ਪਨਬੱਸ ਅਤੇ ਪੀ ਆਰ ਟੀ ਸੀ ਕਾਮਿਆਂ ਨੇ ਦੋ ਘੰਟੇ ਕੀਤਾ ਬੱਸ ਅੱਡਾ ਜਾਮ

0
56
img

3-4 ਨੂੰ ਮੁੜ ਬੱਸ ਸਟੈਂਡ ਬੰਦ ਕਰਨ ਦਾ ਕੀਤਾ ਐਲਾਨ

ਸੁਖਜਿੰਦਰ ਮਾਨ ਬਠਿੰਡਾ, 26 ਜੁਲਾਈ – ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕਾਮਿਆਂ ਵਲੋਂ ਦੋ ਘੰਟੇ ਸਥਾਨਕ ਬੱਸ ਅੱਡੇ ਨੂੰ ਜਾਮ ਕੀਤਾ ਗਿਆ। ਇਸ ਦੌਰਾਨ ਸਰਕਾਰ ਵਿਰੁਧ ਰੋਸ ਪ੍ਰਦਰਸਨ ਕਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਚੋਣਾਂ ਤੋਂ ਪਹਿਲਾਂ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਦਾ ਭਰੋਸਾ ਦੇ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਸਾਢੇ ਚਾਰ ਸਾਲ ਬੀਤਣ ਦੇ ਬਾਅਦ ਪੱਕੇ ਕਰਨ ਦੀ ਥਾਂ ਕੱਚੇ ਮੁਲਾਜਮਾਂ ਨੂੰ ਡਾਂਗਾਂ ਨਾਲ ਕੁੱਟ ਰਹੀ ਹੈ। ਇਸ ਮੌਕੇ ਪ੍ਰਧਾਨ ਗੁਰਸਿਕੰਦਰ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ, ਕੈਸੀਅਰ ਰਵਿੰਦਰ ਸਿੰਘ,ਚੇਅਰਮੈਨ ਸਰਬਜੀਤ ਸਿੰਘ, ਹਰਤਾਰ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ ਤੇ ਹੋਰ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਰੋਡਵੇਜ ਪਨਬੱਸ ਅਤੇ ਪੀ ਆਰ ਟੀ ਸੀ ਵਿੱਚ ਘੱਟੋ-ਘੱਟ 10 ਹਜਾਰ ਬੱਸਾਂ ਪਾਈਆਂ ਜਾਣ, ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕੇ ਕੀਤਾ ਜਾਵੇ, ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤਾ ਜਾਵੇੇ ਇਸ ਦੌਰਾਨ ਐਲਾਨ ਕੀਤਾ ਕਿ 3-4 ਅਗਸਤ ਨੂੰ ਮੁੜ ਬੱਸ ਸਟੈਂਡ ਬੰਦ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

LEAVE A REPLY

Please enter your comment!
Please enter your name here