WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਦੇ ਮੁਲਾਜਮਾਂ ਦੀ ਗਰੁੱਪ ਬੀਮਾ ਸਕੀਮ ਦੀ ਅਦਾਇਗੀ ‘ਚ ਵਾਧਾ

32 ਸਾਲਾਂ ਬਾਅਦ ਜੀ.ਆਈ.ਐਸ ਦੀਆਂ ਦਰਾਂ ‘ਚ ਸੋਧ
1 ਜਨਵਰੀ 2023 ਤੋਂ 4 ਗੁਣਾਂ ਵੱਧ ਮਿਲੇਗੀ ਰਾਸੀ
ਸੁਖਜਿੰਦਰ ਮਾਨ
ਚੰਡੀਗੜ੍ਹ, 27 ਮਈ: ਪੰਜਾਬ ਸਰਕਾਰ ਨੇ ਮੁਲਾਜਮਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਗਰੁੱਪ ਬੀਮਾ ਸਕੀਮ (ਜੀ ਆਈ ਐਸ) ਦੀ ਅਦਾਇਗੀ ਵਿਚ ਚਾਰ ਗੁਣਾ ਵਾਧਾ ਕਰ ਦਿੱਤਾ ਹੈ। ਇਸ ਬਾਬਤ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ ਤਾਂ ਜੋ ਪੰਜਾਬ ਦੇ ਮੁਲਾਜਮਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦਾ ਭਵਿੱਖ ਹੋਰ ਬੇਹਤਰ ਹੋ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਕਿਸੇ ਕਰਮਚਾਰੀ ਦੀ ਸੇਵਾ ਦੌਰਾਨ ਮੌਤ ਹੋ ਜਾਣ ਜਾਂ ਸੇਵਾ ਮੁਕਤੀ ਸਮੇਂ ਉਸਨੂੰ 15 ਹਜਾਰ ਰੁਪਏ ਤੋਂ 1.20 ਲੱਖ ਰੁਪਏ ਦੀ ਅਦਾਇਗੀ ਕੀਤੀ ਜਾਂਦੀ ਸੀ ਜੋ ਕਿ ਹੁਣ 60 ਹਜਾਰ ਰੁਪਏ ਤੋਂ 4.80 ਲੱਖ ਰੁਪਏ ਕਰ ਦਿੱਤੀ ਗਈ ਹੈ। ਸਰਕਾਰ ਦਾ ਇਹ ਫੈਸਲਾ 1 ਜਨਵਰੀ 2023 ਤੋਂ ਲਾਗੂ ਹੋਵੇਗਾ। ਵਿਸਥਾਰਤ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਗਰੁੱਪ ਏ ਦੇ ਅਫਸਰਾਂ ਦੇ ਹਰ ਮਹੀਨੇ 120 ਰੁਪਏ ਜੀ ਆਈ ਐਸ ਦੇ ਰੂਪ ਵਿਚ ਤਨਖਾਹ ਵਿਚੋਂ ਕੱਟੇ ਜਾਂਦੇ ਹਨ ਅਤੇ ਇਸਦੀ ਅਦਾਇਗੀ (ਸੇਵਾ ਮੁਕਤੀ ਜਾਂ ਮੌਤ ਹੋ ਜਾਣ ਦੀ ਸੂਰਤ ਵਿਚ) 1.20 ਲੱਖ ਰੁਪਏ ਕੀਤੀ ਜਾਂਦੀ ਹੈ। 1 ਜਨਵਰੀ 2023 ਤੋਂ ਇਹ ਕਟੌਤੀ 480 ਰੁਪਏ ਪ੍ਰਤੀ ਮਹੀਨਾ ਹੋਵੇਗੀ ਅਤੇ ਅਦਾਇਗੀ 4.80 ਲੱਖ ਰੁਪਏ ਹੋਵੇਗੀ।
ਇਸੇ ਤਰ੍ਹਾਂ ਗਰੁੱਪ ਬੀ ਦੇ ਮੁਲਾਜਮਾਂ ਦੀ ਇਹ ਦਰ 60 ਰੁਪਏ ਹੈ ਅਤੇ ਅਦਾਇਗੀ 60 ਹਜਾਰ ਰੁਪਏ ਕੀਤੀ ਜਾਂਦੀ ਹੈ। ਇਸਨੂੰ ਹੁਣ ਵਧਾ ਕੇ 240 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 2.40 ਲੱਖ ਰੁਪਏ ਕੀਤੀ ਜਾਵੇਗੀ। ਗਰੁੱਪ ਸੀ ਦੇ ਮੁਲਾਜਮਾਂ ਦੀ ਇਹ ਦਰ 30 ਰੁਪਏ ਹੈ ਅਤੇ ਅਦਾਇਗੀ 30 ਹਜਾਰ ਰੁਪਏ ਕੀਤੀ ਜਾਂਦੀ ਹੈ। ਇਸਨੂੰ ਹੁਣ ਵਧਾ ਕੇ 120 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 1.20 ਲੱਖ ਰੁਪਏ ਕੀਤੀ ਜਾਵੇਗੀ। ਗਰੁੱਪ ਡੀ ਦੇ ਕਰਮਚਾਰੀਆਂ ਲਈ ਇਹ ਦਰ 15 ਰੁਪਏ ਹੈ ਅਤੇ ਅਦਾਇਗੀ 15 ਹਜਾਰ ਰੁਪਏ ਕੀਤੀ ਜਾਂਦੀ ਹੈ। ਇਸਨੂੰ ਹੁਣ ਵਧਾ ਕੇ 60 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 60 ਹਜਾਰ ਰੁਪਏ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ 1990 ਤੋਂ ਗਰੁੱਪ ਬੀਮਾ ਸਕੀਮ ਦੀਆਂ ਦਰਾਂ ਨੂੰ ਸੋਧਿਆ ਨਹੀਂ ਗਿਆ ਸੀ ਅਤੇ ਹੁਣ ਪੇ ਕਮਿਸਨ ਲਾਗੂ ਹੋਣ ਤੋਂ ਬਾਅਦ ਮੁਲਾਜਮਾਂ ਦੀਆਂ ਤਨਖਾਹਾਂ ਵਿਚ ਵਾਧਾ ਹੋ ਜਾਣ ਕਰ ਕੇ ਇਹ ਫੈਸਲਾ ਲਿਆ ਗਿਆ ਹੈ। ਜ?ਿਕਰਯੋਗ ਹੈ ਕਿ ਗਰੁੱਪ ਬੀਮਾ ਸਕੀਮ ਦੀ ਕਟੌਤੀ ਅਤੇ ਅਦਾਇਗੀ 1 ਜਨਵਰੀ, 2023 ਤੋਂ ਲਾਗੂ ਹੋਵੇਗੀ।

Related posts

ਮੁੱਖ ਮੰਤਰੀ ਵੱਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ

punjabusernewssite

ED ਵੱਲੋਂ ਪੰਜਾਬ ‘ਚ ਕੀਤੀ ਗਈ ਰੇਡ ‘ਚ 3 ਕਰੋੜ ਬਰਾਮਦ

punjabusernewssite

ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਕਲਿੰਗ ਲਈ ਦੇਵੇਗੀ ਮੁਆਵਜ਼ਾ: ਲਾਲਜੀਤ ਸਿੰਘ ਭੁੱਲਰ

punjabusernewssite