Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਹੁਸ਼ਿਆਰਪੁਰ

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

18 Views

ਬਲਾਕ ਤਲਵਾੜਾ ਦੇ ਪਿੰਡ ਭੰਬੋਤਾੜ ਵਿੱਚ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ
ਹੁਸ਼ਿਆਰਪੁਰ, 15 ਨਵੰਬਰ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਅੱਜ ਨਾਜਾਇਜ਼ ਕਬਜ਼ਾ ਛੁਡਵਾਇਆ।ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਚਾਇਤ ਮੰਤਰੀ ਨੇ ਦੱਸਿਆ ਕਿ ਭੰਬੋਤਾੜ ਅਧੀਨ ਪੈਂਦੇ ਚਾਰ ਪਿੰਡਾਂ ਵਿੱਚ 252 ਏਕੜ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਸੀ ਅਤੇ 203 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਵੱਲੋਂ ਆਪਣੀ ਮਰਜ਼ੀ ਨਾਲ ਛੱਡਿਆ ਗਿਆ ਹੈ, ਜੋ ਸ਼ਲਾਘਾਯੋਗ ਕੰਮ ਹੈ।

ਪੰਜਾਬ ਦੇ ਪੇਂਡੁੂ ਯੁਵਕ ਕਲੱਬਾਂ ਨੂੰ ਪਹਿਲੀ ਵਾਰ ਸਰਕਾਰ ਦੀ ਤਰਫ਼ੋਂ ਮਿਲੇਗੀ ਗ੍ਰਾਂਟ

ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਜ਼ਮੀਨ ’ਤੇ ਲੋਕਾਂ ਨੇ ਆਪਣੇ ਘਰ ਬਣਾ ਲਏ ਹਨ। ਇਸ ਸਬੰਧੀ ਨੀਤੀ ਬਣਾ ਕੇ ਜਲਦੀ ਹੀ ਕਬਜ਼ੇ ਛੁਡਵਾ ਲਏ ਜਾਣਗੇ ਅਤੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਜ਼ਮੀਨ ਕਬਜ਼ੇ ਤੋਂ ਮੁਕਤ ਕਰਵਾਈ ਗਈ ਹੈ, ਉਸ ’ਤੇ ਖੈਰ ਅਤੇ ਸਾਗਵਾਨ ਦੇ ਦਰੱਖਤ ਲੱਗੇ ਹੋਏ ਹਨ ਅਤੇ ਵੱਢਣਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਤੋਂ ਮਨਜ਼ੂਰੀ ਲੈ ਕੇ ਇਨ੍ਹਾਂ ਦੀ ਕਟਾਈ ਕਰਵਾਈ ਜਾਵੇਗੀ ਅਤੇ ਪੈਸੇ ਸਰਕਾਰੀ ਖ਼ਜ਼ਾਨੇ ਵਿੱਚ ਜਮ?ਹਾਂ ਕਰਵਾਏ ਜਾਣਗੇ।ਇਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਕਰੀਬ 13 ਹਜ਼ਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ।

ਯਕਮੁਸ਼ਤ ਨਿਪਟਾਰਾ ਸਕੀਮ-2023: ਮੁਕੱਦਮੇਬਾਜੀ ਘਟੇਗੀ ਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ-ਚੀਮਾ

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਵਕਾਲਤ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਸੂਬੇ ਦੀਆਂ ਹੋਰ ਜ਼ਮੀਨਾਂ ਨੂੰ ਵੀ ਜਲਦੀ ਹੀ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ।

ਬਠਿੰਡਾ ’ਚ ਕੌਂਸਲਰਾਂ ਨੇ ਮੇਅਰ ਰਮਨ ਗੋਇਲ ਨੂੰ ਗੱਦੀਓ ਉਤਾਰਿਆਂ, ਮੇਅਰ ਵਲੋਂ ਕੋਰਟ ’ਚ ਜਾਣ ਦਾ ਐਲਾਨ

ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਦਸੂਹਾ ਸ. ਕਰਮਬੀਰ ਸਿੰਘ ਘੁੰਮਣ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਜਗਵਿੰਦਰਜੀਤ ਸਿੰਘ ਸੰਧੂ, ਡਿਵੀਜ਼ਨਲ ਡਿਪਟੀ ਡਾਇਰੈਕਟਰ ਜਲੰਧਰ ਸ. ਅਮਰਦੀਪ ਸਿੰਘ ਗੁਜਰਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਬਲਰਾਜ ਸਿੰਘ, ਡੀ.ਡੀ.ਪੀ.ਓ ਸ. ਭੁਪਿੰਦਰ ਸਿੰਘ ਮੁਲਤਾਨੀ, ਬੀ.ਡੀ.ਪੀ.ਓ ਤਲਵਾੜਾ ਸ. ਸੁਖਪ੍ਰੀਤਪਾਲ ਸਿੰਘ ਵੀ ਹਾਜ਼ਰ ਸਨ।

 

Related posts

ਦਰਦਨਾਕ ਹਾਦਸੇ ‘ਚ 4 ਜਣਿਆਂ ਦੀ ਹੋਈ ਮੌਤ

punjabusernewssite

Big News: ਹੁਸ਼ਿਆਰਪੁਰ ਬਸਪਾ ਉਮੀਦਵਾਰ ਨੇ ਟਿਕਟ ਸਮੇਤ ਛੱਡੀ ਪਾਰਟੀ, ‘ਆਪ’ ‘ਚ ਸ਼ਾਮਲ

punjabusernewssite

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

punjabusernewssite