Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 29 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

6 Views

ਵੈਰੀਫਕਿੇਸ਼ਨ ਪ੍ਰਕਿਰਿਆ ਮੁਕੰਮਲ ਹੋਣ ‘ਤੇ 119 ਹੋਰ ਉਮੀਦਵਾਰਾਂ ਨੂੰ ਅਗਲੇ ਦਿਨਾਂ ਦੌਰਾਨ ਦਿੱਤੇ ਜਾਣਗੇ ਨਿਯੁਕਤੀ ਪੱਤਰ
ਹੋਰ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਛੇਤੀ ਜਾਰੀ ਕੀਤਾ ਜਾਵੇਗਾ ਇਸ਼ਤਿਹਾਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜਗਾਰ ਮੁਹੱਈਆ ਕਰਵਾਉਣ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ 29 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਲਾਈਵਸਟਾਕ ਕੰਪਲੈਕਸ ਐਸ.ਏ.ਐਸ. ਨਗਰ ਵਿਖੇ ਸਾਦੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਵਿਭਾਗ ਵਿੱਚ ਭਰਤੀ ਕੀਤੇ ਜਾ ਰਹੇ 148 ਵੈਟਰਨਰੀ ਇੰਸਪੈਕਟਰਾਂ ਵਿੱਚੋਂ ਜਿਨ੍ਹਾਂ ਉਮੀਦਵਾਰਾਂ ਦੀ ਵੈਰੀਫ?ਿਕੇਸ਼ਨ ਮੁਕੰਮਲ ਹੋ ਚੁੱਕੀ ਹੈ, ਉਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਵੈਰੀਫਕਿੇਸ਼ਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਰਹਿੰਦੇ 119 ਹੋਰ ਉਮੀਦਵਾਰਾਂ ਨੂੰ ਅਗਲੇ ਦਿਨਾਂ ਦੌਰਾਨ ਨਿਯੁਕਤੀ ਪੱਤਰ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ 418 ਵੈਟਰਨਰੀ ਅਫਸਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਜਾਰੀ ਹੈ। ਪਿਛਲੇ ਦਿਨੀਂ ਇਨ੍ਹਾਂ ਉਮੀਦਵਾਰਾਂ ਦੀ ਪ੍ਰੀਖਿਆ ਲਈ ਗਈ ਹੈ ਅਤੇ ਛੇਤੀ ਹੀ ਇਹ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵਿੱਚ ਹੋਰ ਵੈਟਰਨਰੀ ਇੰਸਪੈਕਟਰਾਂ ਅਤੇ ਸਟਾਫ ਦੀ ਭਰਤੀ ਲਈ ਛੇਤੀ ਇਸ਼ਤਿਹਾਰ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਯੋਗਤਾ ਅਨੁਸਾਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਜਾਰੀ ਰੱਖਣ।
ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਅਤੇ ਅਪੀਲ ਕੀਤੀ ਕਿ ਨਵ-ਨਿਯੁਕਤ ਮੁਲਾਜ਼ਮ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾ ਲੈਣ। ਉਨ੍ਹਾਂ ਉਮੀਦ ਜਤਾਈ ਕਿ ਹੁਣ ਜਦੋਂ ਕਿਸਾਨ ਅਤੇ ਪਸ਼ੂ ਪਾਲਕ, ਆਪਣੇ ਪਸ਼ੂਆਂ ਨੂੰ ਲੰਪੀ ਸਕਿਨ ਅਤੇ ਅਫਰੀਕਨ ਸਵਾਈਨ ਫੀਵਰ ਜਿਹੀਆਂ ਬੀਮਾਰੀਆਂ ਕਰਕੇ ਬਿਪਤਾ ਵਿੱਚ ਹਨ ਤਾਂ ਪਸ਼ੂ ਪਾਲਣ ਵਿਭਾਗ ਇਸ ਨਵੀਂ ਭਰਤੀ ਨਾਲ ਹੋਰ ਮਜਬੂਤ ਹੋ ਕੇ ਇਨ੍ਹਾਂ ਬੀਮਾਰੀਆਂ ਦਾ ਟਾਕਰਾ ਕਰੇਗਾ ਅਤੇ ਪਸ਼ੂ ਪਾਲਕਾਂ ਨੂੰ ਰਾਹਤ ਦਿਵਾਏਗਾ।ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲਗਨ ਨਾਲ ਕੰਮ ਕਰਨ ਦਾ ਪ੍ਰਣ ਲੈਣ ਤਾਂ ਜੋ ਵਿਭਾਗ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਸਕੇ ਅਤੇ ਕਿਸਾਨ ਤੇ ਪਸ਼ੂ ਪਾਲਕ ਵਿਭਾਗ ਦੀਆਂ ਸੇਵਾਵਾਂ ਦਾ ਲਾਹਾ ਲੈ ਸਕਣ।ਸਮਾਗਮ ਦੌਰਾਨ ਡਾਇਰੈਕਟਰ ਪਸ਼ੂ ਪਾਲਣ ਡਾ. ਸੁਭਾਸ਼ ਚੰਦਰ ਗੋਇਲ, ਡਾਇਰੈਕਟਰ ਡੇਅਰੀ ਡਾ. ਕੁਲਦੀਪ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related posts

ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਚੰਡੀਗੜ ਵਿੱਚ ਛੁੱਟੀ ਦਾ ਐਲਾਨ

punjabusernewssite

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸਿੱਖਿਆ ਨਾਲ ਸਬੰਧਤ ਸਮਾਨ ’ਤੇ ਜੀਐਸਟੀ ਵਿੱਚ ਕਿਸੇ ਵੀ ਵਾਧੇ ਦਾ ਵਿਰੋਧ

punjabusernewssite

ਪ੍ਰੋ ਚੰਦੁੂਮਾਜ਼ਰਾ ਤੇ ਗਗਨਜੀਤ ਬਰਨਾਲਾ ਦੇ ਜੰਮੂ ’ਚ ਪ੍ਰਚਾਰ ਨੂੰ ਲੈ ਕੇ ਭਖੀ ਅਕਾਲੀ ਸਿਆਸਤ

punjabusernewssite