ਪੈਗਾਸਸ ਜਾਸੂਸੀ ਅਤੇ ਮਹਿੰਗਾਈ ਮੁੱਦੇ ’ਤੇ ਕਾਂਗਰਸ ਭਲਕੇ ਕਰੇਗੀ ਸੰਸਦ ਦਾ ਘਿਰਾਓ

0
27

ਬਠਿੰਡਾ ਤੋਂ ਯੂਥ ਕਾਂਗਰਸੀ ਵਰਕਰਾਂ ਦੇ ਵੱਡੇ ਕਾਫ਼ਲੇ ਦਿੱਲੀ ਵੱਲ ਹੋਣਗੇ ਰਵਾਨਾ: ਲੱਕੀ

ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ:-ਕੇਂਦਰ ਸਰਕਾਰ ਵੱਲੋਂ ਪੈਗਾਸਸ ਰਾਹੀਂ ਵਿਰੋਧੀਆਂ ਦੀ ਕਰਵਾਈ ਜਾ ਰਹੀ ਜਾਸੂਸੀ ਅਤੇ ਪੈਟਰੋਲ ਡੀਜਲ ਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਵਿਰੁਧ ਕਾਂਗਰਸ ਵੱਲੋ 5 ਅਗੱਸਤ ਨੂੰ ਸੰਸਦ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਜ਼ਿਲ੍ਹਾ ਯੂਥ ਕਾਂਗਰਸ ਦੇ ਵਰਕਰਾਂ ਦੇ ਵੱਡੇ ਕਾਫ਼ਲੇ ਦਿੱਲੀ ਲਈ ਰਵਾਨਾ ਹੋਣਗੇ। ਇਹ ਖ਼ੁਲਾਸਾ ਅੱਜ ਇੱਥੇ ਹੋਈ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਨੇ ਕੀਤਾ। ਉਨ੍ਹਾਂ ਦਸਿਆ ਕਿ ਯੂਥ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ ਵਿਚਵਰਕਰਾਂ ਨੂੰ ਲਿਜਾਣ ਲਈ ਡਿਊਟੀਆਂ ਲਾਈਆਂ ਗਈਆਂ। ਪ੍ਰਧਾਨ ਲੱਕੀ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਿੱਲੀ ਜਾਣ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਰਮਿੰਦਰ ਸਿੰਘ ਪ੍ਰਧਾਨ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ, ਜਸਵਿੰਦਰ ਸਿੰਘ ਪ੍ਰਧਾਨ ਵਿਧਾਨ ਸਭਾ ਹਲਕਾ ਭੁੱਚੋ ਮੰਡੀ, ਗੁਰਕੀਰਤ ਸਿੰਘ ਪ੍ਰਧਾਨ ਵਿਧਾਨ ਸਭਾ ਹਲਕਾ ਮੌੜ ਮੰਡੀ, ਯਕਸ਼ਦੀਪ ਸਿੰਘ ਪ੍ਰਧਾਨ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ, ਮਨਜੀਤ ਸਿੰਘ ਕੋਟ ਫੱਤਾ, ਸੰਦੀਪ ਸਿੰਘ ਵਾਈਸ ਪ੍ਰਧਾਨ, ਗੁਰਪ੍ਰੀਤ ਸਿੰਘ ਵਾਈਸ ਪ੍ਰਧਾਨ ਅਤੇ ਵੀਰਇੰਦਰ ਕੌਰ ਵਾਈਸ ਪ੍ਰਧਾਨ ਜਿਲਾ ਬਠਿੰਡਾ ਹਾਜ਼ਰ ਸਨ।

 

LEAVE A REPLY

Please enter your comment!
Please enter your name here