Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ’ਚ ਝੋਨੇ ਦੀ ਸਿੱਧੀ ਬੀਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 1500 ਰੁਪਏ ਪ੍ਰਤੀ ਏਕੜ

12 Views

ਪਾਣੀ ਦੀ ਬੱਚਤ ਲਈ ਭਗਵੰਤ ਮਾਨ ਸਰਕਾਰ ਨੇ ਕੀਤਾ ਇਹ ਵਿਸੇਸ ਐਲਾਨ
ਸਿੱਧੀ ਬਿਜਾਈ ਰਾਹੀਂ 20 ਮਈ ਤੋਂ ਝੋਨੇ ਦੀ ਲੁਆਈ ਸ਼ੁਰੂ ਕਰ ਸਕਣਗੇ ਕਿਸਾਨ
ਸੁਖਜਿੰਦਰ ਮਾਨ
ਚੰਡੀਗੜ੍ਹ, 30 ਅਪ੍ਰੈਲ: ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਕਿਸਾਨ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨੇ ਦੀ ਲੁਆਈ ਦੀ ਸ਼ੁਰੂਆਤ 20 ਮਈ, 2022 ਤੋਂ ਕਰ ਸਕਦੇ ਹਨ।ਇਕ ਵੀਡੀਓ ਸੰਦੇਸ ਰਾਹੀਂ ਕਿਸਾਨਾਂ ਨੂੰ ਇਸ ਸੀਜ਼ਨ ਦੌਰਾਨ ਰਵਾਇਤੀ ਢੰਗ ਨਾਲ ਝੋਨਾ ਲਾਉਣ ਦੀ ਬਜਾਏ ਵੱਧ ਤੋਂ ਵੱਧ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਦਾ ਸੱਦਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਨਾ ਸਿਰਫ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਏਗੀ ਸਗੋਂ ਖੇਤੀਬਾੜੀ ਵਿਭਾਗ ਇਸ ਤਕਨੀਕ ਨੂੰ ਅਪਣਾਉਣ ਵਿਚ ਕਿਸਾਨਾਂ ਨੂੰ ਲੋੜੀਂਦਾ ਸਹਿਯੋਗ ਵੀ ਦੇਵੇਗਾ।
ਮੌਜੂਦਾ ਸਮੇਂ ਧਰਤੀ ਹੇਠਲੇ ਪਾਣੀ ਦੀ ਚਿੰਤਾਜਨਕ ਸਥਿਤੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਢੰਗ ਨਾਲ ਝੋਨੇ ਦੀ ਲੁਆਈ ਕਾਰਨ ਪਾਣੀ ਦੀ ਵੱਧ ਖਪਤ ਹੁੰਦੀ ਹੈ ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਥੱਲ੍ਹੇ ਜਾ ਚੁੱਕਾ ਹੈ ਅਤੇ ਸਥਿਤੀ ਏਨੀ ਗੰਭੀਰ ਹੋ ਚੁੱਕੀ ਹੈ ਕਿ ਕਈ ਜ਼ਿਲ੍ਹੇ ਤਾਂ ਰੈੱਡ ਜ਼ੋਨ ਵਿਚ ਆ ਚੁੱਕੇ ਹਨ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ, “ਇਸ ਵਾਰ ਨਾ ਸਿਰਫ ਤੁਸੀਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਓ ਸਗੋਂ ਆਪਣੇ ਰਿਸ਼ਤੇਦਾਰਾਂ ਅਤੇ ਖੇਤੀ ਨਾਲ ਜੁੜੇ ਦੋਸਤਾਂ-ਮਿੱਤਰਾਂ ਨੂੰ ਵੀ ਇਹ ਤਕਨੀਕ ਅਪਣਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰੋ ਤਾਂ ਕਿ ਆਪਾਂ ਸਾਰੇ ਇਕਜੁਟ ਹੋ ਕੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਰਲ-ਮਿਲ ਕੇ ਹੰਭਲਾ ਮਾਰ ਸਕੀਏ।”ਖੇਤੀ ਵਿਗਿਆਨੀਆਂ ਵੱਲੋਂ ਈਜਾਦ ਕੀਤੀਆਂ ਨਵੀਂਆਂ ਖੋਜਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਜਿੱਥੇ ਵਾਤਾਵਰਣ ਪੱਖੀ ਹੈ, ਉਥੇ ਹੀ ਕਿਸਾਨਾਂ ਲਈ ਆਰਥਿਕ ਤੌਰ ’ਤੇ ਵੀ ਲਾਹੇਵੰਦ ਹੈ ਕਿਉਂਕਿ ਇਸ ਬਿਜਾਈ ਨਾਲ ਝੋਨੇ ਦੇ ਝਾੜ ਉਤੇ ਕੋਈ ਅਸਰ ਨਹੀਂ ਪੈਂਦਾ ਸਗੋਂ ਉਸ ਤੋਂ ਬਾਅਦ ਉਸੇ ਖੇਤ ਵਿਚ ਬੀਜੀ ਜਾਣ ਵਾਲੀ ਕਣਕ ਜਾਂ ਹੋਰ ਫਸਲ ਦਾ ਝਾੜ ਵੀ ਵੱਧ ਨਿਕਲਦਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਲੰਘੀ 17 ਅਪ੍ਰੈਲ ਨੂੰ 24 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਸਾਉਣੀ ਸੀਜਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਅਪਣਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ ਸੀ ਤਾਂ ਕਿ ਸੂਬੇ ਦੇ ਬਹੁਮੁੱਲੇ ਵਸੀਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਸੀ ਕਿ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਦੇ ਮੱਦੇਨਜਰ ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਡੀ.ਐਸ.ਆਰ. ਤਕਨੀਕ ਅਪਣਾਉਣ ਪਿੰਡ-ਪਿੰਡ ਜਾ ਕੇ ਪ੍ਰੇਰਿਤ ਕੀਤਾ ਜਾਵੇ।

Related posts

ਬਿਜਲੀ ਚੋਰੀ ਵਿਰੁੱਧ ਮੁਹਿੰਮ: 2 ਦਿਨਾਂ ਵਿਚ 50,781 ਕੁਨੈਕਸ਼ਨਾਂ ਦੀ ਹੋਈ ਜਾਂਚ, ਚੋਰੀ ਦੇ 3,349 ਮਾਮਲੇ ਫੜ੍ਹੇ ਅਤੇ 7.66 ਕਰੋੜ ਰੁਪਏ ਦਾ ਕੀਤਾ ਜੁਰਮਾਨਾ

punjabusernewssite

MLA ਲਾਡੀ ਸ਼ੇਰੋਵਾਲੀਆਂ ਦੀ ਗੱਡੀ ਦੀ ਸਕੂਟੀ ਸਵਾਰ ਨਾਲ ਜ਼ੋਰਦਾਰ ਟੱਕਰ, 1 ਦੀ ਮੌਤ

punjabusernewssite

ਪੰਜਾਬ ਦੀ ਖੇਤ ਨੀਤੀ ਬਿਲਕੁੱਲ ਤਿਆਰ, ਲਾਗੂ ਕਰਨ ਤੋਂ ਪਹਿਲਾਂ ਲਵਾਂਗੇ ਸਬੰਧਤ ਧਿਰਾਂ ਦੀ ਸਲਾਹ:ਭਗਵੰਤ ਮਾਨ

punjabusernewssite