WhatsApp Image 2024-06-20 at 13.58.11
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਪਰਗਟ ਸਿੰਘ ਦੀ ਪਹਿਲਕਦਮੀ ਨਾਲ 15 ਜ਼ਿਲ੍ਹਿਆਂ ਵਿੱਚ ਭਾਸ਼ਾ ਅਫਸਰਾਂ ਦੀ ਹੋਈ ਤਾਇਨਾਤੀ

ਆਖਰੀ ਭਰਤੀ 25 ਸਾਲ ਤੋਂ ਵੀ ਵੱਧ ਸਮਾਂ ਪਹਿਲਾ ਹੋਈ ਸੀ
ਮੰਤਰੀ ਨੇ ਨਵੇਂ ਜ਼ਿਲਾ ਭਾਸ਼ਾ ਅਫਸਰਾਂ ਨੂੰ ਸਟੇਸ਼ਨਾਂ ਦੀ ਵੰਡ ਸਬੰਧੀ ਪੱਤਰ ਸੌਂਪੇ
ਸੁਖਜਿੰਦਰ ਮਾਨ
ਚੰਡੀਗੜ੍ਹ, 17 ਨਵੰਬਰ: ਸੂਬੇ ਵਿੱਚ ਖਾਲੀ ਪਈਆਂ ਜ਼ਿਲਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਨੂੰ ਭਰਨ ਦੀ ਚਿਰਕੋਣੀ ਮੰਗ ਨੂੰ ਪੂਰਾ ਕਰਦਿਆਂ ਅਤੇ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ 15 ਜ਼ਿਲ੍ਹਿਆਂ ਵਿੱਚ ਜ਼ਿਲਾ ਭਾਸ਼ਾ ਅਫਸਰ ਤਾਇਨਾਤ ਕੀਤਾ ਹੈ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਜ਼ਿਲਾ ਭਾਸ਼ਾ ਅਫਸਰਾਂ ਨੂੰ ਸਟੇਸ਼ਨਾਂ ਦੀ ਵੰਡ ਸਬੰਧੀ ਪੱਤਰ ਸੌਂਪੇ। ਪਰਗਟ ਸਿੰਘ ਨੇ ਸਾਰੇ ਨਵੇਂ ਤਾਇਨਾਤ ਕੀਤੇ ਜ਼ਿਲਾ ਭਾਸ਼ਾ ਅਫਸਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ ਜਿਸ ਲਈ ਸਭ ਤੋਂ ਪਹਿਲਾਂ ਜ਼ਿਲਾ ਭਾਸ਼ਾ ਅਫਸਰਾਂ ਦੀ ਤਾਇਨਾਤੀ ਜਰੂਰੀ ਸੀ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲ ਤੋਂ ਵੀ ਵੱਧ ਸਮੇਂ ਤੋਂ ਜ਼ਿਲਾ ਭਾਸ਼ਾ ਅਫਸਰਾਂ ਦੀ ਭਰਤੀ ਨਹੀਂ ਹੋਈ ਸੀ ਜਿਸ ਕਾਰਨ 21 ਜ਼ਿਲਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਸਨ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਰਾਜ ਭਾਸ਼ਾ ਐਕਟ ਨੂੰ ਭਾਸ਼ਾ ਵਿਭਾਗ ਨੇ ਹੀ ਜਮੀਨੀ ਪੱਧਰ ਉਤੇ ਲਾਗੂ ਕਰਨਾ ਹੈ ਜਿਸ ਲਈ ਵਿਭਾਗ ਹੁਣ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਜ਼ਿਲਾ ਦਫਤਰਾਂ ਵਿੱਚ ਲੋੜੀਂਦਾ ਸਟਾਫ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜ਼ਿਲਾ ਭਾਸ਼ਾ ਅਫਸਰਾ ਸਰਗਰਮੀ ਨਾਲ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਵਿੱਚ ਰਾਜ ਭਾਸ਼ਾ ਐਕਟ ਨੂੰ ਹੋਰ ਮਜਬੂਤ ਨਾਲ ਲਾਗੂ ਕਰਨ ਲਈ ਤਰਮੀਮਾਂ ਕੀਤੀਆਂ ਹਨ।ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਖਾਲੀ ਪਈਆਂ ਨੂੰ ਅਸਾਮੀਆਂ ਨੂੰ ਤੁਰੰਤ ਭਰਨ ਲਈ ਦੂਜੇ ਵਿਭਾਗਾਂ ਤੋਂ ਡੈਪੂਟੇਸ਼ਨ ਉਤੇ ਜ਼ਿਲਾ ਭਾਸ਼ਾ ਅਫਸਰ ਲਗਾਉਣ ਲਈ ਬਿਨੈ ਪੱਤਰ ਮੰਗੇ ਸਨ ਜਿਸ ਤੋਂ ਬਾਅਦ ਬਿਨੈ ਪੱਤਰਾਂ ਦੀ ਪੜਚੋਲ ਕਰਨ ਉਪਰੰਤ 15 ਜ਼ਿਲਾ ਭਾਸ਼ਾ ਅਫਸਰਾਂ ਦੀ ਤਾਇਨਾਤੀ ਕੀਤੀ ਗਈ ਅਤੇ ਅੱਜ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਗਏ।ਇਸ ਮੌਕੇ ਸਾਰੇ ਨਵੇਂ ਤਾਇਨਾਤ ਕੀਤੇ ਜ਼ਿਲਾ ਭਾਸ਼ਾ ਅਫਸਰਾਂ ਨੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨਾਲ ਗੱਲਬਾਤ ਕਰਦਿਆਂ ਆਪਣੇ ਤਜਰਬੇ ਅਤੇ ਯੋਗਤਾਵਾਂ ਬਾਰੇ ਦੱਸਿਆ। ਇਨ੍ਹਾਂ ਵਿੱਚੋਂ ਕਈ ਪੀਐਚ.ਡੀ., ਐਮ.ਫਿਲ ਵੀ ਪਾਸ ਹਨ ਅਤੇ ਪੁਸਤਕਾਂ ਲਿਖਣ, ਖੋਜ ਕਾਰਜਾਂ ਤੇ ਅਨੁਵਾਦ ਦਾ ਕੰਮ ਕੀਤਾ ਹੈ। ਇਸ ਤੋਂ ਇਲਾਵਾ ਰੰਗਮੰਚ, ਸਾਹਿਤ ਤੇ ਕਲਾ ਨਾਲ ਵੀ ਜੁੜੇ ਹੋਏ ਹਨ।ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕਿ੍ਰਸ਼ਨ ਕੁਮਾਰ, ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਕਰਮਜੀਤ ਕੌਰ ਵੀ ਹਾਜਰ ਸਨ।ਅੱਜ ਤਾਇਨਾਤ ਕੀਤੇ ਜ਼ਿਲਾ ਭਾਸ਼ਾ ਅਫਸਰਾਂ ਵਿੱਚੋਂ ਤੇਜਿੰਦਰ ਕੌਰ ਨੂੰ ਮਾਨਸਾ, ਜਸਪ੍ਰੀਤ ਕੌਰ ਨੂੰ ਕਪੂਰਥਲਾ, ਸੁਖਮਿੰਦਰ ਕੌਰ ਨੂੰ ਬਠਿੰਡਾ, ਮਨਜੀਤ ਸਿੰਘ ਨੂੰ ਫਰੀਦਕੋਟ, ਰਣਜੋਧ ਸਿੰਘ ਨੂੰ ਸੰਗਰੂਰ, ਸੰਦੀਪ ਸ਼ਰਮਾ ਨੂੰ ਲੁਧਿਆਣਾ, ਕੰਵਰਜੀਤ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ, ਕਿਰਪਾਲ ਸਿੰਘ ਨੂੰ ਬਰਨਾਲਾ, ਜਗਦੀਪ ਸਿੰਘ ਨੂੰ ਫਿਰੋਜਪੁਰ, ਦਵਿੰਦਰ ਸਿੰਘ ਨੂੰ ਜਲੰਧਰ, ਦਵਿੰਦਰ ਸਿੰਘ ਬੋਹਾ ਨੂੰ ਐਸ.ਏ.ਐਸ. ਨਗਰ, ਭੁਪਿੰਦਰ ਕੁਮਾਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ, ਅਜੀਤਪਾਲ ਸਿੰਘ ਨੂੰ ਮੋਗਾ ਤੇ ਅੰਮਿ੍ਰਤ ਸੇਤੀਆ ਨੂੰ ਤਰਨਤਾਰਨ ਲਗਾਇਆ ਗਿਆ।

Related posts

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਰਬਾਬੀ ਪਰੰਪਰਾ ਦਾ ਗੁਰਮਤਿ ਸੰਗੀਤ ਵਿੱਚ ਯੋਗਦਾਨ”ਵਿਸ਼ੇ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਆਯੋਜਿਤ

punjabusernewssite

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ “ਸਾਇੰਸ ਅਤੇ ਟੈਕ ਐਕਸਪੋ” ਦਾ ਸ਼ਾਨਦਾਰ ਆਯੋਜਨ

punjabusernewssite

ਬਠਿੰਡਾ ਦੇ ਲਾਅ ਕਾਲਜ਼ ਦੀ ਸਾਬਕਾ ਵਿਦਿਆਰਥਣ ਬਣੀ ਉੱਤਰਾਖੰਡ ’ਚ ਜੱਜ

punjabusernewssite