Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਲੁਧਿਆਣਾ

ਪੰਜਾਬ ‘ਚ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਫਾਸਟ ਟ੍ਰੈਕ ਅਦਾਲਤਾਂ ਬਣਾਈਆਂ ਜਾਣਗੀਆਂ: ਕੁਲਦੀਪ ਸਿੰਘ ਧਾਲੀਵਾਲ

18 Views

ਕੈਬਨਿਟ ਮੰਤਰੀ ਨੇ ਚਾਰ ਜ਼ਿਲ੍ਹਿਆਂ ਦੇ ਐਨ.ਆਰ.ਆਈ. ਦੀਆਂ ਸ਼ਿਕਾਇਤਾਂ ਸੁਣੀਆਂ, ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 23 ਦਸੰਬਰ:ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਮਸਲਿਆਂ ਨੂੰ ਥੋੜ੍ਹੇ ਸਮੇਂ ਵਿੱਚ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ।ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਤੀਜੇ ਪੰਜਾਬੀ ਪ੍ਰਵਾਸੀ ਭਾਰਤੀ ਮਿਲਨੀ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਮਿਲਣੀਆਂ ਦੀ ਪਹਿਲਕਦਮੀ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਇਸ ਉਪਰਾਲੇ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਅਦਾਲਤਾਂ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.) ਦੇ ਸਿਵਲ ਕੇਸਾਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ। ਸ. ਧਾਲੀਵਾਲ ਨੇ ਕਿਹਾ, ”ਮੈਂ ਇਸ ਸਬੰਧ ਵਿੱਚ ਪਹਿਲਾਂ ਹੀ ਮੁੱਖ ਮੰਤਰੀ ਨਾਲ ਗੱਲ ਕਰ ਚੁੱਕਾ ਹਾਂਂ ਅਤੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਸਿਵਲ ਕੇਸਾਂ ਦੇ ਨਿਪਟਾਰੇ ਲਈ ਅਦਾਲਤਾਂ ਦੀ ਸਥਾਪਨਾ ਲਈ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਕੀਮਤੀ ਊਰਜ਼ਾ, ਸਮਾਂ ਅਤੇ ਪੈਸਾ ਬਚਾਇਆ ਜਾ ਸਕੇ।ਮਿਲਣੀ ਪਹਿਲਕਦਮੀ ਪ੍ਰਤੀ ਪ੍ਰਵਾਸੀ ਪੰਜਾਬੀਆਂ ਦੇ ਭਰਵੇਂ ਹੁੰਗਾਰੇ ‘ਤੇ ਤਸੱਲੀ ਪ੍ਰਗਟ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ, ਜੋ ਪ੍ਰਵਾਸੀ ਭਾਰਤੀਆਂ ਦੇ ਮਸਲੇ ਬਿਨ੍ਹਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਨਿਪਟਾਉਣਗੇ।
ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਜ਼ਿਲ੍ਹਾ ਲੁਧਿਆਣਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।ਪ੍ਰਵਾਸੀ ਪੰਜਾਬੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਿਤ ਕੀਤੇ ਗਏ, ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਅੱਜ ਦੇ ਸਮਾਗਮ ਦੌਰਾਨ ਕੁੱਲ 170 ਕੇਸਾਂ ਦੀ ਸੁਣਵਾਈ ਹੋਈ।ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਇਨ੍ਹਾਂ ਮੀਟਿੰਗਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਅਗਲੇਰੀ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਮੋਗਾ ਅਤੇ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਜਿਸ ਲਈ ਪ੍ਰਵਾਸੀ ਭਾਰਤੀ ਪੰਜਾਬ ਸਰਕਾਰ ਦੇ ਪੋਰਟਲ https://eservices. .punjab.gov.in ਜਾਂ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਮੁਹੰਮਦ ਜਮੀਲ ਉਰ ਰਹਿਮਾਨ, ਕੁਲਵੰਤ ਸਿੰਘ ਸਿੱਧੂ, ਪ੍ਰਵਾਸੀ ਭਾਰਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਬਾਲਾਮੁਰੂਗਨ, ਏ.ਡੀ.ਜੀ.ਪੀ. (ਐਨ.ਆਰ.ਆਈ.) ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ (ਐਨ.ਆਰ.ਆਈ. ਮਾਮਲੇ) ਕੰਵਲਪ੍ਰੀਤ ਕੌਰ ਬਰਾੜ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਬਰਨਾਲਾ ਪੁਨਮਦੀਪ ਕੌਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇ.ਐਨ.ਐਸ. ਕੰਗ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Related posts

ਡੀ.ਜੀ.ਪੀ. ਗੌਰਵ ਯਾਦਵ ਨੇ 14 ਪੀ.ਸੀ.ਆਰ. ਵੈਨਾਂ ਨੂੰ ਦਿੱਤੀ ਹਰੀ ਝੰਡੀ, ਲੁਧਿਆਣਾ ਨੂੰ ਸੁਰੱਖਿਅਤ ਸ਼ਹਿਰ ਬਣਾਉਣ ਦਾ ਲਿਆ ਅਹਿਦ

punjabusernewssite

ਪੰਜਾਬ ਦੀ ਜੇਲ੍ਹ ‘ਚੋਂ ਗੈਂਗਸਟਰ ਦਾ ਇੰਟਰਵਿਊ ਹੋਣਾ ਬਹੁਤ ਹੀ ਸ਼ਰਮਨਾਕ: ਰਾਜਾ ਵੜਿੰਗ

punjabusernewssite

ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਪੰਜਾਬ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦੇਣ ਦੀ ਅਪੀਲ

punjabusernewssite