ਜੰਤਰ ਮੰਤਰ ਪਹਿਲਵਾਨਾਂ ਦੇ ਧਰਨੇ ਵਿੱਚ ਜਾਦੇ ਪੰਜਾਬ ਤੇ ਹਰਿਆਣਾ ਦੇ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਦੀ ਕੀਤੀ ਮੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 4 ਮਈ: ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ ਦਰਸ਼ਨ ਪਾਲ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਵੱਲੋਂ ਇੱਥੋਂ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੱਲ੍ਹ ਰਾਤ ਜੰਤਰ-ਮੰਤਰ ’ਤੇ ਭਾਰੀ ਸੁਰੱਖਿਆ ਬਲਾਂ ਰਾਹੀਂ ਦਿੱਲੀ ਪੁਲਿਸ ਦੁਆਰਾ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਰਾਤ ਪੁਲਿਸ ਦੇ ਜਬਰ ਵਿਰੁੱਧ ਪੰਜਾਬ ਤੇ ਹਰਿਆਣਾ ਤੋ ਕਿਸਾਨ ਆਗੂਆਂ ਜਥੇ ਲੇਕੇ ਦਿੱਲੀ ਪਹੰਚੇ ਸਨ ਜਿਨਾ ਨੂੰ ਦਿੱਲੀ ਪੁਲਿਸ ਨੇ ਰਾਸਤੇ ਵਿੱਚ ਗਿਰਫਤਾਰ ਕਰ ਲਿਆ ਹੈ। ਆਗੂਆਂ ਅਨੁਸਾਰ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਜਬਰ ਦੇ ਵਿਰੋਧ ਵਿੱਚ ਜਿੱਥੇ 8 ਮਈ ਨੂੰ ਸੈਂਕੜੇ ਕਿਸਾਨਾਂ ਦੇ ਜੱਥੇ ਆਗੂਆਂ ਦੀ ਅਗਵਾਈ ਹੇਠ ਦਿੱਲੀ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਪੱਖੀ ਹੋਣ ਦਾ ਦਾਅਵਾ ਕਰਨ ਵਾਲੀ ਦਿੱਲੀ ਦੀ ਆਪ ਸਰਕਾਰ ਨਾ ਤਾਂ ਧਰਨਾਕਾਰੀਆਂ ਨੂੰ ਬਿਜਲੀ ਪਾਣੀ ਮੁਹੱਈਆ ਨਹੀ ਕਰਵਾ ਰਹੀ ਹੈ ਅਤੇ ਨਾ ਹੀ ਕੋਈ ਮੈਡੀਕਲ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਆਰ ਐੱਸ ਐੱਸ ਦੀ ਔਰਤ ਵਿਰੋਧੀ ਮਾਨਸਿਕਤਾ ਖੁੱਲ ਕੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਮੁੱਦੇ ਉੱਪਰ ਬੋਲਣ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਇਸ ਸਾਰੇ ਘਟਨਾ ਕ੍ਰਮ ਬਾਰੇ ਸਾਜ਼ਿਸ਼ੀ ਚੁੱਪ ਧਾਰ ਲਈ ਹੈ। ਹਰ ਸਮੇਂ ਹਿੰਦੂ ਰਾਸ਼ਟਰ ਦਾ ਰਾਗ ਅਲਾਪਣ ਵਾਲੇ ਭਾਰਤੀ ਨੈਸ਼ਨਲ ਮੀਡੀਆ ਨੂੰ ਸੱਪ ਸੁੰਘ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਦੀ ਘੇਰਾਬੰਦੀ ਖਤਮ ਕਰਕੇ ਜ਼ਖ਼ਮੀਆਂ ਦਾ ਸਰਕਾਰੀ ਇਲਾਜ਼ ਅਤੇ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਸਮੂਹ ਇਨਸਾਫ਼-ਪਸੰਦ ਜਨਤਕ ਤੇ ਜਮਹੂਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਿਲ ਹੋਇਆ ਜਾਵੇ।
Share the post "ਪਹਿਲਵਾਨ ਕੁੜੀਆਂ ’ਤੇ ਦਿੱਲੀ ਪੁਲਿਸ ਵੱਲੋਂ ਕੀਤੀ ਕੁੱਟਮਾਰ ਦੀ ਕਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸਖ਼ਤ ਨਿਖੇਧੀ, ਪਹਿਲਵਾਨਾਂ ਦੇ ਸੰਘਰਸ਼ ਦੀ ਡਟਵੀ ਹਮਾਇਤ"