ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਗੇਟ ਰੈਲੀਆ ਕਰਕੇ ਮੁੜ ਵਿੱਢਿਆ ਸੰਘਰਸ

0
10

ਸੁਖਜਿੰਦਰ ਮਾਨ
ਬਠਿੰਡਾ, 7 ਜਨਵਰੀ: ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਵਿਰੁਧ ਮੋਰਚਾ ਖੋਲੀ ਬੈਠੇ ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵਲੋਂ ਮੁੜ ਗੇਟ ਰੈਲੀਆਂ ਕਰਕੇ ਸੰਘਰਸ਼ ਵਿੱਢ ਦਿੱਤਾ ਹੈ। ਬਠਿੰਡਾ ਡਿਪੂ ਦੇ ਗੇਟ ਰੈਲੀ ਮੌਕੇ ਬੋਲਦਿਆਂ ਸੂਬਾ ਪ੍ਰਧਾਨ ਕੁਲਵੰਤ ਸਿੰਘ ਪ੍ਰਧਾਨ ਤੇ ਸੰਦੀਪ ਸਿੰਘ ਨੇ ਦੋਸ਼ ਲਗਾਇਆ ਕਿ ਪਿਛਲੇ ਦਿਨੀਂ 9 ਦਿਨ ਦੀ ਹੜਤਾਲ ਸਮੇਂ ਉੱਚ ਅਧਿਕਾਰੀਆਂ ਅਤੇ ਮੰਤਰੀ ਨੇ ਕੱਚੇ ਮੁਲਾਜ਼ਮਾਂ ਨੂੰ ਕੈਬਨਿਟ ਮੀਟਿੰਗ ਵਿੱਚ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਹੁਣ ਤੱਕ 3-4 ਕੈਬਨਿਟ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਗਿਆ ਮੰਤਰੀ ਵਲੋਂ ਡਾਟਾਂ ਐਂਟਰੀ ਉਪਰੇਟਰਾ ਦੀ ਤਨਖਾਹ ਵਧਾਉਣ ਸਮੇਤ ਅਡਵਾਸ ਬੁੱਕਿੰਗ ਵਾਲੇ ਮੁਲਾਜਮਾਂ ਦੀ ਤਨਖਾਹ ਫਿਕਸ ਕਰਨ ਅਤੇ ਰਿਪੋਰਟਾਂ ਵਾਲੇ ਮੁਲਾਜਮਾਂ ਨੂੰ 15 ਦਿਨ ਵਿੱਚ ਬਹਾਲ ਕਰਨ ਸਮੇਤ ਸਾਰੀ ਮੰਗਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਉਸਦਾ ਵੀ ਹੱਲ ਨਹੀਂ ਹੋਇਆ। ਯੂਨੀਅਨ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ, ਸਰਬਜੀਤ ਸਿੰਘ, ਹਰਤਾਰ ਸਰਮਾ , ਰਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਨੇ ਐਲਾਨ ਕੀਤਾ ਕਿ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਬੱਸਾਂ ਵਿੱਚ ਭੰਡੀ ਪ੍ਰਚਾਰ ਸੁਰੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here