ਦਾਨ ਸਿੰਘ ਵਾਲਾ ਚ ਸੰਗਤ ਦਰਸ਼ਨ ਦੌਰਾਨ ਸੁਣੀਆਂ ਪੰਚਾਇਤੀ ਤੇ ਨਿੱਜੀ ਸਮੱਸਿਆਵਾਂ
ਦਾਨ ਸਿੰਘ ਵਾਲਾ (ਬਠਿੰਡਾ), 27 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਯਤਨਸ਼ੀਲ ਤੇ ਵਚਨਬੱਧ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਦੇ ਸਰਕਾਰੀ ਹਾਈ ਸਕੂਲ ਵਿਖੇ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਸੰਗਤ ਦਰਸ਼ਨ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਦਾਨ ਸਿੰਘ ਵਾਲਾ ਤੋਂ ਇਲਾਵਾ ਪਿੰਡ ਗੰਗਾ, ਬਰਕੰਦੀ, ਕੋਠੇ ਬੁੱਧ ਸਿੰਘ ਵਾਲਾ ਪਿੰਡਾਂ ਦੇ ਆਮ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਗਈਆਂ।
“ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2”, ਦੂਜੇ ਦਿਨ ਦੇ ਹੋਏ ਫਸਵੇਂ ਮੁਕਾਬਲੇ
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਮਗਨਰੇਗਾ ਰਾਹੀਂ ਕਰਵਾਉਣਾ ਯਕੀਨੀ ਬਣਾਉਣ। ਕੈਂਪ ਦੌਰਾਨ ਉਨ੍ਹਾਂ ਵਲੋਂ ਜਿੱਥੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ, ਉਥੇ ਕਈ ਹੋਰ ਸਮੱਸਿਆਵਾਂ ਦੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।ਲਗਾਏ ਗਏ ਇਸ ਸਪੈਸ਼ਲ ਕੈਂਪ ਦੌਰਾਨ ਪੰਚਾਇਤਾਂ ਵਲੋਂ ਲਿੰਕ ਸੜਕਾਂ ਤੇ ਉਨ੍ਹਾਂ ਦੀ ਰਿਪੇਅਰ, ਪੀਣ ਵਾਲੇ ਸਾਫ਼ ਪਾਣੀ, ਨਹਿਰੀ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਗਲੀਆਂ-ਨਾਲੀਆਂ, ਬਿਜਲੀ, ਮਗਨਰੇਗਾ, ਛੱਪੜਾਂ ਦੀ ਸਾਫ਼-ਸਫ਼ਾਈ ਆਦਿ ਤੋਂ ਇਲਾਵਾ ਆਮ ਲੋਕਾਂ ਵਲੋਂ ਨਿੱਜੀ ਸਮੱਸਿਆਵਾਂ ਜਿਵੇਂ ਕਿ ਰਾਸ਼ਨ ਕਾਰਡ, ਆਟਾ-ਦਾਲ, ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਆਦਿ ਸਬੰਧੀ ਆਪਣੀਆਂ ਸਮੱਸਿਆਵਾਂ ਪੇਸ਼ ਕੀਤੀਆਂ ਗਈਆਂ,
ਥਾਣੇਦਾਰ ਦੀ ਕਾਰ ਲੈ ਕੇ ਫ਼ਰਾਰ ਹੋਣ ਵਾਲਾ ‘ਲੁਟੇਰਾ’ ਹਰਿਆਣਾ ਵਿਚੋਂ ਕਾਬੂ
ਜਿੰਨ੍ਹਾਂ ਵਿੱਚੋਂ ਬਹੁਤੀਆਂ ਸਮੱਸਿਆਵਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਹੋਰ ਜਾਇਜ਼ ਸਮੱਸਿਆਵਾਂ ਦੇ ਹੱਲ ਕਰਨ ਲਈ ਲੋੜੀਂਦੇ ਆਦੇਸ਼ ਦਿੰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਯਕੀਨੀ ਬਣਾੳਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਡਾ. ਮਨਦੀਪ ਕੌਰ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਤਹਿਸੀਲਦਾਰ ਗੁਰਵਿੰਦਰ ਕੌਰ, ਜ਼ਿਲ੍ਹਾ ਸਮਾਜਿਕ ਨਿਆ ਅਤੇ ਅਧਿਕਾਰਤ ਅਫ਼ਸਰ ਬਰਿੰਦਰ ਸਿੰਘ, ਲੀਡ ਬੈਂਕ ਮੈਨੇਜ਼ਰ ਸ਼੍ਰੀਮਤੀ ਮੰਜੂ ਗਲਹੋਤਰਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਮੌਜੂਦ ਪਿੰਡਾਂ ਦੀਆਂ ਪੰਚਾਇਤਾਂ ਤੇ ਮੋਹਤਬਰ ਲੋਕ ਆਦਿ ਹਾਜ਼ਰ ਸਨ।
Share the post "ਪਿੰਡਾਂ ਚ ਹੋਣ ਵਾਲੇ ਵਿਕਾਸ ਕਾਰਜ ਮਗਨਰੇਗਾ ਰਾਹੀਂ ਕਰਵਾਉਣ ਨੂੰ ਦਿੱਤੀ ਜਾਵੇ ਤਰਜ਼ੀਹ : ਡਿਪਟੀ ਕਮਿਸ਼ਨਰ"