌਰ ਨੂੰ ਗਿ੍ਫਤਾਰ ਕਰਾਉਣ ਲਈ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਭੁੱਚੋ ਖੁਰਦ ਦੀ ਅਗਵਾਈ ਵਿੱਚ ਸੰਘਰਸ ਲੜਿਆ ਜਾ ਰਿਹਾ ਹੈ। ਇਸਦੇ ਲਈ ਦੋ ਵਾਰ ਬਠਿੰਡਾ ਨੈਸਨਲ ਹਾਈਵੇ ਨੂੰ ਜਾਮ ਕਰਕੇ ਧਰਨਾ ਦਿੱਤਾ ਗਿਆ ਅਤੇ ਦੋਨ੍ਹੋਂ ਵਾਰ ਉੱਚ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਸੀ ਕਿ ਕਥਿਤ ਦੋਸ਼ੀ ਨੂੰ ਜਲਦੀ ਗਿ੍ਫਤਾਰ ਕੀਤਾ ਜਾਵੇਗਾ। ਪ੍ਰੰਤੂ ਅਜੇ ਤੱਕ ਦੋਸ਼ੀ ਨੂੰ ਗਿ੍ਫਤਾਰ ਨਹੀਂ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਹਨੀ, ਔਰਤ ਵਿੰਗ ਦੇ ਪ੍ਰਧਾਨ ਮਨਜੀਤ ਕੌਰ ਭੁੱਚੋ ਖੁਰਦ ਤੇ ਸੁਖਜਿੰਦਰ ਕੌਰ ਆਦਿ ਨੇ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਟਾਲ-ਮਟੋਲ ਦੀ ਨੀਤੀ ’ਤੇ ਚੱਲ ਰਿਹਾ ਹੈ। ਅੱਜ ਦੁਬਾਰਾ ਜਨਤਕ ਜਥੇਬੰਦੀਆਂ ਵੱਲੋਂ ਐਸਐਸਪੀ ਨਾਲ ਕੀਤੀ ਮੁਲਾਕਾਤਾ ਦੌਰਾਨ ਭਰੋਸਾ ਦਿਵਾਇਆ ਗਿਆ ਕਿ ਕਥਿਤ ਦੋਸ਼ੀ ਨੂੰ ਜਲਦੀ ਗਿ੍ਰਫਤਾਰ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 22 ਅਪ੍ਰੈਲ ਤੱਕ ਗਿ੍ਰਫਤਾਰੀ ਨਾ ਹੋਈ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਦਸਣਾ ਬਣਦਾ ਹੈ ਕਿ ਹਰਪ੍ਰੀਤ ਕੌਰ ਵਾਸੀ ਭੁੱਚੋਂ ਖੁਰਦ ਦਾ ਵਿਆਹ 29 ਜਨਵਰੀ ਨੂੰ ਬਠਿੰਡਾ ਦੇ ਦੀਪ ਸਿੰਘ ਨਗਰ ਦੇ ਕੁਲਵਿੰਦਰ ਸਿੰਘ ਨਾਲ ਹੋਇਆ ਸੀ ਪ੍ਰੰਤੂ 26 ਮਾਰਚ ਨੂੰ ਉਸਦਾ ਕਤਲ ਹੋ ਗਿਆ। ਇਸ ਮਾਮਲੇ ਵਿਚ ਕੈਨਾਲ ਕਲੌਨੀ ਪੁਲਿਸ ਨੇ ਮਿ੍ਰਤਕ ਦੇ ਪਤੀ ਤੇ ਸੱਸ ਵਿਰੁਧ ਪਰਚਾ ਦਰਜ਼ ਕਰਕੇ ਪਤੀ ਨੂੰ ਤੁਰੰਤ ਗਿ੍ਰਫਤਾਰ ਕਰ ਲਿਆ ਸੀ ਪ੍ਰੰਤੂ ਸੱਸ ਨੂੰ ਹਾਲੇ ਤੱਕ ਪਕੜ ਨਹੀਂ ਪਾਈ ਹੈ। ਇਸ ਮੌਕੇ ਔਰਤ ਵਿੰਗ ਦੇ ਮੀਤ ਪ੍ਰਧਾਨ ਪਰਮਜੀਤ ਕੌਰ , ਹਰਪ੍ਰੀਤ ਦੇ ਮਾਤਾ ਕਰਮਜੀਤ ਕੌਰ, ਪਿਤਾ ਸੁਖਵੀਰ ਸਿੰਘ, ਗੁਰਮੀਤ ਸਿੰਘ ਗਿੱਕੀ ਭਾਈਕਾ, ਹਰਵਿੰਦਰ ਸਿੰਘ ਹੈਪੀ ਭਾਈਕਾ ਤੋਂ ਇਲਾਵਾ ਪੈਰਾ ਮੈਡੀਕਲ ਯੂਨੀਅਨ ਦੇ ਆਗੂ ਜਸਵਿੰਦਰ, ਮਨੀਸ਼ ਕੁਮਾਰ , ਪੈਨਸ਼ਨਰਜ ਐਸੋਸੀਏਸ਼ਨ ਦੇ ਸਕੱਤਰ ਰਣਜੀਤ ਸਿੰਘ, ਜਿਲ੍ਹਾ ਬਠਿੰਡਾ ਦੇ ਪ੍ਰਧਾਨ ਰਵੀ ਢਿਲਵਾਂ,ਔਰਤ ਆਗੂ ਮੀਤ ਪ੍ਰਧਾਨ ਗੁਰਮੇਲ ਕੌਰ,ਗੁਰਮੀਤ ਕੌਰ,ਭਿੰਦਰ ਕੌਰ, ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਜ਼ਿਲਾ ਪ੍ਰਧਾਨ ਸਿਕੰਦਰ ਧਾਲੀਵਾਲ, ਕਿਰਤੀ ਕਿਸਾਨ ਯੂਨੀਅਨ ਗੋਬਿੰਦਪੁਰਾ ਦੇ ਪ੍ਰਧਾਨ ਬਖਸ਼ੀਸ਼ ਸਿੰਘ ਖਾਲਸਾ ਤੇ ਸੁਖਮੰਦਰ ਸਿੰਘ ਸਰਾਭਾ ਬਾਵਾ ਸਿੰਘ ਆਦਿ ਮੌਜੂਦ ਸਨ।
Share the post "ਨਵਵਿਆਹੁਤਾ ਦੇ ਕਾਤਲਾਂ ਨੂੰ ਗਿ੍ਰਫਤਾਰ ਕਰਨ ਦੀ ਮੰਗ ਨੂੰ ਲੈ ਕੇ ਵਫਦ ਐਸ.ਐਸ.ਪੀ ਨੂੰ ਮਿਲਿਆ"