ਬਠਿੰਡਾ, 22 ਸਤੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਲਈ ਕਿਸਾਨਾਂ, ਨੰਬਰਦਾਰਾਂ, ਪੰਚਾਇਤਾਂ ਦੀ ਸਾਂਝੀ ਟੀਮ ਬਣਾਉਣ ਤੋਂ ਇਲਾਵਾ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲੈ ਕੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਯਕੀਨੀ ਬਣਾਉਣ।
ਸੂਬਾ ਸਰਕਾਰ ਸਰਕਾਰੀ ਮੈਡੀਕਲ ਸੰਸਥਾਵਾਂ ਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ : ਸਿਹਤ ਮੰਤਰੀ
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਵਰ੍ਹੇ ਪਰਾਲੀ ਨੂੰ ਘੱਟ ਸਾੜਨ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਵਿੱਚ ਕਿਸੇ ਵੀ ਢਿੱਲ-ਮੱਠ ਨਾ ਵਰਤੀ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਸੰਭਾਲ ਲਈ ਪਿੰਡਾਂ ਚ ਵਿਸ਼ੇਸ਼ ਤੌਰ ਤੇ ਲਗਾਏ ਗਏ ਸਮੂਹ ਸੁਪਰਵਾਈਜ਼ਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰ ਹਫ਼ਤੇ ਉਨ੍ਹਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਜਾਵੇਗੀ, ਜਿਸ ਚ ਹਫ਼ਤੇ ਭਰ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਉਨ੍ਹਾਂ ਵਲੋਂ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਸਬਸਿਡੀ ਵਾਲੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਉਹ ਮਸ਼ੀਨਰੀ ਦੀ ਵਰਤੋਂ ਖੁੱਦ ਕਰਨ ਅਤੇ ਅੱਗੇ ਛੋਟੇ ਕਿਸਾਨਾਂ ਨੂੰ ਵੀ ਇਸ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ।
ਬਠਿੰਡਾ ’ਚ ਕਿਸਾਨ ਮੇਲਾ 27 ਸਤੰਬਰ ਨੂੰ : ਡਾ. ਕਰਮਜੀਤ ਸਿੰਘ ਸੇਖੋਂ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ (ਜਨਰਲ) ਪੰਕਜ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ, ਗੁਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਅਧਿਕਾਰੀ, ਕਿਸਾਨ, ਨੰਬਰਦਾਰ, ਪੰਚਾਇਤਾਂ ਆਪਸੀ ਟੀਮ ਬਣਾ ਕੇ ਕਰਨ ਉਪਰਾਲੇ : ਡੀਸੀ"