ਉਚੇਰੀ ਸਿੱਖਿਆ ਤੇ ਭਾਸਾਵਾਂ ਬਾਰੇ ਮੰਤਰੀ ਨੇ ਪੁਸਤਕ ਸੱਭਿਆਚਾਰ ਪੈਦਾ ਕਰਨ ਲਈ ਲਾਇਬ੍ਰੇਰੀ ਐਕਟ ਅਤੇ ਖੇਡ ਮੈਦਾਨਾਂ ਵਿੱਚ ਵੀ ਲਾਇਬ੍ਰੇਰੀਆਂ ਖੋਲ੍ਹਣ ਦੀ ਕਹੀ ਗੱਲ
ਪਰਗਟ ਸਿੰਘ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਪੱਤਰਕਾਰਾਂ ਦਾ ਰੋਲ ਮਾਡਲ ਦੱਸਿਆ
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਕੌਮੀ ਪ੍ਰੈੱਸ ਦਿਹਾੜੇ ਮੌਕੇ ‘ਪੰਜਾਬੀ ਭਾਸ਼ਾ ਤੇ ਪੱਤਰਕਾਰੀ ਨੂੰ ਚੁਣੌਤੀਆਂ’ ਬਾਰੇ ਕਰਵਾਈ ਵਿਚਾਰ ਚਰਚਾ
ਸੁਖਜਿੰਦਰ ਮਾਨ
ਚੰਡੀਗੜ੍ਹ, 16 ਨਵੰਬਰ: ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਰਾਜ ਭਾਸਾ ਕਮਿਸਨ ਬਣਾਇਆ ਜਾਵੇਗਾ।ਇਸ ਦੇ ਨਾਲ ਹੀ ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਲਾਇਬ੍ਰੇਰੀ ਐਕਟ ਦਾ ਆਰਡੀਨੈਂਸ ਜਾਰੀ ਕਰਨ ਦੇ ਨਾਲ ਨੌਜਵਾਨਾਂ ਨੂੰ ਸਾਹਿਤ ਦੀ ਚੇਟਕ ਲਗਾਉਣ ਲਈ ਖੇਡ ਮੈਦਾਨਾਂ ਦੇ ਨਾਲ ਲਾਇਬ੍ਰੇਰੀਆਂ ਵੀ ਬਣਾਈਆਂ ਜਾਣਗੀਆਂ।ਇਹ ਗੱਲ ਸਿੱਖਿਆ, ਉਚੇਰੀ ਸਿੱਖਿਆ ਤੇ ਭਾਸਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਕੌਮੀ ਪ੍ਰੈਸ ਦਿਹਾੜੇ ਮੌਕੇ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਪੰਜਾਬੀ ਲੇਖਕ ਸਭਾ ਤੇ ਪੰਜਾਬ ਕਲਾ ਪਰਿਸਦ ਦੇ ਸਹਿਯੋਗ ਦੇ ਨਾਲ ਪੰਜਾਬ ਕਲਾ ਭਵਨ ਵਿਖੇ ‘ਪੰਜਾਬੀ ਭਾਸਾ ਤੇ ਪੱਤਰਕਾਰੀ ਨੂੰ ਚੁਣੌਤੀਆਂ’ ਵਿਸੇ ਉਤੇ ਕਰਵਾਈ ਵਿਚਾਰ ਚਰਚਾ ਦੌਰਾਨ ਸੰਬੋਧਨ ਕਰਦਿਆਂ ਕਹੀ।ਪਰਗਟ ਸਿੰਘ ਨੇ ਇਸ ਮੌਕੇ ਮਹਾਨ ਗਦਰੀ ਯੋਧੇ ਸਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ ਛੇ ਸਾਥੀਆਂ ਸਹੀਦ ਬਖਸੀਸ ਸਿੰਘ, ਸਹੀਦ ਸੁਰਾਇਣ ਸਿੰਘ (ਵੱਡਾ), ਸਹੀਦ ਸੁਰਾਇਣ ਸਿੰਘ (ਛੋਟਾ), ਸਹੀਦ ਹਰਨਾਮ ਸਿੰਘ ਤੇ ਸਹੀਦ ਵਿਸਨੂੰ ਗਣੇਸ ਪਿੰਗਲੇ ਨੂੰ ਵੀ ਸਲਾਮ ਕੀਤਾ ਜਿਨ੍ਹਾਂ ਨੂੰ ਅੱਜ ਦੇ ਹੀ ਦਿਨ ਪਹਿਲੇ ਲਾਹੌਰ ਸਾਜਸਿ ਕੇਸ ਫਾਂਸੀ ਦਿੱਤੀ ਗਈ ਸੀ। ਸਿੱਖਿਆ ਮੰਤਰੀ ਨੇ ਕਿਹਾ ਕਿ ਸਹੀਦ ਕਰਤਾਰ ਸਿੰਘ ਸਰਾਭਾ ਪੱਤਰਕਾਰਾਂ ਲਈ ਵੀ ਰੋਲ ਮਾਡਲ ਹਨ ਕਿਉਂ ਜੋ ਕਰਤਾਰ ਸਿੰਘ ਸਰਾਭਾ ਗਦਰ ਅਖਬਾਰ ਕੱਢਦੇ ਸਨ। ਉਨ੍ਹਾਂ ਦੇਅ ਦੀ ਆਜਾਦੀ ਲਈ ਗਦਰ ਅਖਬਾਰ ਰਾਹੀਂ ਦੇਸ ਵਾਸੀਆਂ ਵਿੱਚ ਵਤਨਪ੍ਰਸਤੀ ਦੀ ਚਿਣਗ ਬਾਲੀ।