ਪੁਲਿਸ ਅਧਿਕਾਰੀ ਦੀ ਗੱਡੀ ਨੇ ਦੋ ਨੌਜਵਾਨ ਲੜਕੀਆਂ ਨੂੰ ਕੁਚਲਿਆ

0
13

ਪੰਜਾਬੀ ਖ਼ਬਰਸਾਰ ਬਿਊਰੋ
ਜਲੰਧਰ, 17 ਅਕਤੂਬਰ: ਅੱਜ ਸਵੇਰੇ ਫਗਵਾੜਾ-ਜਲੰਧਰ ਹਾਈਵੇ ‘ਤੇ ਇੱਕ ਪੁਲਿਸ ਅਧਿਕਾਰੀ ਦੀ ਗੱਡੀ ਵਲੋਂ ਦੋ ਨੌਜਵਾਨ ਕੁੜੀਆਂ ਨੂੰ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ ਇਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਸਰੀ ਗੰਭੀਰ ਰੂਪ ਨਾਲ ਜਖਮੀ ਹੋ ਗਈ। ਜਿਸ ਨੂੰ ਸਥਾਨਕ ਹਸਪਤਾਲ‘ ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਪੁਲਿਸ ਅਧਿਕਾਰੀਆਂ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਜਲੰਧਰ ਸ਼ਹਿਰੀ ਯੂਥ ਕਾਂਗਰਸ ਦੇ ਪ੍ਰਧਾਨ ਅੰਗਦ ਦੱਤਾ ਨੇ ਇਸ ਮਾਮਲੇ ਵਿੱਚ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇੰਸਪੈਕਟਰ ਨੂੰ ਬਰਖਾਸਤ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਵਿਰੁਧ ਆਈਪੀਸੀ 302 ਦੇ ਤਹਿਤ ਕਾਰਵਾਈ ਕੀਤੀ ਜਾਵੇ। ਦਸਣਾ ਬਣਦਾ ਹੈ ਕਿ ਇਹ ਘਟਨਾ ਜਲੰਧਰ-ਫਗਵਾੜਾ ਹਾਈਵੇ ‘ਤੇ ਪੈਂਦੇ ਪਿੰਡ ਧਨੇਵਾਲੀ ਦੀ ਹੈ। ਜਿੱਥੇ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਸੜਕ ‘ਤੇ ਆਵਾਜਾਈ ਰੋਕ ਦਿੱਤੀ ਅਤੇ ਹਾਈਵੇ ਨੂੰ ਜਾਮ ਕਰ ਦਿੱਤਾ।

LEAVE A REPLY

Please enter your comment!
Please enter your name here