ਬਠਿੰਡਾ, 16 ਅਕਤੂਬਰ: ਨਸ਼ਿਆਂ ਦੇ ਖਾਤਮੇ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਐਨ.ਐਸ.ਐਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਪ੍ਰੇਰਣਾ ਸਦਕਾ ਨਸ਼ਿਆਂ ਦਾ ਵਿਰੋਧ ਅਤੇ ਸਮਾਜ ਨੂੰ ਜਾਗੂਰਕ ਕਰਦਾ ਪ੍ਰੋ. ਅਜਮੇਰ ਸਿੰਘ ਔਲਖ ਵੱਲੋਂ ਲਿਖਿਤ, ਡਾ. ਅਜਮੀਤ ਔਲਖ ਦੇ ਨਿਰਦੇਸ਼ਨ ਹੇਠ “ਅਵੇਸਲੇ ਯੁੱਧਾਂ ਦੀ ਨਾਇਕਾ” ਦਾ ਸਫਲ ਮੰਚਨ ਕੀਤਾ ਗਿਆ।
ਮਸਲਾ ਮੇਅਰ ਦੀ ਕੁਰਸੀ ਦਾ: ਮਨਪ੍ਰੀਤ ਧੜਾ ਵੀ ਹੋਇਆ ਸਰਗਰਮ
ਇਸ ਮੌਕੇ ਮੁੱਖ ਮਹਿਮਾਨ ਗੁਲਨੀਤ ਸਿੰਘ ਖੁਰਾਣਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਇੱਕ ਵਿਅਕਤੀ ਨਹੀਂ ਸਗੋਂ ਪਰਿਵਾਰ, ਸਮਾਜ ਤੇ ਸਮਾਜ ਦੇ ਨਾਲ ਦੇਸ਼ ਦਾ ਨੁਕਸਾਨ ਹੁੰਦਾ ਹੈ। ਉਨਾਂ ਸਭਨਾਂ ਨੂੰ ਨਸ਼ਿਆਂ ਦੀ ਲੜੀ ਤੌੜਨ ਦਾ ਹੋਕਾ ਦਿੱਤਾ ਅਤੇ ਨਸ਼ਿਆਂ ਵਿਰੁੱਧ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਹਿਯੋਗ ਲਈ ਮੋਬਾਈਲ ਨੰਬਰ ਸਾਂਝਾ ਕੀਤਾ। ਪਰੋ. ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਔਲਖ ਨੇ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਲੜਾਈ ਸਾਂਝੇ ਤੌਰ ‘ਤੇ ਲੜਨੀ ਪਵੇਗੀ।
ਐਸਵਾਈਐਲ ਦੇ ਮੁੱਦੇ ’ਤੇ ਮੀਟਿੰਗ ਲਈ ਹਰਿਆਣਾ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਲਿਖਿਆ ਪੱਤਰ
ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੀ.ਕੇ.ਯੂ ਦੇ ਸਮੂਹ ਕਾਲਜਾਂ ਵੱਲੋਂ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ ਵਲੰਟੀਅਰਾਂ ਦੇ ਸਹਿਯੋਗ ਨਾਲ ਨਸ਼ੇ ਨੂੰ ਖਤਮ ਕਰਨ ਦੇ ਸੰਦੇਸ਼ ਨੂੰ ‘ਵਰਸਿਟੀ ਵੱਲੋਂ ਗੋਦ ਲਏ ਗਏ 20 ਪਿੰਡਾਂ ਦੇ ਘਰ-ਘਰ ਵਿੱਚ ਪਹੁੰਚਾਇਆ ਜਾ ਰਿਹਾ ਹੈ। ਸਮਾਰੋਹ ਮੌਕੇ ਆਯੋਜਕਾਂ ਵੱਲੋਂ ਵਿਸ਼ੇਸ਼ ਮਹਿਮਾਨ ਗੁਰਵਿੰਦਰ ਸਿੰਘ ਸੰਘਾ ਐਸ.ਪੀ.ਐਚ. ਬਠਿੰਡਾ, ਰਾਜੇਸ਼ ਸਨੇਹੀ ਡੀ.ਐਸ.ਪੀ. ਤਲਵੰਡੀ ਸਾਬੋ ਨੂੰ ਸਨਮਾਨਿਤ ਕੀਤਾ ਗਿਆ।
ਵੱਡੀ ਖ਼ਬਰ: ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਜ਼ਮਾਨਤ
ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਐਨ.ਐਸ.ਐਸ ਵਲੰਟੀਅਰਾਂ ਨੇ ਨਾਟਕ ਦਾ ਆਨੰਦ ਮਾਣਿਆ। ਇਸ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੇ ਵਿਦਿਆਰਥੀਆਂ, ਪੁਲਿਸ ਦੇ ਸੀਨੀਅਰ ਅਧਿਕਾਰੀਆਂ ’ਤੇ ਕਰਮਚਾਰੀਆਂ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਮਾਰਚ ਵੀ ਕੱਢਿਆ ਗਿਆ।
Share the post "ਨਸ਼ਿਆਂ ਦੇ ਖ਼ਾਤਮੇ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਆਯੋਜਿਤ"