ਸੁਖਜਿੰਦਰ ਮਾਨ
ਬਠਿੰਡਾ, 13 ਜੁਲਾਈ : ਨਹਿਰੂ ਯੁਵਾ ਕੇਂਦਰ ਬਠਿੰਡਾ ਵੱਲੋਂ ‘ਯੁਵਾ ਉਤਸਵ’ ਤਹਿਤ ਰਾਮਪੁਰਾ ਫੂਲ ਵਿਖੇ ਕਰਵਾਈ ਗਈ ਯੰਗ ਇੰਡੀਆ ਪੇਂਟਿੰਗ ਪ੍ਰਤੀਯੋਗਿਤਾ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਾਈਨ ਆਰਟ ਵਿਭਾਗ ਦੇ ਵਿਦਿਆਰਥੀਆਂ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੇ ਹਨ। ਇਸ ਪ੍ਰਾਪਤੀ ’ਤੇ ਯੂਨੀਵਰਸਿਟੀ ਦੇ ਪ੍ਰਬੰਧਕੀ ਨਿਰਦੇਸ਼ਕ ਸ. ਸੁਖਰਾਜ ਸਿੰਘ ਸਿੱਧੂ ਵੱਲੋਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਸਧਾਰਨ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਅਜੋਕੇ ਸਮੇਂ ਵਿੱਚ ਕਲਾ ਨੂੰ ਰੁਜ਼ਗਾਰ ਨਾਲ ਜੋੜਨ ਦੀਆਂ ਅਪਾਰ ਸੰਭਾਵਨਾਵਾਂ ਹਨ।ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਕਿਹਾ ਕਿ ਸਹਾਇਕ ਡੀਨ ਡਾ. ਕੰਵਲਜੀਤ ਕੌਰ ਦੀ ਰਹਿ-ਨੁਮਾਈ ਹੇਠ ਜੀ.ਕੇ.ਯੂ ਦੇ ਵਿਦਿਆਰਥੀ ਜਸਵੀਰ ਸਿੰਘ ਨੇ ਪਹਿਲਾ, ਅਰਸ਼ਦੀਪ ਸਿੰਘ ਨੇ ਦੂਜਾ ਤੇ ਲਵਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਜਿਸ ਲਈ ਉਨ੍ਹਾਂ ਨੂੰ ਪ੍ਰਤੀਯੋਗਿਤਾ ਦੇ ਮੁੱਖ ਮਹਿਮਾਨ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਲੋਕਸਭਾ ਵੱਲੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000 ਅਤੇ 500-500 ਰੁਪਏ ਤੋਂ ਇਲਾਵਾ ਸਨਮਾਨ ਚਿਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਵੀ ਹਾਜ਼ਰ ਸਨ।
Share the post "ਨਹਿਰੂ ਯੁਵਾ ਕੇਂਦਰ ਦੀ ਯੰਗ ਇੰਡੀਆ ਪੇਂਟਿੰਗ ਪ੍ਰਤੀਯੋਗਿਤਾ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਜੇਤੂ"