ਪੀਆਰਟੀਸੀ ਕੱਚੇ ਕਾਮਿਆਂ ਨੇ ਅੱਜ ਮੁੜ ਪ੍ਰਦਰਸ਼ਨ ਕੀਤਾ

0
8
25 Views

ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ: ਪਨਬੱਸ ਤੇ ਪੀਆਰਟੀਸੀ ਕੰਟ੍ਰੈਕਟ ਵਰਕਰਜ਼ ਯੂਨੀਅਨ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਮੁੜ ਸਥਾਨਕ ਬੱਸ ਅੱਡੇ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਕੁਲਦੀਪ ਸਿੰਘ, ਸਕੱਤਰ ਬਲਵੀਰ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ ਆਦਿ ਨੇ ਦੋਸ਼ ਲਗਾਇਆ ਕਿ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਭਰੋਸਾ ਦੇ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਨੇ ਸਾਢੇ 4 ਸਾਲ ਬੀਤਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦੀਆਂ ਮੁਸਕਿਲਾਂ ਦਾ ਕੋਈ ਹੱਲ ਨਹੀਂ ਕੀਤਾ। ਜਿਸਦੇ ਚੱਲਦੇ ਅੱਜ ਹਰ ਵਰਗ ਸਰਕਾਰ ਵਿਰੁਧ ਮੈਦਾਨ ਵਿਚ ਸੰਘਰਸ਼ ਕਰ ਰਿਹਾ ਹੈ।

LEAVE A REPLY

Please enter your comment!
Please enter your name here