ਪੰਜਾਬ ਕਾਂਗਰਸ ਤੇ ਸਰਕਾਰ ਵਿਚਕਾਰ ਕੋਈ ਮਤਭੇਦ ਨਹੀਂ: ਚੰਨੀ

0
36

ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 18 ਅਕਤੂਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ 13 ਸੂਤਰੀ ਏਜੰਡੇ ਸਬੰਧੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੇ ਜਾਣ ਦੇ ਮੁੱਦੇ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ‘‘ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ ਲਈ ਪਹਿਲਾਂ ਹੀ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਇਹ ਯਕੀਨ ਵੀ ਦਿਵਾਇਆ ਕਿ ਹਰੇਕ ਵਾਅਦਾ ਪੂਰਨ ਰੂਪ ਵਿਚ ਲਾਗੂ ਕੀਤਾ ਜਾਵੇਗਾ। ’’ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਇਹ ਸੂਬਾਈ ਪਾਰਟੀ ਪ੍ਰਧਾਨ ਦਾ ਫਰਜ਼ ਹੈ ਕਿ ਉਹ ਪਾਰਟੀ ਦੀ ਹਾਈਕਮਾਂਡ ਨੂੰ ਸੂਬੇ ਨਾਲ ਸਬੰਧਤ ਮਾਮਲਿਆਂ ਬਾਰੇ ਜਾਣੂੰ ਕਰਵਾਏ ਪਰ ਇਸ ਦਾ ਮਤਲਬ ਇਹ ਨਹੀਂ ਕਿ ਪਾਰਟੀ ਅਤੇ ਸਰਕਾਰ ਦਰਮਿਆਨ ਕੋਈ ਮਤਭੇਦ ਹਨ। ਦਸਣਾ ਬਣਦਾ ਹੈ ਕਿ ਬੀਤੇ ਕੱਲ ਸਿੱਧੂ ਵਲੋਂ 13 ਨੁਕਾਤੀ ਪ੍ਰੋਗਰਾਮ ਨੂੰ ਲਾਗੂ ਕਰਵਾਉਣ ਲਈ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਨੂੰ ਜਨਤਕ ਕਰਨ ਤੋਂ ਬਾਅਦ ਹਾਈਕਮਾਂਡ ਦੇ ਆਦੇਸ਼ਾਂ ਉਪਰ ਬੀਤੀ ਸ਼ਾਮ ਮੁੱਖ ਮੰਤਰੀ ਚੰਨੀ ਤੇ ਕਾਂਗਰਸ ਪ੍ਰਧਾਨ ਸਿੱਧੂ ਵਿਚਕਾਰ ਲੰਮੀ ਮੀਟਿੰਗ ਵੀ ਹੋਈ ਸੀ। ਜਿਸ ਵਿਚ ਹਰੀਸ਼ ਚੌਧਰੀ ਤੇ ਪ੍ਰਗਟ ਸਿੰਘ ਨੇ ਵੀ ਸਮੂਲੀਅਤ ਕੀਤੀ ਸੀ। ਹਾਲਾਂਕਿ ਇਸ ਮੀਟਿੰਗ ਦੇ ਵੇਰਵੇ ਹਾਸਲ ਨਹੀਂ ਹੋ ਸਕੇ ਪ੍ਰੰਤੂ ਸੂਤਰਾਂ ਮੁਤਾਬਕ ਮੀਟਿੰਗ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਜੰਮੀ ਬਰਫ਼ ਜਰੂਰ ਪਿਘਲੀ ਹੈ।

LEAVE A REPLY

Please enter your comment!
Please enter your name here