ਸੁਖਜਿੰਦਰ ਮਾਨ
ਬਠਿੰਡਾ, 3 ਨਵੰਬਰ: ਰੋਜਾਨਾ ਵੱਧ ਰਹੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਨੇ ਲੋਕਾਂ ਦਾ ਦਿਵਾਲਾ ਕੱਢ ਦਿੱਤਾ ਹੈ। ਇੱਥੇ ਜਾਰੀ ਬਿਆਨ ਵਿਚ ਲਠਿੰਡਾ ਸਹਿਰੀ ਦੇ ਜਿਲ੍ਹਾ ਪ੍ਰਧਾਨ ਨੀਲ ਗਰਗ ਤੇ ਹਲਕਾ ਇੰਚਾਰਜ਼ ਜਗਰੂਪ ਸਿੰਘ ਗਿੱਲ ਨੇ ਕਿਹਾ ਇਕੱਲੀਆਂ ਤੇਲ ਦੀਆਂ ਕੀਮਤਾਂ ਹੀ ਨਹੀਂ ਵੱਧ ਰਹੀਆਂ ਸਗੋਂ ਰਸੋਈ ਗੈਸ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੋਹ ਰਹੀਆਂ ਹਨ। ਉਹਨਾ ਨੇ ਕਿਹਾ ਤੇਲ ਦੀਆਂ ਕੀਮਤਾਂ ਵਧਣ ਕਰਕੇ ਬਾਜਾਰ ਵਿੱਚ ਵਿਕਣ ਵਾਲੀ ਹਰ ਚੀਜ ਮਹਿੰਗੀ ਹੋ ਰਹੀ ਹੈ। ਉਹਨਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਵਾਧੇ ਦਾ ਰੌਲਾ ਪਾ ਪਾ ਕੇ ਹੀ ਭਾਰਤੀ ਜਨਤਾ ਪਾਰਟੀ ਦੇਸ਼ ਦੀ ਸੱਤਾ ‘ਤੇ ਕਾਬਜ ਹੋਈ ਸੀ, ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪੈਟਰੋਲ ‘ਤੇ ਐਕਸਾਇਜ਼ ਡਿਊਟੀ ‘ਚ 43 ਫ਼ੀਸਦੀ ਅਤੇ ਡੀਜ਼ਲ ‘ਤੇ ਐਕਸਾਇਜ਼ ਡਿਊਟੀ ਲੱਗਭਗ 69 ਫ਼ੀਸਦ ਦਾ ਵਾਧਾ ਕਰਕੇ ਦੇਸ਼ ਦੇ ਲੋਕਾਂ ਨਾਲ ਇੱਕ ਵੱਡਾ ਧੋਖ਼ਾ ਹੈ।