ਇਹ ਗਦਰੀ ਯੋਧੇ ਸਾਡੇ ਲਈ ਪ੍ਰੇਰਨਾ ਦੇ ਸ੍ਰੋਤ ਰਹੇ ਹਨ।ਪਰਗਟ ਸਿੰਘ ਨੇ ਕਿਹਾ ਕਿ ਪ੍ਰੈਸ ਜਮਹੂਰੀਅਤ ਦਾ ਚੌਥਾ ਥੰਮ੍ਹ ਹੈ ਅਤੇ ਪੰਜਾਬ ਦੀ ਤਰੱਕੀ ਵਿੱਚ ਪੰਜਾਬੀ ਪੱਤਰਕਾਰੀ ਦਾ ਵੱਡਾ ਰੋਲ ਹੈ। ਉਨ੍ਹਾਂ ਸਮੂਹ ਸਾਹਿਤਕਾਰਾਂ, ਪੱਤਰਕਾਰਾਂ, ਅਕਾਦਮਿਕ ਮਾਹਿਰਾਂ ਤੇ ਸਿੱਖਿਆ ਸਾਸਤਰੀਆਂ ਅੱਗੇ ਆਉਣ ਦੀ ਸੱਦਾ ਦਿੱਤਾ ਤਾਂ ਜੋ ਭਾਸਾ ਐਕਟ ਨੂੰ ਸੂਬਾ ਅਤੇ ਜਲਿਾ ਪੱਧਰ ਉਤੇ ਲਾਗੂ ਕਰਨ ਲਈ ਕਮਿਸਨ ਅਤੇ ਕਮੇਟੀਆਂ ਵਿੱਚ ਉਨ੍ਹਾਂ ਨੂੰ ਸਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਨੀਤੀ ਘਾੜਿਆਂ ਨੇ ਨੀਤੀਆਂ ਬਣਾਉਣ ਸਮੇਂ ਮਾਹਿਰਾਂ ਨੂੰ ਬਾਹਰ ਕੱਢ ਦਿੱਤਾ ਜੋ ਕਿ ਬਹੁਤ ਮੰਦਭਾਗੀ ਗੱਲ ਸੀ। ਉਨ੍ਹਾਂ ਕਿਹਾ ਕਿ ਭਾਸਾਵਾਂ, ਸਿੱਖਿਆ ਵਿਭਾਗ ਤੇ ਖੇਡ ਵਿਭਾਗ ਵਿੱਚ ਬਿਹਤਰ ਨਤੀਜਿਆਂ ਵਾਸਤੇ ਉਹ ਸਬੰਧਤ ਖੇਤਰਾਂ ਦੇ ਮਾਹਿਰਾਂ ਦੀ ਕਮੇਟੀ ਬਣਾਈ ਜਾ ਰਹੀ ਹੈ।ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਮਾਂ ਬੋਲੀ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਚੀਨ, ਜਪਾਨ ਜਿਹੇ ਮੁਲਕਾਂ ਨੇ ਆਪਣੀਆਂ ਸਥਾਨਕ ਭਾਸ਼ਾ ਦੇ ਬਲਬੂਤੇ ਹੀ ਤਰੱਕੀ ਕੀਤੀ ਹੈ। ਬੱਚਾ ਜੋ ਆਪਣੀ ਮਾਤ ਭਾਸ਼ਾ ਵਿੱਚ ਸਿੱਖ ਹਾਸਲ ਕਰ ਸਕਦਾ ਹੈ, ਉਹ ਹੋਰ ਕਿਸੇ ਭਾਸ਼ਾ ਵਿੱਚ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 23 ਜ਼ਿਲਾ ਭਾਸ਼ਾ ਅਫਸਰਾਂ ਵਿੱਚੋਂ 21 ਅਸਾਮੀਆਂ ਖਾਲੀ ਸਨ ਜੋ ਹੁਣ ਡੈਪੂਟੇਸ਼ਨ ਉਤੇ ਭਰੀਆਂ ਗਈਆਂ ਹਨ।ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਮੌਜੂਦਾ ਸਮੇਂ ਦੇਸ਼ ਵੱਚ ਪੰਜਾਬ ਮਾਂ ਬੋਲੀ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਦੋਂ ਕਿ ਲੋੜ ਹੈ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਮਾਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਪੰਜਾਬੀ ਮਾਂ ਬੋਲੀ ਦੀ ਰਾਖੀ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਉਨ੍ਹਾਂ ਪੰਜਾਬੀ ਮਾਂ ਬੋਲੀ ਦੀ ਰਾਖੀ ਲਈ ਸਭ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ ਜਿਸ ਨਾਲ ਭਵਿੱਖ ’ਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਵਿਰਸੇ ਅਤੇ ਮਾਂ ਬੋਲੀ ਨਾਲ ਜੋੜ ਕੇ ਰੱਖਿਆ ਜਾ ਸਕੇ।ਪੰਜਾਬ ਕਲਾ ਪਰਿਸ਼ਦ ਦੇ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ ਨੇ ਮੌਜੂਦਾ ਸਮੇਂ ਪੰਜਾਬ ਦੇ ਵਿਰਸੇ ਨੂੰ ਨਜ਼ਰਅੰਦਾਜ ਕਰਨ ਬਾਰੇ ਗੱਲ ਕੀਤੀ। ਉਨ੍ਹਾਂ ਸੂਬਾ ਸਰਕਾਰ ਭਾਸ਼ਾ ਐਕਟ ਵਿੱਚ ਕੀਤੀਆਂ ਸੋਧਾਂ ਦੀ ਤਾਰੀਫ ਕੀਤੀ। ਉਨ੍ਹਾਂ ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਚਰਚਾ ਕੀਤੀ।ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਜੈ ਸਿੰਘ ਛਿੱਬਰ ਨੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਪੰਜਾਬੀ ਮੀਡੀਆ ਨਾਲ ਜੁੜੇ ਪੱਤਰਕਾਰਾਂ ਨੂੰ ਕਿਸ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਤੋਂ ਪਹਿਲਾਂ ਪੰਜਾਬੀ ਲੇਖਕ ਸਭਾ ਦੇ ਬਲਕਾਰ ਸਿੰਘ ਸਿੱਧੂ ਨੇ ਮਹਿਮਾਨਾਂ ਨੂੰ ਜੀ ਆਇਆ ਆਖਿਆ। ਮੰਚ ਸੰਚਾਲਨ ਦੀਪਕ ਸ਼ਰਮਾ ਚਨਾਰਥਲ ਨੇ ਕੀਤਾ।ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਪ੍ਰੀਤਮ ਰੁਪਾਲ, ਸੂਬਾ ਇਕਾਈ ਦੇ ਖਜ਼ਾਨਚੀ ਸੰਤੋਸ਼ ਗੁਪਤਾ, ਸਰਪ੍ਰਸਤ ਤਰਲੋਚਨ ਸਿੰਘ ਤੇ ਗੁਰ ਉਪਦੇਸ਼ ਸਿੰਘ ਭੁੱਲਰ, ਚੇਅਰਮੈਨ ਜਗਤਾਰ ਸਿੰਘ ਭੁੱਲਰ, ਚੰਡੀਗੜ੍ਹ ਯੂਨਿਟ ਦੇ ਜਨਰਲ ਸਕੱਤਰ ਬਿੰਦੂ ਸਿੰਘ, ਸਕੱਤਰ ਗੁਰਮਿੰਦਰ ਬੱਬੂ ਤੇ ਸਤਿੰਦਰ ਸਿੰਘ ਸਿੱਧੂ, ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਨਲਿਨ ਅਚਾਰੀਆ ਸਮੇਤ ਇੰਦਰਪ੍ਰੀਤ ਸਿੰਘ, ਚਰਨਜੀਤ ਭੁੱਲਰ ਤੇ ਆਤਿਸ਼ ਗੁਪਤਾ ਵੀ ਹਾਜਰ ਸਨ।