ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਪੰਜਵੇਂ ਦਿਨ ’ਚ ਦਾਖ਼ਲ

0
20

ਸਰਕਾਰ ਨੇ ਨਹੀਂ ਪੁੱਛੀ ਬਾਤ, ਕਿਸਾਨ ਜਥੇਬੰਦੀਆਂ ਹਿਮਾਇਤ ’ਤੇ ਆਈਆਂ
ਸਵਾਰੀਆਂ ਦੀ ਖੱਜਲ-ਖੁਆਰੀ ਵਧਣ ਲੱਗੀ
ਸੁਖਜਿੰਦਰ ਮਾਨ
ਬਠਿੰਡਾ, 11 ਦਸੰਬਰ: ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਪੰਜਵੇਂ ਦਿਨ ਵਿਚ ਦਾਖ਼ਲ ਹੋ ਗਈ। ਪ੍ਰੰਤੂ ਇਸ ਦੌਰਾਨ ਹਾਲੇ ਤੱਕ ਸਰਕਾਰ ਨੇ ਹੜਤਾਲੀ ਕਾਮਿਆਂ ਨੇ ਕੋਈ ਮੀਟਿੰਗ ਨਹੀਂ ਕੀਤੀ। ਉਜ ਸੁਣਨ ਵਿਚ ਆ ਰਿਹਾ ਹੈ ਕਿ ਸਰਕਾਰ ਨੇ ਹੜਤਾਲੀ ਕਾਮਿਆਂ ਨੂੰ 14 ਦਸੰਬਰ ਨੂੰ ਗੱਲਬਾਤ ਕਰਨ ਲਈ ਬੁਲਾਇਆ ਹੈ। ਉਧਰ ਸਰਕਾਰ ਦੀ ਬੇਰੁਖ਼ੀ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵੀ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹਿਮਾਇਤ ’ਤੇ ਆ ਗਈਆਂ ਹਨ। ਜਦੋਂਕਿ ਇਸ ਹੜਤਾਲ ਕਾਰਨ ਸਵਾਰੀਆਂ ਦੀ ਖੱਜਲਖੁਆਰੀ ਦਿਨ ਬ ਦਿਨ ਵਧਣ ਲੱਗੀ ਹੈ। ਬਠਿੰਡਾ ਡਿਪੂ ਦੇ ਗੇਟ ਅੱਗੇ ਲੱਗੇ ਪੱਕੇ ਧਰਨੇ ਨੂੰ ਸੰਬੋਧਨ ਕਰਦਿਆਂ ਅੱਜ ਸੂਬਾ ਆਗੂ ਕੁਲਵੰਤ ਸਿੰਘ , ਪ੍ਰਧਾਨ ਸੰਦੀਪ ਸਿੰਘ ਗਰੇਵਾਲ, ਕੈਸੀਅਰ ਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਅਤੇ ਪੰਜਾਬ ਦੀ ਆਮ ਜਨਤਾ ਦਾ ਕੋਈ ਫਿਕਰ ਨਹੀਂ ਹੈ, ਜਿਸਦੇ ਚੱਲਦੇ ਸਰਕਾਰ ਜਾਣਬੁੱਝ ਕੇ ਹੜਤਾਲ ੂਨੂੰ ਅੱਖੋ ਪਰੋਖੇ ਕਰ ਰਹੀ ਹੈ। ਇਸ ਮੌਕੇ ਚੇਅਰਮੈਨ ਸਰਬਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਸੰਘਰਸ਼ ਨੂੰ ਮੰਗਾਂ ਮੰਨਣ ਤੱਕ ਜਾਰੀ ਰੱਖਿਆ ਜਾਵੇਗਾ। ਅੱਜ ਦੇ ਧਰਨੇ ਨੂੰ ਪ੍ਰਧਾਨ ਗੁਰਜੀਤ ਇੰਦਰ ਸਿੰਘ ਰਾਣਾ ,ਮੱਖਣ ਸਿੰਘ ਖੰਗਣਵਾਲ , ਬੀਕੇਯੂ ਆਗੂ ਜਗਸੀਰ ਸਿੰਘ ਝੁੰਬਾ ਆਦਿ ਨੇ ਵੀ ਹਿਮਾਇਤ ਦਿੱਤੀ।

LEAVE A REPLY

Please enter your comment!
Please enter your name here