20 Views
105 ਗ੍ਰਾਮ ਚਿੱਟਾ ਤੇ 7 ਲੱਖ 40 ਹਜ਼ਾਰ ਦੀ ਡਰੱਗ ਮਨੀ ਬਰਾਮਦ
ਬਠਿੰਡਾ, 27 ਅਗਸਤ: ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੇ ਨਸ਼ੇ ਦੇ ਪ੍ਰਚਲਣ ਨੂੰ ਰੋਕਣ ਲਈ ਜਿੱਥੇ ਪੰਜਾਬ ਪੁਲਿਸ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਥੇ ਚੰਦ ਪੈਸਿਆਂ ਦੇ ਲਾਲਚ ਵਿੱਚ ਕੁੱਝ ਲੋਕਾਂ ਵੱਲੋਂ ਜਵਾਨੀ ਦਾ ਘਾਣ ਕੀਤਾ ਜਾ ਰਿਹਾ ਹੈ। ਇਸੇ ਹੀ ਤਰਾਂ ਦਾ ਇੱਕ ਮਾਮਲਾ ਬਠਿੰਡਾ ਸ਼ਹਿਰ ਵਿੱਚ ਸਾਹਮਣੇ ਆਇਆ ਹੈ ਜਿੱਥੇ ਨਸ਼ਾ ਤਸਕਰੀ ਕਰਦੇ ਇੱਕ ਪੂਰੇ ਦੇ ਪੂਰੇ ਪਰਿਵਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਦੋਸ਼ੀਆਂ ਦੇ ਕੋਲੋਂ ਜਿੱਥੇ 105 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ, ਉਥੇ ਨਸ਼ਾ ਤਸਕਰੀ ਕਰਕੇ ਕਮਾਈ 7 ਲੱਖ 40 ਦੀ ਨਗਦੀ ਵੀ ਮਿਲੀ ਹੈ। ਅੱਜ ਇਸ ਸਬੰਧ ਵਿਚ ਜਾਣਕਾਰੀ ਦਿੰਦਿਆ ਡੀ ਐਸ ਪੀ ਸਿਟੀ ਗੁਰਪ੍ਰੀਤ ਸਿੰਘ ਗਿੱਲ ਅਤੇ ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵੱਲੋਂ ਟੈਕਸੀ ਦੀ ਆੜ ਵਿਚ ਨਸ਼ਾ ਤਸਕਰੀ ਦਾ ਕੰਮ ਚਲਾਇਆ ਹੋਇਆ ਸੀ। ਸਥਾਨਕ ਪੱਕਾ ਹਰਜਿੰਦਰ ਸਿੰਘ ਵੱਲੋਂ ਪਿਛਲੇ ਕਈ ਸਾਲਾਂ ਤੋਂ ਟੈਕਸੀ ਦਾ ਕੰਮ ਕੀਤਾ ਜਾ ਰਿਹਾ ਸੀ। ਮੌਜੂਦਾ ਸਮੇਂ ਉਸਦੇ ਕੋਲ ਇੱਕ ਇਨੋਵਾ ਗੱਡੀ ਹੈ। ਜਿਸ ਦੇ ਰਾਹੀਂ ਹਰਜਿੰਦਰ ਸਿੰਘ ਅਤੇ ਉਸ ਦੇ ਪੁੱਤਰ ਰਮਨਦੀਪ ਸਿੰਘ ਵੱਲੋਂ ਸਵਾਰੀਆਂ ਦੀ ਢੋਆ-ਢੁਆਈ ਦਾ ਕੰਮ ਕੀਤਾ ਜਾਂਦਾ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਵੇਂ ਪਿਓ ਪੁੱਤ ਇਸ ਟੈਕਸੀ ਦੀ ਆੜ ਵਿੱਚ ਨਸ਼ੇ ਦੀ ਤਸਕਰੀ ਦਾ ਕੰਮ ਕਰਦੇ ਹਨ। ਫਿਰੋਜ਼ਪੁਰ ਇਲਾਕੇ ਵਿਚੋਂ ਹੈਰੋਇਨ ਲੈ ਕੇ ਆਉਂਦੇ ਸਨ ਅਤੇ ਹਰਜਿੰਦਰ ਸਿੰਘ ਦੀ ਪਤਨੀ ਅਮਰਜੀਤ ਕੌਰ ਅਤੇ ਨੂੰਹ ਮਾਨਸੀ ਅੱਗੇ ਇਸ ਨੂੰ ਧੋਬੀਆਣਾ ਬਸਤੀ ਦੇ ਵਿੱਚ ਹੀ ਵੇਚ ਦਿੰਦੀਆਂ ਸਨ। ਪੁਲਿਸ ਅਧਿਕਾਰੀਆਂ ਨੇ ਪੱਕੀ ਮਿਲਣ ਤੋਂ ਬਾਅਦ ਇਹਨਾਂ ਦੇ ਘਰ ਵਿੱਚ ਛਾਪੇਮਾਰੀ ਕੀਤੀ।
ਛਾਪੇਮਾਰੀ ਦੌਰਾਨ ਘਰੇ ਖੜੀ ਇਨੋਵਾ, ਕਾਰ ਵਿੱਚੋਂ ਇਹ ਹੈਰੋਇਨ ਬਰਾਮਦ ਹੋਈ। ਜਦ ਕਿ ਡਰੱਗ ਮਨੀ ਘਰ ਵਿਚੋਂ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇੰਨਾਂ ਵਿਰੁੱਧ ਵੱਖ-ਵੱਖ ਧਰਾਵਾਂ ਤਹਿ ਪਰਚਾ ਦਰਜ ਕਰ ਲਿਆ ਗਿਆ ਹੈ। ਹੁਣ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਕੋਲੋਂ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ ਕਿ ਇਹਨਾਂ ਨੂੰ ਫਿਰੋਜ਼ਪੁਰ ਇਲਾਕੇ ਵਿਚ ਕੌਣ ਚਿੱਟੇ ਦੀ ਸਪਲਾਈ ਕਰਦਾ ਸੀ ਅਤੇ ਇਸ ਨੈੱਟਵਰਕ ਵਿੱਚੋਂ ਹੋਰ ਕੌਣ-ਕੌਣ ਇਨ੍ਹਾਂ ਦੇ ਨਾਲ ਜੁੜਿਆ ਹੋਇਆ ਸੀ।
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ
ਇੱਥੇ ਦੱਸਣਾ ਬਣਦਾ ਹੈ ਕਿ ਇਕੱਲੀ ਥਾਣਾ ਸਿਵਲ ਲਾਇਨ ਦੀ ਪੁਲੀਸ ਵਲੋਂ ਹੀ ਲੰਘੀ ਇੱਕ ਅਗਸਤ ਤੋਂ ਲੈ ਕੇ ਹੁਣ ਤੱਕ 262 ਗ੍ਰਾਮ ਚਿੱਟਾ ਅਤੇ 7 ਲੱਖ 44 ਹਜਾਰ 600 ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।